|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨਾਂ ਦੀ ਜ਼ਮੀਨ ’ਤੇ ਕਾਲੋਨੀਆਂ ਦਾ ਰਾਜ਼ ਖੁੱਲ੍ਹਿਆ, ਪ੍ਰਸ਼ਾਸਨ ਨੂੰ ਭੇਜੀ ਗਈ ਗੁਪਤ ਰਿਪੋਰਟ, ਹੁਣ ਹੋਵੇਗਾ ਵੱਡਾ ਖੁਲਾਸਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਇਆ ਗਿਆ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ, ਜਿੱਥੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ ਜ਼ਿਲ੍ਹਾ ਲੁਧਿਆਣਾ

NRI Post Desk · 82 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨਾਂ ਦੀ ਜ਼ਮੀਨ ’ਤੇ ਕਾਲੋਨੀਆਂ ਦਾ ਰਾਜ਼ ਖੁੱਲ੍ਹਿਆ, ਪ੍ਰਸ਼ਾਸਨ ਨੂੰ ਭੇਜੀ ਗਈ ਗੁਪਤ ਰਿਪੋਰਟ, ਹੁਣ ਹੋਵੇਗਾ ਵੱਡਾ ਖੁਲਾਸਾ
📷 NRI Post Desk

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਇਆ ਗਿਆ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ, ਜਿੱਥੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ ਜ਼ਿਲ੍ਹਾ ਲੁਧਿਆਣਾ ਨਾਲ ਜੁੜੇ ਸਥਾਨਕ ਮਸਲਿਆਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਸਭ ਤੋਂ ਗੰਭੀਰ ਮੁੱਦਾ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਦਾ ਸਾਹਮਣੇ ਆਇਆ ਹੈ, ਕਿਉਂਕਿ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਬਾਵਜੂਦ ਸਿਰਫ ਕੁਝ ਚੋਣਵੇਂ ਲੋਕਾਂ ਨੂੰ ਹੀ ਮੁਆਵਜ਼ਾ ਦਿੱਤਾ ਗਿਆ ਹੈ, ਜਦੋਂ ਕਿ ਵੱਡੀ ਗਿਣਤੀ ਵਿੱਚ ਪ੍ਰਭਾਵਿਤ ਕਿਸਾਨਾਂ ਦੀ ਹਾਲੇ ਤੱਕ ਨੁਕਸਾਨ ਦੀ ਗਿਰਦਾਵਰੀ ਜਾਂ ਸਰਵੇਖਣ ਵੀ ਨਹੀਂ ਹੋ ਸਕਿਆ ਹੈ। ਕਿਸਾਨ ਆਗੂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਲਈ ਪਹੁੰਚੇ ਸਨ, ਪਰ ਡੀਸੀ ਦੇ ਛੁੱਟੀ ’ਤੇ ਹੋਣ ਕਾਰਨ ਉਨ੍ਹਾਂ ਦੀ ਗੱਲਬਾਤ ਏਡੀਸੀ ਨਾਲ ਹੋਈ, ਜਿਸ ਤੋਂ ਬਾਅਦ ਏਡੀਸੀ ਨੇ ਮੌਕੇ ’ਤੇ ਹੀ ਐੱਸਡੀਐੱਮ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ 5 ਸਤੰਬਰ ਨੂੰ ਦੁਪਹਿਰ 3 ਵਜੇ ਸਬੰਧਤ ਪਿੰਡਾਂ ਵਿੱਚ ਨੁਕਸਾਨ ਦਾ ਸਰਵੇ ਕਰਵਾਉਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਪਿੰਡ ਈਸੇਵਾਲ ਵਿੱਚ ਕਾਲੋਨੀਆਂ ਬਣਾਉਣ ਦੇ ਮਾਮਲੇ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਜਾਂਦੇ ਰਸਤੇ ਨੂੰ ਵਾਹੇ ਜਾਣ ਦਾ ਗੰਭੀਰ ਮਾਮਲਾ ਵੀ ਕਿਸਾਨ ਜਥੇਬੰਦੀ ਵੱਲੋਂ ਚੁੱਕਿਆ ਗਿਆ ਹੈ, ਜਿਸ ਨਾਲ ਸਬੰਧਤ ਇੱਕ ਗੁਪਤ ਰਿਪੋਰਟ ਪਹਿਲਾਂ ਹੀ ਡੀਸੀ ਦਫ਼ਤਰ ਲੁਧਿਆਣਾ ਨੂੰ ਭੇਜੀ ਜਾ ਚੁੱਕੀ ਹੈ ਅਤੇ ਸੋਮਵਾਰ ਤੱਕ ਇਹ ਰਿਪੋਰਟ ਡੀਸੀ ਦਫ਼ਤਰ ਨੂੰ ਮਿਲ ਜਾਵੇਗੀ, ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਦੀ ਸੰਭਾਵਨਾ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਹਰ ਹਾਲ ਵਿੱਚ ਜਾਰੀ ਰੱਖਿਆ ਜਾਵੇਗਾ ਅਤੇ ਜੇਕਰ ਮੁਆਵਜ਼ੇ ਦਾ ਮਾਮਲਾ ਜਲਦੀ ਹੱਲ ਨਾ ਹੋਇਆ ਤਾਂ ਮੋਰਚਾ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੌਦਾਗਰ ਸਿੰਘ ਘੁਡਾਣੀ, ਚਰਨਜੀਤ ਸਿੰਘ ਫੱਲੇਵਾਲ, ਜਗਮੀਤ ਸਿੰਘ ਕਲਾਹ, ਮਨਮੋਹਰ ਸਿੰਘ, ਮਨੋਹਰ ਸਿੰਘ ਕਿਲਾੜ, ਬਲਵੰਤ ਸਿੰਘ ਘੁਡਾਣੀ, ਦਵਿੰਦਰ ਸਿੰਘ ਸਿਰਤਲਾ, ਤੀਰਥ ਸਿੰਘ ਤਲਵੰਡੀ, ਯੁਵਰਾਜ ਸਿੰਘ ਘੁਡਾਣੀ ਅਤੇ ਦਰਸ਼ਨ ਸਿੰਘ ਫੱਲੇਵਾਲ ਸਮੇਤ ਹੋਰ ਕਿਸਾਨ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਇੱਕਜੁੱਟਤਾ ਦਾ ਸੰਦੇਸ਼ ਦਿੱਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!