|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸੀ ਵੰਡ ਰਹੇ ਨੇ ਸਮਾਰਟ ਰਾਸ਼ਨ ਕਾਰਡ, ਸਰਕਾਰੀ ਵਿਭਾਗ ਵੀ ਦੇ ਰਿਹਾ ਸਾਥ-ਮੱਕੜ

ਰੂਪਨਗਰ, 23 ਦਸਬੰਰ (ਸੱਜਨ ਸੈਣੀ) : ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰ ਦੇ ਅਹੁਦੇਦਾਰਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਇੱਕ ਸ਼ਿਕਾਇਤ ਦੇ ਕੇ ਫੂਡ ਐਂਡ ਸਪਲਾਈ ਵਿਭਾਗ ਤੇ ਦੋਸ਼ ਲਾਇਆ ਹੈ ਕਿ ਉਹਨਾਂ ਨੇ ਜਿਹੜੇ ਸਮਾਰਟ ਕਾਰਡ ਵਿਭਾਗ ਰੂਪਨਗਰ ਆਪਣੇ ਇੰਸਪੈਕਟਰ ਅਤੇ ਡੀਪੂ ਹੋਲਡਰਾਂ ਰਾਹੀਂ ਵੰਡਣੇ ਸਨ , ਉਹ ਨਗਰ ਕੌਂਸਲ ਚੋਣਾ ਲੜ ਰਹੇ ਕਾਂਗਰਸ ਉਮੀਦਵਾਰਾਂ ਨੂੰ ਦੇ ਦਿੱਤੇ

NRI Post Desk · 2164 ਦਿਨ ਪਹਿਲਾਂ · ਅੱਪਡੇਟ 2164 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸੀ ਵੰਡ ਰਹੇ ਨੇ ਸਮਾਰਟ ਰਾਸ਼ਨ ਕਾਰਡ, ਸਰਕਾਰੀ ਵਿਭਾਗ ਵੀ ਦੇ ਰਿਹਾ ਸਾਥ-ਮੱਕੜ
📷 NRI Post Desk

ਰੂਪਨਗਰ, 23 ਦਸਬੰਰ (ਸੱਜਨ ਸੈਣੀ) : ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰ ਦੇ ਅਹੁਦੇਦਾਰਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਇੱਕ ਸ਼ਿਕਾਇਤ ਦੇ ਕੇ ਫੂਡ ਐਂਡ ਸਪਲਾਈ ਵਿਭਾਗ ਤੇ ਦੋਸ਼ ਲਾਇਆ ਹੈ ਕਿ ਉਹਨਾਂ ਨੇ ਜਿਹੜੇ ਸਮਾਰਟ ਕਾਰਡ ਵਿਭਾਗ ਰੂਪਨਗਰ ਆਪਣੇ ਇੰਸਪੈਕਟਰ ਅਤੇ ਡੀਪੂ ਹੋਲਡਰਾਂ ਰਾਹੀਂ ਵੰਡਣੇ ਸਨ , ਉਹ ਨਗਰ ਕੌਂਸਲ ਚੋਣਾ ਲੜ ਰਹੇ ਕਾਂਗਰਸ ਉਮੀਦਵਾਰਾਂ ਨੂੰ ਦੇ ਦਿੱਤੇ ਹਨ ਤਾਂ ਜੋ ਸ਼ਹਿਰੀ ਵੋਟਰਾਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ।

ਸੰਬੰਧਿਤ ਖ਼ਬਰਾਂ

ਇਸ ਮੌਕੇ ਸ਼ਹਿਰੀ ਪ੍ਰਧਾਨ ਪਰਮਜੀਤ ਸਿਘ ਮੱਕੜ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਹਿਲਾਂ ਤੋਂ ਰੂਪਨਗਰ ਸ਼ਹਿਰ ਵਿੱਚ ਸੈਕੜਿਆਂ ਦੀ ਗਿਣਤੀ ਵਿੱਚ ਨੀਲੇ ਕਾਰਡ ਕੱਟ ਦਿੱਤੇ।

4 ਸਾਲ ਦਾ ਸਮਾਂ ਸਰਕਾਰ ਬਣੀ ਨੂੰ ਹੋ ਗਿਆ ਹੈ ਪਰ ਇੱਕ ਵੀ ਨਵਾਂ ਕਾਰਡ ਕਿਸੇ ਗਰੀਬ ਦਾ ਨਹੀਂ ਬਣਿਆ। ਹੁਣ ਨਗਰ ਕੌਂਸਲ ਚੋਣਾ ਨੇੜੇ ਆਈਆਂ ਦੇਖ ਕੇ ਕਾਂਗਰਸ ਪਾਰਟੀ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਗਰੀਬੀ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਅਜਿਹੇ ਹੋਛੇ ਹਥਕੰਡੇ ਅਪਣਾਏ ਜਾ ਰਹੇ ਹਨ। ਇਸੇ ਮੌਕੇ ਸਾਬਕਾ ਕੌਂਸਲਰ ਕੁਲਵੰਤ ਸਿੰਘ ਸੈਣੀ ਅਤੇ ਯੂਥ ਆਗੂ ਬਲਜਿੰਦਰ ਸਿੰਘ ਮਿੱਠੂ ਵਿਸ਼ੇਸ਼ ਤੌਰ ਤੇ ਮੌਜੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!