|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿੜੀਆ ਵਿੱਚ ਰਾਜਨੀਤਿਕ ਭੂਚਾਲ: 36 ਪਰਿਵਾਰਾਂ ਦੇ ਇੱਕ ਫੈਸਲੇ ਨੇ ਬਦਲ ਦਿੱਤਾ ਸਿਆਸੀ ਸਮੀਕਰਨ!

ਪੱਟੀ ਹਲਕੇ ਦੇ ਪਿੰਡ ਕਿੜੀਆ ਵਿੱਚ ਉਸ ਸਮੇਂ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਨੂੰ ਝਟਕਾ ਦਿੰਦਿਆਂ 36 ਪਰਿਵਾਰਾਂ ਨੇ ਸਮੂਹਿਕ ਤੌਰ 'ਤੇ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਹ ਫੈਸਲਾ ਮਨਜੀਤ ਸਿੰ

NRI Post Desk · 53 ਦਿਨ ਪਹਿਲਾਂ · ਅੱਪਡੇਟ 13 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿੜੀਆ ਵਿੱਚ ਰਾਜਨੀਤਿਕ ਭੂਚਾਲ: 36 ਪਰਿਵਾਰਾਂ ਦੇ ਇੱਕ ਫੈਸਲੇ ਨੇ ਬਦਲ ਦਿੱਤਾ ਸਿਆਸੀ ਸਮੀਕਰਨ!
📷 NRI Post Desk

ਪੱਟੀ ਹਲਕੇ ਦੇ ਪਿੰਡ ਕਿੜੀਆ ਵਿੱਚ ਉਸ ਸਮੇਂ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਨੂੰ ਝਟਕਾ ਦਿੰਦਿਆਂ 36 ਪਰਿਵਾਰਾਂ ਨੇ ਸਮੂਹਿਕ ਤੌਰ 'ਤੇ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਹ ਫੈਸਲਾ ਮਨਜੀਤ ਸਿੰਘ ਕਿੜੀਆ ਦੀ ਪ੍ਰੇਰਣਾ ਨਾਲ ਲਿਆ ਗਿਆ, ਜਿਸ ਨੇ ਇਲਾਕੇ ਦੀ ਸਿਆਸੀ ਹਵਾ ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਕਾਂਗਰਸ ਆਗੂਆਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਪਰਿਵਾਰਾਂ ਦਾ ਕਾਂਗਰਸ ਨਾਲ ਜੁੜਨਾ ਪਾਰਟੀ ਦੀ ਪਿੰਡ ਪੱਧਰ 'ਤੇ ਮਜ਼ਬੂਤੀ ਨੂੰ ਦਰਸਾਉਂਦਾ ਹੈ, ਜਦੋਂ ਕਿ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਨਾਲ ਜੁੜ ਕੇ ਕੰਮ ਕਰਨ ਦੀ ਗੱਲ ਕਹੀ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਨਿਸ਼ਾਨ ਸਿੰਘ, ਹਰਪਾਲ ਸਿੰਘ, ਘੁੱਲਾ ਸਿੰਘ, ਗੇਜਾ ਸਿੰਘ, ਦਲਜੀਤ ਸਿੰਘ, ਮੰਗਲ ਸਿੰਘ, ਬੂਟਾ ਸਿੰਘ, ਮਨਪ੍ਰੀਤ ਸਿੰਘ, ਸ਼ਿੰਗਾਰਾ ਸਿੰਘ, ਦਲੇਰ ਸਿੰਘ, ਬਖਸ਼ੀਸ ਸਿੰਘ, ਗੋਰਾ ਸਿੰਘ, ਸ਼ਿੰਦਾ ਸਿੰਘ, ਅਜੈ ਸਿੰਘ, ਲਾਲੀ ਸਿੰਘ, ਅਕਾਸ਼ ਸਿੰਘ, ਬੋਬੀ ਸਿੰਘ, ਹਰਭੇਜ ਸਿੰਘ, ਸ਼ਿੰਦਾ ਸਿੰਘ ਡਰਾਈਵਰ, ਸੰਦੀਪ ਸਿੰਘ, ਲੱਖਾ ਸਿੰਘ, ਜਰਨੈਲ ਸਿੰਘ, ਮਨਜੀਤ ਸਿੰਘ, ਭੋਲਾ ਸਿੰਘ, ਜੱਗਾ ਸਿੰਘ, ਮਨਜੀਤ ਕੌਰ, ਸੀਤੂ ਕੌਰ, ਮਹਿੰਦਰ ਕੌਰ ਅਤੇ ਸ਼ਿੰਦੋ ਕੌਰ ਦੇ ਨਾਂ ਵਰਨਣਯੋਗ ਹਨ। ਸੰਬੋਧਨ ਕਰਦਿਆਂ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਦਰਿਆ ਦੇ ਢਾਹੇ ਕੰਢਿਆਂ ਵਾਲੇ ਪਿੰਡਾਂ ਵਿੱਚ ਵੀ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਸੀ ਅਤੇ ਪਿਛਲੀ ਸਰਕਾਰ ਸਮੇਂ ਸ਼ੁਰੂ ਹੋਏ ਅਧੂਰੇ ਕੰਮਾਂ ਨੂੰ ਅੱਗੇ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਇਨ੍ਹਾਂ ਇਲਾਕਿਆਂ ਦੇ ਵਿਕਾਸ ਕਾਰਜਾਂ ਵਿੱਚ ਰਹਿ ਗਈਆਂ ਕਮੀਆਂ ਨੂੰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ ਅਤੇ ਪਿੰਡਾਂ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਾਂਗਰਸ ਦੇ ਵਰਕਰਾਂ ਨੂੰ ਪਿੰਡ ਪੱਧਰ 'ਤੇ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸਾਹਮਣੇ ਲਿਆਉਣ ਅਤੇ ਹੱਲ ਲਈ ਯਤਨ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਦਲਬੀਰ ਸਿੰਘ ਸੇਖੋਂ, ਜਗਬੀਰ ਸਿੰਘ ਸੋਨੂੰ ਹਰੀਕੇ, ਜੋਗਿੰਦਰਪਾਲ ਵੇਦੀ ਹਰੀਕੇ, ਮੱਖਣ ਸਿੰਘ, ਸਰਪੰਚ ਮਨਜੀਤ ਸਿੰਘ ਮਰਹਾਣਾ, ਜਗਪ੍ਰੀਤ ਸਿੰਘ ਚੀਮਾ, ਰਣਬੀਰ ਸਿੰਘ, ਸਰਪੰਚ ਹਰਚੰਦ ਸਿੰਘ ਨਦੋਹਰ, ਸਰਪੰਚ ਰਣਜੀਤ ਸਿੰਘ, ਸਰਪੰਚ ਬਲਬੀਰ ਸਿੰਘ ਠੱਠਾ, ਮਨਦੀਪ ਸਿੰਘ ਮੱਤਾ, ਸਰਪੰਚ ਕੁਲਦੀਪ ਸਿੰਘ ਬੂਹ, ਤੀਰਥ ਬੂਹ, ਸਰਪੰਚ ਲੱਖਾ ਸਿੰਘ ਕੁਤੀਵਾਲਾ, ਸਰਪੰਚ ਗੁਰਨਾਮ ਸਿੰਘ ਬਾਠ, ਅਮਰਜੀਤ ਸਿੰਘ ਸਰਹਾਲੀ ਕਲਾਂ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!