|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੈਪਟਨ ਨੂੰ ਛੱਡ ਪੰਜਾਬ ਦੇ ਅਸਲ ਮੁੱਦਿਆਂ ’ਤੇ ਕਰੋ ਗੱਲ : ਸਿੱਧੂ

ਚੰਡੀਗੜ੍ਹ (ਦੇਵ ਇੰਦਰਜੀਤ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਮਿੱਤਰ ਅਰੂਸਾ ਆਲਮ ’ਤੇ ਛਿੜੇ ਵਿਵਾਦ ਦਰਮਿਆਨ ਨਵਜੋਤ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਸਿੱਧੂ ਨੇ ਕਿਹਾ ਹੈ ਕਿ ਇਹ ਸਮਾਂ ਪੰਜਾਬ ਦੇ ਅਸਲ ਮੁੱਦਿਆਂ ਦੀ ਗੱਲ ਕਰਨ ਦਾ ਹੈ। ਪੰਜਾਬ ਦੇ ਅਸਲ ਮੁੱਦਿਆਂ ’ਤੇ ਵਾਪਸ ਆਉਣਾ ਚਾਹੀਦਾ ਹੈ, ਜਿਹੜੇ ਹਰ ਪੰਜਾਬੀ ਅਤੇ ਸਾਡੀ ਆਉਣ ਵਾਲੀਆਂ ਪੀੜ੍

NRI Post Desk · 1858 ਦਿਨ ਪਹਿਲਾਂ · ਅੱਪਡੇਟ 1858 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਪਟਨ ਨੂੰ ਛੱਡ ਪੰਜਾਬ ਦੇ ਅਸਲ ਮੁੱਦਿਆਂ ’ਤੇ ਕਰੋ ਗੱਲ : ਸਿੱਧੂ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਮਿੱਤਰ ਅਰੂਸਾ ਆਲਮ ’ਤੇ ਛਿੜੇ ਵਿਵਾਦ ਦਰਮਿਆਨ ਨਵਜੋਤ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਸਿੱਧੂ ਨੇ ਕਿਹਾ ਹੈ ਕਿ ਇਹ ਸਮਾਂ ਪੰਜਾਬ ਦੇ ਅਸਲ ਮੁੱਦਿਆਂ ਦੀ ਗੱਲ ਕਰਨ ਦਾ ਹੈ। ਪੰਜਾਬ ਦੇ ਅਸਲ ਮੁੱਦਿਆਂ ’ਤੇ ਵਾਪਸ ਆਉਣਾ ਚਾਹੀਦਾ ਹੈ, ਜਿਹੜੇ ਹਰ ਪੰਜਾਬੀ ਅਤੇ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨਾਲ ਜੁੜੇ ਹੋਏ ਹਨ। ਪੰਜਾਬ ਸਿਰ ਚੜ੍ਹੇ ਕਰਜ਼ੇ ਨਾਲ ਕਿਵੇਂ ਨਜਿੱਠਿਆ ਜਾਵੇ?

ਮੈਂ ਪੰਜਾਬ ਦੇ ਅਸਲ ਮੁੱਦਿਆਂ ’ਤੇ ਡੱਟਿਆ ਰਹਾਂਗਾ ਅਤੇ ਇਨ੍ਹਾਂ ਤੋਂ ਪਿੱਛੇ ਨਹੀਂ ਹਟਾਂਗਾ।

ਸੰਬੰਧਿਤ ਖ਼ਬਰਾਂ

ਨਾ ਪੂਰਿਆ ਜਾ ਸਕਣ ਵਾਲੇ ਨੁਕਸਾਨ ਅਤੇ ਡੈਮੇਜ ਕੰਟਰੋਲ ਲਈ ਆਖ਼ਰੀ ਮੌਕੇ ਵਿਚਕਾਰ ਇਹ ਸਪੱਸ਼ਟ ਹੈ ਕਿ ਕੌਣ ਸੂਬੇ ਦੇ ਸਰੋਤਾਂ ਨੂੰ ਨਿੱਜੀ ਜੇਬਾਂ ਵਿਚ ਜਾਣ ਦੀ ਬਜਾਏ ਸੂਬੇ ਦੇ ਖ਼ਜ਼ਾਨੇ ਵਿਚ ਵਾਪਸ ਲਿਆਵੇਗਾ। ਕੌਣ ਸਾਡੇ ਮਹਾਨ ਸੂਬੇ ਨੂੰ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਦੀ ਪਹਿਲਕਦਮੀ ਦੀ ਅਗਵਾਈ ਕਰੇਗਾ।

ਆਪਣੇ ਪੁਰਾਣੇ ਅੰਦਾਜ਼ ਵਿਚ ਬੋਲਦਿਆਂ ਸਿੱਧੂ ਨੇ ਕਿਹਾ ਕਿ ਧੁੰਦ ਨੂੰ ਸਾਫ ਹੋਣ ਦਿਓ ਹਕੀਕਤ ਸੂਰਜ ਵਾਂਗ ਚਮਕੇਗੀ। ਉਨ੍ਹਾਂ ਕਿਹਾ ਕਿ ਸਵਾਰਥੀ ਲੋਕਾਂ ਤੋਂ ਦੂਰ ਰਹਿ ਕੇ ਸਿਰਫ ਉਸ ਰਾਹ ’ਤੇ ਧਿਆਨ ਕੇਂਦਰਿਤ ਕਰੋ ਜੋ ਜਿੱਤੇਗਾ ਪੰਜਾਬ, ਜਿੱਤੇਗੀ ਪੰਜਾਬੀਅਤ ਅਤੇ ਜਿੱਤੇਗਾ ਹਰ ਪੰਜਾਬੀ ਵੱਲ ਲੈ ਕੇ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!