|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੀ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਤੇ ਮੁਲਾਜ਼ਮਾਂ ਦੀ ਕਿਸਮਤ ਬਦਲ ਦਿੱਤੀ? ਸੰਜੀਵ ਖੰਨਾ ਦਾ ਵੱਡਾ ਖੁਲਾਸਾ

ਕਪੂਰਥਲਾ ਤੋਂ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜੋ ਪੇਂਡੂ ਭਾਰਤ ਅਤੇ ਕਰੋੜਾਂ ਮੁਲਾਜ਼ਰਾਂ-ਪੈਨਸ਼ਨਰਾਂ ਦੀ ਜ਼ਿੰਦਗੀ ਨੂੰ ਸਿੱਧਾ ਪ੍ਰਭਾਵਿਤ ਕਰਨ ਵਾਲੀ ਹੈ। ਭਾਰਤੀ ਜਨਤਾ ਪਾਰਟੀ ਮੰਡਲ-2 ਦੇ ਜਨਰਲ ਸਕੱਤਰ ਸੰਜੀਵ ਖੰਨਾ ਨੇ ਕੇਂਦਰੀ ਕੈਬਨਿਟ ਦੇ ਉਸ

NRI Post Desk · 23 ਦਿਨ ਪਹਿਲਾਂ · ਅੱਪਡੇਟ 19 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੀ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਤੇ ਮੁਲਾਜ਼ਮਾਂ ਦੀ ਕਿਸਮਤ ਬਦਲ ਦਿੱਤੀ? ਸੰਜੀਵ ਖੰਨਾ ਦਾ ਵੱਡਾ ਖੁਲਾਸਾ
📷 NRI Post Desk

ਕਪੂਰਥਲਾ ਤੋਂ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜੋ ਪੇਂਡੂ ਭਾਰਤ ਅਤੇ ਕਰੋੜਾਂ ਮੁਲਾਜ਼ਰਾਂ-ਪੈਨਸ਼ਨਰਾਂ ਦੀ ਜ਼ਿੰਦਗੀ ਨੂੰ ਸਿੱਧਾ ਪ੍ਰਭਾਵਿਤ ਕਰਨ ਵਾਲੀ ਹੈ। ਭਾਰਤੀ ਜਨਤਾ ਪਾਰਟੀ ਮੰਡਲ-2 ਦੇ ਜਨਰਲ ਸਕੱਤਰ ਸੰਜੀਵ ਖੰਨਾ ਨੇ ਕੇਂਦਰੀ ਕੈਬਨਿਟ ਦੇ ਉਸ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ ਜਿਸ ਤਹਿਤ ਪ੍ਰਧਾਨ ਮੰਤਰੀ ਵਿਕਾਸ ਗ੍ਰਾਮ ਸਵਰਾਜ ਯੋਜਨਾ ਲਈ 7,395 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਨਾਲ ਹੀ ਕੇਂਦਰ ਸਰਕਾਰ ਦੇ ਮੁਲਾਜ਼ਰਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਇਹ ਦੋਵੇਂ ਫੈਸਲੇ ਇੱਕੋ ਸਮੇਂ ਆਉਣ ਕਾਰਨ ਇਹ ਸਵਾਲ ਉੱਠ ਰਿਹਾ ਹੈ ਕਿ ਕੀ ਸਰਕਾਰ ਨੇ ਪੇਂਡੂ ਵਿਕਾਸ ਅਤੇ ਕਰਮਚਾਰੀ ਭਲਾਈ ਨੂੰ ਇੱਕ ਨਵੀਂ ਦਿਸ਼ਾ ਦੇਣ ਦਾ ਮਨ ਬਣਾ ਲਿਆ ਹੈ। ਸੰਜੀਵ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇਸ਼ ਦੇ ਪੇਂਡੂ ਵਿਕਾਸ ਤੇ ਮੁਲਾਜ਼ਮ ਵਰਗ ਦੀ ਭਲਾਈ ਲਈ ਲਗਾਤਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਵਿਕਾਸ ਗ੍ਰਾਮ ਸਵਰਾਜ ਯੋਜਨਾ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗੀ, ਕਿਉਂਕਿ ਜਦੋਂ ਪਿੰਡਾਂ ਦੀਆਂ ਸਥਾਨਕ ਸੰਸਥਾਵਾਂ ਨੂੰ ਆਪਣੇ ਵਿਕਾਸ ਦੀ ਯੋਜਨਾਬੰਦੀ ਕਰਨ ਲਈ ਮਜ਼ਬੂਤ ਕੀਤਾ ਜਾਂਦਾ ਹੈ ਤਾਂ ਸਰਕਾਰੀ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਵਧੇਰੇ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਢੰਗ ਨਾਲ ਪਹੁੰਚਦਾ ਹੈ। ਭਾਜਪਾ ਆਗੂ ਨੇ ਦੱਸਿਆ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਜਿਵੇਂ ਸੜਕਾਂ, ਪਾਣੀ, ਸਿਹਤ, ਸਿੱਖਿਆ ਤੇ ਸਫ਼ਾਈ ਆਦਿ ਦੇ ਵਿਕਾਸ ਲਈ ਸਥਾਨਕ ਪੱਧਰ ’ਤੇ ਯੋਜਨਾਬੰਦੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ, ਅਤੇ ਇਸ ਯੋਜਨਾ ਨਾਲ ਪੰਚਾਇਤਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋਵੇਗਾ, ਪਿੰਡਾਂ ਦੀਆਂ ਅਸਲ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਸਕੇਗੀ ਤੇ ਪੇਂਡੂ ਖੇਤਰਾਂ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮਜ਼ਬੂਤ ਪੰਚਾਇਤੀ ਰਾਜ ਹੀ ਮਜ਼ਬੂਤ ਭਾਰਤ ਦੀ ਨੀਂਹ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰੀ ਮੁਲਾਜ਼ਰਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦੇ ਫੈਸਲੇ ਨੂੰ ਵੀ ਸਵਾਗਤਯੋਗ ਦੱਸਿਆ ਅਤੇ ਕਿਹਾ ਕਿ ਵਧਦੀ ਮਹਿੰਗਾਈ ਦੇ ਇਸ ਦੌਰ ਵਿੱਚ ਮੁਲਾਜ਼ਰਾਂ ਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਦੇਣਾ ਕੇਂਦਰ ਸਰਕਾਰ ਦੀ ਮੁਲਾਜ਼ਰਾਂ ਪ੍ਰਤੀ ਸੰਵੇਦਨਸ਼ੀਲਤਾ ਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਕਾਸ ਲਈ ਵੱਡਾ ਵਿੱਤੀ ਪ੍ਰਬੰਧ ਕਰਨਾ ਅਤੇ ਨਾਲ ਹੀ ਮੁਲਾਜ਼ਰਾਂ ਤੇ ਪੈਨਸ਼ਨਰਾਂ ਨੂੰ ਰਾਹਤ ਦੇਣਾ ਸਰਕਾਰ ਦੀਆਂ ਸਪੱਸ਼ਟ ਤਰਜੀਹਾਂ ਨੂੰ ਦਰਸਾਉਂਦਾ ਹੈ। ਅੰਤ ਵਿੱਚ ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਇਤਿਹਾਸਕ ਫੈਸਲਿਆਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਮਿਲੇਗਾ ਤੇ ਮੁਲਾਜ਼ਰ ਵਰਗ ਦਾ ਮਨੋਬਲ ਵੀ ਹੋਰ ਉੱਚਾ ਹੋਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!