ਕਪੂਰਥਲਾ ਸ਼ਹਿਰ ਵਿੱਚ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਇਸ ਦੌਰਾਨ ਦੇਵੀ ਤਲਾਬ ਦੇ ਮੈਦਾਨ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸਾਬਕਾ ਮੰਤਰੀ ਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਉਨ੍ਹਾਂ ਦੇ ਨਾਲ ਉੱਘੇ ਉਦਯੋਗਪਤੀ ਨਾਮਦੇਵ ਅਰੋੜਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ ਅਤੇ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ, ਆਮ ਆਦਮੀ ਪਾਰਟੀ ਦੇ ਆਗੂ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਭਾਜਪਾ ਆਗੂ ਉਮੇਸ਼ ਸ਼ਾਰਦਾ, ਪਿਯੂਸ਼ ਮਨਚੰਦਾ ਤੇ ਕਾਂਗਰਸੀ ਆਗੂ ਮਨਮੋਹਨ ਸਿੰਘ ਬਾਜਵਾ ਆਪਣੇ ਸਮਰਥਕਾਂ ਸਮੇਤ ਪਹੁੰਚੇ। ਇਸ ਮੌਕੇ ਸ਼ਰਧਾਲੂਆਂ ਨੇ ‘ਜੈ ਸ੍ਰੀ ਰਾਮ’ ਦੇ ਜੈਕਾਰਿਆਂ ਨਾਲ ਮਾਹੌਲ ਨੂੰ ਧਾਰਮਿਕ ਰੰਗ ਵਿੱਚ ਰੰਗ ਦਿੱਤਾ ਅਤੇ ਦੇਵੀ ਤਲਾਬ ਦੇ ਮੈਦਾਨ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਨਾਟਕ ਰਾਹੀਂ ਲੋਕਾਂ ਨੂੰ ਆਪਣੇ ਜੀਵਨ ਵਿੱਚੋਂ ਬੁਰਾਈਆਂ ਖ਼ਤਮ ਕਰਕੇ ਚੰਗਿਆਈਆਂ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਭਾਜਪਾ ਆਗੂ ਉਮੇਸ਼ ਸ਼ਾਰਦਾ ਨੇ ਰਿਬਨ ਕੱਟ ਕੇ ਰਾਮਲੀਲਾ ਦੇ ਮੰਚਨ ਦਾ ਉਦਘਾਟਨ ਕੀਤਾ ਜਦਕਿ ਉਦਯੋਗਪਤੀ ਨਾਮਦੇਵ ਅਰੋੜਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਹਾਜ਼ਰ ਵੱਡੀ ਗਿਣਤੀ ਵਿਚ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਨੇ ਵਧਾਈ ਦਿੱਤੀ। ਇਸ ਮੌਕੇ ਲੋਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੰਦਿਆਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ ਇਸ ਲਈ ਸਾਨੂੰ ਇਸ ਤਿਉਹਾਰ ਦੀ ਮੂਲ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ ਤੇ ਆਪਣੇ ਮਨ ਵਿੱਚੋਂ ਬੁਰਾਈਆਂ ਨੂੰ ਖ਼ਤਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਪਵਿੱਤਰ ਤਿਉਹਾਰ ਜਾਤ-ਪਾਤ ਅਤੇ ਊਚ-ਨੀਚ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰੇ ਅਤੇ ਸਦਭਾਵਨਾ ਨਾਲ ਮਨਾਉਣੇ ਚਾਹੀਦੇ ਹਨ। ਇਸੇ ਤਰ੍ਹਾਂ ਸ੍ਰੀ ਰਾਮ ਲੀਲਾ ਧਰਮ ਕਮੇਟੀ ਮਸਜਿਦ ਚੌਂਕ ਵੱਲੋਂ ਵੀ ਦੁਸਹਿਰਾ ਮਨਾਇਆ ਗਿਆ ਅਤੇ ਇਸ ਮੌਕੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਸਾੜਿਆ ਗਿਆ ਜਦਕਿ ਮੁੱਖ ਮਹਿਮਾਨਾਂ ਵਜੋਂ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਆਪਣੀ ਟੀਮ ਸਮੇਤ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ, ਮਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਕੌਂਸਲਰ ਨਰਿੰਦਰ ਮੰਨਸੂ ਆਪਣੀ ਟੀਮ ਸਮੇਤ ਅਤੇ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਆਪਣੇ ਸਾਥੀਆਂ ਸਮੇਤ ਪਹੁੰਚੇ ਜਿਨ੍ਹਾਂ ਦਾ ਸ੍ਰੀ ਰਾਮ ਲੀਲਾ ਧਰਮ ਕਮੇਟੀ ਦੇ ਚੇਅਰਮੈਨ ਰਾਜਿੰਦਰ ਕੌੜਾ, ਖਜ਼ਾਨਚੀ ਅਸ਼ੋਕ ਗੁਪਤਾ, ਮੀਤ ਪ੍ਰਧਾਨ ਨਰੇਸ਼ ਗੁਪਤਾ, ਡਾਇਰੈਕਟਰ ਪਵਨ ਜੋਸ਼ੀ ਅਤੇ ਮੰਚ ਸੰਚਾਲਕ ਨਰੇ
ਕਪੂਰਥਲਾ ਦੇ ਦੇਵੀ ਤਲਾਬ ਮੈਦਾਨ 'ਚ 40 ਫੁੱਟ ਉੱਚੇ ਰਾਵਣ ਦੇ ਪੁਤਲੇ ਨੇ ਪਲਕ ਝਪਕਦਿਆਂ ਹੀ ਬਦਲ ਦਿੱਤਾ ਮਾਹੌਲ, ਜਾਣੋ ਅਸਲ ਕਹਾਣੀ
ਕਪੂਰਥਲਾ ਸ਼ਹਿਰ ਵਿੱਚ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਇਸ ਦੌਰਾਨ ਦੇਵੀ ਤਲਾਬ ਦੇ ਮੈਦਾਨ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸਾਬਕਾ ਮੰਤਰੀ ਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰ
NRI Post Desk · 35 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




