|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਪੂਰਥਲਾ ਵਿੱਚ ਭਾਜਪਾ ਦੇ ਪ੍ਰਕਾਸ਼ ਪੁਰਬ ਸਮਾਗਮ ਨੇ ਖੋਲ੍ਹੇ ਕੁਝ ਰਾਜ਼, ਜਾਣੋ ਸੂਰੀ ਨੇ ਕੀ ਕਿਹਾ

ਕਪੂਰਥਲਾ ਵਿੱਚ ਭਾਜਪਾ ਦੇ ਆਗੂਆਂ ਨੇ ਪਾਰਟੀ ਦਫ਼ਤਰ ਵਿਖੇ ਮੋਮਬਤੀਆਂ ਜਗਾ ਕੇ ਤੇ ਆਤਿਸ਼ਬਾਜ਼ੀ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ, ਅਤੇ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਅਜਿਹੀ ਅਪੀਲ ਕੀਤੀ ਜੋ ਸਮੁੱਚੇ ਪੰਜਾਬ

NRI Post Desk · 1 ਘੰਟੇ ਪਹਿਲਾਂ · ਅੱਪਡੇਟ 1 ਘੰਟੇ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਪੂਰਥਲਾ ਵਿੱਚ ਭਾਜਪਾ ਦੇ ਪ੍ਰਕਾਸ਼ ਪੁਰਬ ਸਮਾਗਮ ਨੇ ਖੋਲ੍ਹੇ ਕੁਝ ਰਾਜ਼, ਜਾਣੋ ਸੂਰੀ ਨੇ ਕੀ ਕਿਹਾ
📷 NRI Post Desk

ਕਪੂਰਥਲਾ ਵਿੱਚ ਭਾਜਪਾ ਦੇ ਆਗੂਆਂ ਨੇ ਪਾਰਟੀ ਦਫ਼ਤਰ ਵਿਖੇ ਮੋਮਬਤੀਆਂ ਜਗਾ ਕੇ ਤੇ ਆਤਿਸ਼ਬਾਜ਼ੀ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ, ਅਤੇ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਅਜਿਹੀ ਅਪੀਲ ਕੀਤੀ ਜੋ ਸਮੁੱਚੇ ਪੰਜਾਬ ਲਈ ਇੱਕ ਵੱਡਾ ਸੰਦੇਸ਼ ਬਣ ਗਈ। ਸੂਰੀ ਨੇ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਪੰਜਾਬ ਸਮੇਤ ਦੁਨੀਆ ਭਰ ਵਿੱਚ ਵੱਸਦੀ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਕੁੱਲ ਜਗਤ ਦੇ ਰਹਿਬਰ ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਮਹਾਨ ਸਿਧਾਂਤ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਮਾਨਦਾਰੀ ਨਾਲ ਮਿਹਨਤ ਕਰਨੀ ਚਾਹੀਦੀ ਹੈ, ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਆਪਣੀ ਕਮਾਈ ਹੱਕ-ਹਲਾਲ ਦੇ ਢੰਗ ਨਾਲ ਕਰਨੀ ਚਾਹੀਦੀ ਹੈ। ਸੂਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਸਰਬੱਤ ਦੇ ਭਲੇ ਦਾ ਅਨਮੋਲ ਸਿਧਾਂਤ ਦਿੱਤਾ ਹੈ ਅਤੇ ਸਾਨੂੰ ਹਮੇਸ਼ਾ ਸਮੁੱਚੀ ਦੁਨੀਆ ਦੀ ਖੁਸ਼ਹਾਲੀ ਤੇ ਭਲਾਈ ਲਈ ਅਰਦਾਸ ਕਰਨੀ ਚਾਹੀਦੀ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਸਮੁੱਚੀ ਦੁਨੀਆ ਦੇ ਲੋਕਾਂ ਨੂੰ ਖੁਸ਼ਹਾਲੀ, ਚੰਗੀ ਸਿਹਤ, ਆਪਸੀ ਪਿਆਰ ਤੇ ਸਦਭਾਵਨਾ ਦਾ ਅਸ਼ੀਰਵਾਦ ਮਿਲੇ। ਸੂਰੀ ਨੇ ਇਹ ਵੀ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਆਪਣੀ ਮਿਹਨਤ ਤੇ ਚੰਗੇ ਸੰਸਕਾਰਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲ ਰਹੇ ਹਨ ਤੇ ਦੇਸ਼ ਦਾ ਮਾਣ ਵਧਾ ਰਹੇ ਹਨ। ਇਸ ਮੌਕੇ ਉਮੇਸ਼ ਸ਼ਾਰਦਾ, ਯਸ਼ ਮਹਾਜਨ, ਰਾਜੇਸ਼ ਭਾਰਗਵ, ਰਾਜਿੰਦਰ ਰਾਜੂ, ਨਿਰਮਲ ਸਿੰਘ, ਪ੍ਰਦੀਪ ਠਾਕੁਰ, ਅਸ਼ੋਕ ਮਾਹਲਾ, ਧਰਮਵੀਰ ਬੋਬੀ, ਮਹਿੰਦਰ ਸਿੰਘ, ਬਲੇਰ, ਜਗਦੀਸ਼ ਸ਼ਰਮਾ, ਵਿਸ਼ਾਲ ਸੋਂਧੀ, ਰਾਜੇਸ਼ ਰਾਜਾ ਆਦਿ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਕਪੂਰਥਲਾ ਵਿੱਚ ਭਾਜਪਾ ਦੇ ਪ੍ਰਕਾਸ਼ ਪੁਰਬ ਸਮਾਗਮ ਨੇ ਖੋਲ੍ਹੇ ਕੁਝ ਰਾਜ਼, ਜਾਣੋ ਸੂਰੀ ਨੇ ਕੀ ਕਿਹਾ — NRI Post