|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨੀ ਸੰਘਰਸ਼ ਦਾ ਨਵਾਂ ਮੋੜ: ਚੰਡੀਗੜ੍ਹ ਧਰਨੇ ਤੋਂ ਪਹਿਲਾਂ ਇਹ ਵੱਡਾ ਫੈਸਲਾ ਕਿਉਂ ਬਦਲ ਸਕਦਾ ਹੈ ਸਮੀਕਰਨ?

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨੀ ਹੱਕਾਂ ਅਤੇ ਮਸਲਿਆਂ ਨੂੰ ਲੈ ਕੇ ਆਪਣੇ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਦਿਆਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲੱਗਣ ਵਾਲੇ ਅਣਮਿਥੇ ਸਮੇਂ ਦੇ ਧਰਨੇ ਵਿੱਚ ਵੱਡੀ ਗਿ

NRI Post Desk · 97 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨੀ ਸੰਘਰਸ਼ ਦਾ ਨਵਾਂ ਮੋੜ: ਚੰਡੀਗੜ੍ਹ ਧਰਨੇ ਤੋਂ ਪਹਿਲਾਂ ਇਹ ਵੱਡਾ ਫੈਸਲਾ ਕਿਉਂ ਬਦਲ ਸਕਦਾ ਹੈ ਸਮੀਕਰਨ?
📷 NRI Post Desk

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨੀ ਹੱਕਾਂ ਅਤੇ ਮਸਲਿਆਂ ਨੂੰ ਲੈ ਕੇ ਆਪਣੇ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਦਿਆਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲੱਗਣ ਵਾਲੇ ਅਣਮਿਥੇ ਸਮੇਂ ਦੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਅਹਿਮ ਫੈਸਲਾ ਲਿਆ ਹੈ। ਇਹ ਫੈਸਲਾ ਯੂਨੀਅਨ ਦੀ ਮਹੀਨੇਵਾਰ ਮੀਟਿੰਗ ਵਿੱਚ ਗੁਰਦੁਆਰਾ ਸਾਹਿਬ ਜਾਹਰਾ ਪੀਰ ਸਨ੍ਹੇਰ ਵਿਖੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ਵਿੱਚ ਯੂਨੀਅਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪਾਣੀਆਂ ਦੇ ਮਸਲੇ ਸਬੰਧੀ ਕਾਨੂੰਨ ਦੀਆਂ ਧਾਰਾਵਾਂ 78, 79 ਅਤੇ 80 ਨੂੰ ਰੱਦ ਕਰਵਾਉਣ, ਕਿਸਾਨਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਮੁਆਫ਼ ਕਰਨ, ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਨਿਰਧਾਰਤ ਕਰਨ, ਲੈਂਡ ਪੂਲਿੰਗ ਕਾਨੂੰਨ ਰੱਦ ਕਰਨ ਅਤੇ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਸਮੇਤ ਕਈ ਅਹਿਮ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਢ ਰਿਹਾ ਹੈ। ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਹੁਣ ਪਿੰਡ ਪੱਧਰ ਤੱਕ ਲਾਮਬੰਦੀ ਕੀਤੀ ਜਾਵੇਗੀ, ਤਾਂ ਜੋ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਯੂਨੀਅਨ ਦੇ ਮੈਂਬਰਾਂ ਨੂੰ ਹੁਣ ਤੋਂ ਹੀ ਤਿਆਰੀਆਂ ਵਿੱਢ ਕੇ ਵੱਡੀ ਗਿਣਤੀ ਵਿੱਚ ਮੋਰਚੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਸੂਬਾ ਕਾਰਜਕਾਰੀ ਮੈਂਬਰ, ਸੁਖਦੇਵ ਸਿੰਘ ਸਨ੍ਹੇਰ ਬਲਾਕ ਪ੍ਰਧਾਨ ਜ਼ੀਰਾ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ, ਹਰਪ੍ਰੀਤ ਸਿੰਘ ਲੌਂਗੋਦੇਵਾ ਸੀਨੀਅਰ ਆਗੂ ਸਮੇਤ ਕਈ ਅਹੁਦੇਦਾਰ ਹਾਜ਼ਰ ਸਨ। ਇਸ ਤੋਂ ਇਲਾਵਾ ਪਰਮਜੀਤ ਵਿਦਿਆਰਥੀ, ਸੰਤਾ ਸਿੰਘ ਗਿੱਲ, ਸੁਖਦੇਵ ਸਿੰਘ, ਹਰਪ੍ਰੀਤ ਸਿੰਘ ਰਟੌਲ ਰੋਹੀ, ਗੁਰਜੰਟ ਸਿੰਘ ਮਹੀਆਂਵਾਲਾ, ਗੁਰਚਰਨ ਸਿੰਘ ਸਨ੍ਹੇਰ, ਗੁਰਦੇਵ ਸਿੰਘ, ਸੁੱਚਾ ਸਿੰਘ, ਗੁਰਚਰਨ ਸਿੰਘ ਬਾਜਵਾ, ਪਾਲ ਸਿੰਘ, ਮਨਦੀਪ ਸਿੰਘ ਅਲੀਪੁਰ, ਗੁਲਜਾਰ ਸਿੰਘ ਸਰਪ੍ਰਸਤ, ਭਜਨ ਸਿੰਘ ਮਨਸੂਰਵਾਲ ਕਲਾਂ, ਕਰਮ ਸਿੰਘ, ਨਿਸ਼ਾਨ ਸਿੰਘ, ਬਲਕਾਰ ਸਿੰਘ, ਪ੍ਰੇਮ ਸਿੰਘ, ਗੁਰਪ੍ਰੀਤ ਸਿੰਘ ਗੋਗੋਆਣੀ, ਆਤਮਜੀਤ ਸਿੰਘ ਗੋਗੋਆਣੀ, ਰਾਮ ਸਿੰਘ ਸੇਖਵਾਂ, ਅਮਰੀਕ ਸਿੰਘ, ਪਰਮਜੀਤ ਸਿੰਘ ਸੇਖਵਾਂ, ਆਤਮਾ ਸਿੰਘ ਪ੍ਰਧਾਨ ਮਨਸੂਰਦੇਵਾ, ਮਹਿੰਦਰ ਸਿੰਘ, ਗੁਰਅਵਤਾਰ ਸਿੰਘ, ਜਸਪਾਲ ਸਿੰਘ ਫੌਜੀ, ਰਾਮ ਸਿੰਘ ਧਾਲੀਵਾਲ, ਅਮਰੀਕ ਸਿੰਘ ਅਵਾਨ, ਹਰਜੀਤ ਸਿੰਘ ਅਵਾਨ, ਮੁਖਤਿਆਰ ਸਿੰਘ, ਅਵਤਾਰ ਸਿੰਘ, ਹਰਭਜਨ ਸਿੰਘ ਫੇਰੋਕੇ, ਜਸਵੰਤ ਸਿੰਘ ਜ਼ੀਰਾ, ਗੁਰਸੇਵਕ ਸਿੰਘ ਫੇਰੋਕੇ, ਪਰਮਿੰਦਰਜੀਤ ਸਿੰਘ ਜ਼ੀਰਾ, ਅਮਰ ਸਿੰਘ, ਮੋਹਨ ਸਿੰਘ ਨੰਬਰਦਾਰ ਫੇਰੋਕੇ, ਜਸਵੰਤ ਸਿੰਘ ਨਾਮਦੇਵ, ਜਰਨੈਲ ਸਿੰਘ ਭੁੱਲਰ, ਗੁਰਦੀਪ ਸਿੰਘ ਰਿਟਾਇਰਡ ਕਾਨੂੰਗੋ ਜ਼ੀਰਾ, ਅੰਗਰੇਜ਼ ਸਿੰਘ ਅਟਵਾਲ, ਜਗਤਾਰ ਸਿੰਘ ਸ਼ਾਹਵਾਲਾ, ਕਮਲਜੀਤ ਸਿੰਘ ਠੱਠਾ ਸਾਹਿਬ, ਸੁਖਚਰਨ ਸਿੰਘ, ਥਾਣਾ ਸਿੰਘ, ਤਰਸੇਮ ਸਿੰਘ ਜ਼ੀਰਾ, ਗੁਰਤੇਜ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!