ਜ਼ੀਰਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰੀ ਦੌਰਾਨ ਸਿਆਸੀ ਮਾਹੌਲ ਅਚਾਨਕ ਗਰਮਾ ਗਿਆ ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਕਾਲੇ ਝੰਡੇ ਲਹਿਰਾਉਂਦਿਆਂ ਜ਼ੋਰਦਾਰ ਰੋਸ ਮਾਰਚ ਕੱਢਿਆ। ਇਸ ਦੌਰਾਨ ‘ਪੰਜਾਬ ਸਰਕਾਰ ਮੁਰਦਾਬਾਦ’ ਅਤੇ ‘ਗੈਂਗਸਟਰਵਾਦ ਮੁਰਦਾਬਾਦ’ ਦੇ ਨਾਅਰਿਆਂ ਨਾਲ ਪੂਰਾ ਇਲਾਕਾ ਗੂੰਜਦਾ ਰਿਹਾ, ਜਿਸ ਨੇ ਪ੍ਰਸ਼ਾਸਨ ਨੂੰ ਹੈਰਾਨ ਕਰ ਦਿੱਤਾ। ਇਹ ਵਿਰੋਧ ਸੰਗਰੂਰ ਵਿੱਚ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਆਪਣੇ ਹੱਕਾਂ ਦੀ ਆਵਾਜ਼ ਉਠਾਉਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵੱਲੋਂ ਕੀਤੇ ਕਥਿਤ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਕੀਤਾ ਗਿਆ ਸੀ। ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਪੁਲਿਸ ਨੇ ਨਾ ਸਿਰਫ਼ ਨੌਜਵਾਨ ਨਾਲ ਤਸ਼ੱਦਦ ਕੀਤਾ, ਸਗੋਂ ਕਕਾਰਾਂ ਦੀ ਵੀ ਬੇਅਦਬੀ ਕੀਤੀ ਗਈ, ਜੋ ਕਿ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਪੀੜਤ ਨੌਜਵਾਨ ਦਾ ਮੈਡੀਕਲ ਕਰਵਾਉਣ ਦੀ ਬਜਾਏ ਸਿਰਫ਼ ਡੋਪ ਟੈਸਟ ਕਰਵਾਇਆ ਗਿਆ, ਜੋ ਕਿ ਸਰਕਾਰ ਦੀ ਮੰਦੀ ਨੀਅਤ ਨੂੰ ਦਰਸਾਉਂਦਾ ਹੈ। ਕਾਂਗਰਸ ਪ੍ਰਧਾਨ ਨੇ ਮਾਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਡੀਐੱਸਪੀ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਸਰਕਾਰ ’ਤੇ ਉਸ ਨੂੰ ਬਚਾਉਣ ਦੇ ਵੱਡੇ ਦੋਸ਼ ਲਗਾਏ। ਵੜਿੰਗ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਨਸ਼ੇ ਦੀ ਸਮੱਸਿਆ, ਗੈਂਗਸਟਰਵਾਦ ਅਤੇ ਕਾਨੂੰਨ-ਵਿਵਸਥਾ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਡੂੰਘੀ ਚਿੰਤਾ ਹੈ ਅਤੇ ਸਰਕਾਰ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਲਗਾਤਾਰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਲੋਕਤੰਤਰ ਵਿੱਚ ਵਿਰੋਧ ਦੀ ਆਵਾਜ਼ ਨੂੰ ਹਮੇਸ਼ਾ ਬੁਲੰਦ ਰੱਖੇਗੀ ਅਤੇ ਜਿੱਥੇ ਵੀ ਮੁੱਖ ਮੰਤਰੀ ਜਾਣਗੇ, ਉੱਥੇ ਕਾਲੇ ਝੰਡੇ ਦਿਖਾ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ ਜਾਵੇਗਾ। ਕੁਲਬੀਰ ਸਿੰਘ ਜ਼ੀਰਾ ਨੇ ਵੀ ਕਿਹਾ ਕਿ ਕਾਂਗਰਸ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੇਗੀ। ਵੱਖ-ਵੱਖ ਪਿੰਡਾਂ ਤੋਂ ਕਾਫਲਿਆਂ ਦੇ ਰੂਪ ਵਿੱਚ ਪਹੁੰਚੇ ਕਾਂਗਰਸੀ ਵਰਕਰਾਂ ਦਾ ਇਕੱਠ ਰੋਸ ਰੈਲੀ ਵਿੱਚ ਤਬਦੀਲ ਹੋ ਗਿਆ, ਪਰ ਪੁਲਿਸ ਪ੍ਰਸ਼ਾਸਨ ਨੇ ਵੱਡੀ ਗਿਣਤੀ ਵਿੱਚ ਬਲ ਤਾਇਨਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਰੈਲੀ ਵਾਲੇ ਸਥਾਨ ਵੱਲ ਜਾਣ ਤੋਂ ਰੋਕ ਦਿੱਤਾ। ਇਸ ਮੌਕੇ ਜ਼ਿਲ੍ਹਾ ਫਿਰੋਜ਼ਪੁਰ ਹਲਕਾ ਦਿਹਾਤੀ ਦੇ ਇੰਚਾਰਜ ਆਸ਼ੂ ਬੰਗੜ, ਗੁਰਦੀਪ ਸਿੰਘ ਢਿੱਲੋਂ, ਮਹਿੰਦਰਜੀਤ ਸਿੰਘ ਜੀਰਾ ਸਾਬਕਾ ਚੇਅਰਮੈਨ, ਹਰੀਸ਼ ਜੈਨ ਸਾਬਕਾ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ, ਮਹਿਕਦੀਪ ਸਿੰਘ ਜ਼ੀਰਾ ਸਕੱਤਰ ਯੂਥ ਕਾਂਗਰਸ ਪੰਜਾਬ, ਲਖਵਿੰਦਰ ਸਿੰਘ ਜੌੜਾ ਬਲਾਕ ਪ੍ਰਧਾਨ, ਕੌਂਸਲਰ ਗੁਰਭਗਤ ਸਿੰਘ ਗੋਰਾ ਗਿੱਲ ਸਮੇਤ ਅਨੇਕਾਂ ਆਗੂ ਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਏਕਜੁੱਟ ਹੋ ਕੇ ਵਿਰੋਧ ਜਤਾਇਆ।
ਕਾਲੇ ਝੰਡਿਆਂ ਦਾ ਰਾਜ਼! ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਕਾਂਗਰਸ ਦੇ ਇਸ ਗੁਪਤ ਪਲਾਨ ਨੇ ਹਿਲਾ ਦਿੱਤਾ ਪ੍ਰਸ਼ਾਸਨ
ਜ਼ੀਰਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰੀ ਦੌਰਾਨ ਸਿਆਸੀ ਮਾਹੌਲ ਅਚਾਨਕ ਗਰਮਾ ਗਿਆ ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵ
NRI Post Desk · 79 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




