|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਪੂਰਥਲਾ 'ਚ ਆਪ ਦੇ ਟਕਸਾਲੀ ਆਗੂਆਂ ਦਾ ਵੱਡਾ ਦਾਅਵਾ, 2027 ਨੂੰ ਲੈ ਕੇ ਸਾਹਮਣੇ ਆਈ ਅੰਦਰੂਨੀ ਗੱਲ

ਕਾਲਾ ਸੰਘਿਆਂ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੇ ਆਮ ਆਦਮੀ ਪਾਰਟੀ ਕਪੂਰਥਲਾ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਦਰਅਸਲ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਪਾਰਟੀ ਵੱਲੋਂ ਨਵੇਂ ਲਗਾਏ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ

NRI Post Desk · 36 ਦਿਨ ਪਹਿਲਾਂ · ਅੱਪਡੇਟ 48 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਪੂਰਥਲਾ 'ਚ ਆਪ ਦੇ ਟਕਸਾਲੀ ਆਗੂਆਂ ਦਾ ਵੱਡਾ ਦਾਅਵਾ, 2027 ਨੂੰ ਲੈ ਕੇ ਸਾਹਮਣੇ ਆਈ ਅੰਦਰੂਨੀ ਗੱਲ
📷 NRI Post Desk

ਕਾਲਾ ਸੰਘਿਆਂ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੇ ਆਮ ਆਦਮੀ ਪਾਰਟੀ ਕਪੂਰਥਲਾ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਦਰਅਸਲ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਪਾਰਟੀ ਵੱਲੋਂ ਨਵੇਂ ਲਗਾਏ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਉਰਫ਼ ਰੰਗਾ ਨੂੰ ਲੈ ਕੇ ਪਾਰਟੀ ਦੇ ਟਕਸਾਲੀ ਆਗੂਆਂ ਨੇ ਵੱਡਾ ਸੰਕੇਤ ਦਿੱਤਾ ਹੈ। ਆਮ ਆਦਮੀ ਪਾਰਟੀ ਕਪੂਰਥਲਾ ਦੇ ਟਕਸਾਲੀ ਆਗੂਆਂ ਵੱਲੋਂ ਨਵ-ਨਿਯੁਕਤ ਹਲਕਾ ਇੰਚਾਰਜ ਨੂੰ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਕਾਲਾ ਸੰਘਿਆਂ, ਸੰਧੂ ਚੱਠਾ, ਸੁੰਨੜਵਾਲ ਅਤੇ ਸਿੱਧਵਾਂ ਦੋਨਾਂ ਸਮੇਤ ਹੋਰ ਪਿੰਡਾਂ ਦੇ ਪਾਰਟੀ ਨਾਲ਼ 2013-14 ਤੋਂ ਜੁੜੇ ਵਰਕਰਾਂ ਨੇ ਨਵ-ਨਿਯੁਕਤ ਹਲਕਾ ਇੰਚਾਰਜ ਨਾਲ਼ ਮੁਲਾਕਾਤ ਕਰਕੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਨ੍ਹਾਂ ਵਰਕਰਾਂ ਵਿੱਚ ਸੀਨੀਅਰ ਆਗੂ ਸਤਨਾਮ ਸਿੰਘ ਸੰਘਾ, ਦਲਵੀਰ ਸਿੰਘ ਰਾਣਾ, ਕਰਨ ਦੀਕਸ਼ਿਤ, ਦਲਜੀਤ ਰੰਧਾਵਾ, ਸਿੱਧਵਾਂ ਦੋਨਾਂ ਦੇ ਸਰਪੰਚ ਸੁਖਵਿੰਦਰ ਸਿੰਘ ਨੇਕੀ, ਪਰਮਜੀਤ ਸਿੰਘ ਖਾਲਸਾ ਸੰਧੂ ਚੱਠਾ, ਮਨਿੰਦਰ ਸਿੰਘ ਤੇ ਮੁਲਾਜ਼ਮ ਆਗੂ ਸੰਜੀਵ ਕੌਂਡਲ ਸ਼ਾਮਲ ਸਨ। ਆਗੂਆਂ ਨੇ ਸਪੱਸ਼ਟ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਜਿੱਤਣ ਲਈ ਸਾਰੇ ਹਲਕੇ ਦੇ ਪੁਰਾਣੇ ਤੇ ਨਵੇਂ ਵਰਕਰ ਡੱਟ ਕੇ ਦਵਿੰਦਰਪਾਲ ਸਿੰਘ ਹੰਸਪਾਲ ਦਾ ਸਾਥ ਦੇਣਗੇ। ਇਸ ਮੌਕੇ ਸਤਨਾਮ ਸਿੰਘ ਸੰਘਾ ਨੇ ਕਿਹਾ ਕਿ ਅਸੀਂ ਸਾਰੇ ਤਨ ਮਨ ਧਨ ਨਾਲ ਇਨ੍ਹਾਂ ਦੇ ਨਾਲ ਹਾਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਬਹੁਤ ਵਧੀਆ ਕੰਮ ਕੀਤੇ ਜਾ ਰਹੇ ਹਨ ਤੇ ਹੁਣ ਅਸੀਂ ਸਾਰੇ ਰਲ ਮਿਲ ਕੇ 2027 ਵਿੱਚ ਕਪੂਰਥਲੇ ਦੀ ਸੀਟ ਵੀ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ। ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਹਲਕੇ ਵਿੱਚ ਨਵੀਂ ਸੰਗਠਨਾਤਮਕ ਕਾਰਜਸ਼ੀਲਤਾ ਨੂੰ ਲੈ ਕੇ ਚਰਚਾ ਜਾਰੀ ਹੈ। ਪੁਰਾਣੇ ਵਰਕਰਾਂ ਦਾ ਇੱਕਜੁੱਟ ਹੋ ਕੇ ਨਵੇਂ ਇੰਚਾਰਜ ਦੇ ਨਾਲ ਖੜ੍ਹਨਾ ਇਹ ਦਰਸਾਉਂਦਾ ਹੈ ਕਿ ਪਾਰਟੀ ਹਲਕੇ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ ’ਤੇ ਕੰਮ ਕਰ ਰਹੀ ਹੈ। ਸਿਆਸੀ ਨਜ਼ਰੀਏ ਤੋਂ ਇਹ ਮੁਲਾਕਾਤ ਅਤੇ ਇਹ ਬਿਆਨ ਆਉਣ ਵਾਲੇ ਸਮੇਂ ਵਿੱਚ ਹਲਕਾ ਕਪੂਰਥਲਾ ਦੀ ਸਿਆਸੀ ਦਿਸ਼ਾ ਨਿਰਧਾਰਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!