|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਜਰੀਵਾਲ ਬੋਲੇ- ਮੁੱਖ ਮੰਤਰੀ ਚੰਨੀ ਦੇ ਹਲਕੇ 'ਚ ਚੱਲ ਰਹੀ ਨਾਜਾਇਜ਼ ਮਾਈਨਿੰਗ, ਸੱਤਾ 'ਚ ਆਉਣ 'ਤੇ ਕਰਾਂਗੇ ਜਾਂਚ

ਨਿਊਜ਼ ਡੈਸਕ (ਜਸਕਮਲ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦੌਰੇ ਕਰ ਰਹੇ ਹਨ। ਅੱਜ ਉਨ੍ਹਾਂ ਨੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨ ਸਾਰ ਮਾਈਨਿੰਗ ਮਾਫੀਆ ਮਾਮਲੇ ਵਿੱਚ ਫਿਰ ਚੰਨੀ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੀਐੱਮ ਦੇ ਹਲਕੇ ਵਿੱਚ ਸ਼ਰੇਆਮ ਨਜਾਇਜ਼ ਮਾਈਨਿੰਗ ਚੱਲ ਰਹੀ ਹੈ ਤੇ ਆਪ

NRI Post Desk · 1815 ਦਿਨ ਪਹਿਲਾਂ · ਅੱਪਡੇਟ 1815 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਜਰੀਵਾਲ ਬੋਲੇ- ਮੁੱਖ ਮੰਤਰੀ ਚੰਨੀ ਦੇ ਹਲਕੇ 'ਚ ਚੱਲ ਰਹੀ ਨਾਜਾਇਜ਼ ਮਾਈਨਿੰਗ, ਸੱਤਾ 'ਚ ਆਉਣ 'ਤੇ ਕਰਾਂਗੇ ਜਾਂਚ
📷 NRI Post Desk

ਨਿਊਜ਼ ਡੈਸਕ (ਜਸਕਮਲ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦੌਰੇ ਕਰ ਰਹੇ ਹਨ। ਅੱਜ ਉਨ੍ਹਾਂ ਨੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨ ਸਾਰ ਮਾਈਨਿੰਗ ਮਾਫੀਆ ਮਾਮਲੇ ਵਿੱਚ ਫਿਰ ਚੰਨੀ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੀਐੱਮ ਦੇ ਹਲਕੇ ਵਿੱਚ ਸ਼ਰੇਆਮ ਨਜਾਇਜ਼ ਮਾਈਨਿੰਗ ਚੱਲ ਰਹੀ ਹੈ ਤੇ ਆਪ ਦੇ ਸੱਤਾ ਵਿੱਚ ਆਉਣ ਤੇ ਜਾਂਚ ਕਰਵਾਈ ਜਾਵੇਗੀ। ਉਹ ਭ੍ਰਿਸ਼ਟ ਲੀਡਰਾਂ ਦੀ ਜੇਬ ਚੋਂ ਪੈਸਾ ਕੱਢਵਾ ਕੇ ਔਰਤਾਂ ਦੇ ਖਾਤੇ ਚ ਪਾਉਣਗੇ।

ਸੰਬੰਧਿਤ ਖ਼ਬਰਾਂ

ਕੇਜਰੀਵਾਲ ਨੇ ਕਿਹਾ ਕਿ ਰੇਤ ਮਾਫ਼ੀਆ ਨਾਲ CM ਚੰਨੀ ਦੀ ਮਿਲੀਭੁਗਤ ਹੈ। ਪੰਜਾਬ 'ਚ 20 ਹਜ਼ਾਰ ਕਰੋੜ ਦੀ ਨਜਾਇਜ਼ ਮਾਈਨਿੰਗ ਹੋਈ ਹੈ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀ ਮੰਤਰੀਆਂ ਤੇ ਵਿਧਾਇਕਾਂ ਦੀ ਮਿਲੀਭੁਗਤ ਦੀ ਗੱਲ ਕਹੀ ਸੀ। ਕੇਜਰੀਵਾਲ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਦੀ ਨਿਰਪੱਖ ਜਾਂਚ ਹੋਵੇ।

ਕੇਜਰੀਵਾਲ ਨੇ ਇੱਕ ਵਾਰ ਫਿਰ ਨਜਾਇਜ਼ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਤੇ ਹਮਲਾ ਬੋਲਿਆ ਹੈ। ਉੱਧਰ CM ਚੰਨੀ ਪਹਿਲਾਂ ਵੀ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਿਜ ਕਰ ਚੁੱਕੇ ਹਨ। ਪਰਸੋਂ ਜਦੋਂ ਰਾਘਨ ਚੱਢਾ ਨੇ ਉਨ੍ਹਾਂ ਦੇ ਹਲਕੇ ਚ ਰੇਡ ਕੀਤੀ ਸੀ ਤਾਂ CM ਨੇ ਉਨ੍ਹਾਂ ਤੇ ਜ਼ਬਰਦਸਤ ਹਮਲਾ ਬੋਲਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!