ਕਸਬਾ ਕਾਠਗੜ੍ਹ ਵਿੱਚ ਲਗਭਗ ਤਿੰਨ ਕੁ ਸਾਲ ਪਹਿਲਾਂ ਸੋਲਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਰਾਊਂਡ ਗਲਾਸ ਫਾਊਂਡੇਸ਼ਨ ਮੋਹਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਲਗਾਇਆ ਗਿਆ ਸੀ, ਜਿਸ ਲਈ ਪਿੰਡ ਦੀ ਪੰਚਾਇਤ ਵੱਲੋਂ ਜ਼ਮੀਨ ਦਿੱਤੀ ਗਈ। ਪੰਜਾਬ ਸਰਕਾਰ ਵੱਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਲਗਾਏ ਗਏ ਇਸ ਪ੍ਰੋਜੈਕਟ ਦਾ ਉਦਘਾਟਨ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਕਰ ਕੇ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ ਸੀ ਅਤੇ ਉਸ ਸਮੇਂ ਰਾਊਂਡ ਗਲਾਸ ਫਾਊਂਡੇਸ਼ਨ ਮੋਹਾਲੀ ਦੇ ਅਧਿਕਾਰੀ ਵੀ ਸ਼ਾਮਲ ਸਨ। ਜਿਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਸ ਪ੍ਰੋਜੈਕਟ ਦੇ ਫਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਸੀ, ਪਰ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਲਈ ਪਿੰਡ ਵਾਸੀਆਂ ਵੱਲੋਂ ਪੂਰਾ ਸਹਿਯੋਗ ਨਹੀਂ ਮਿਲਿਆ। ਇਸੇ ਕਰ ਕੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਰਾਊਂਡ ਗਲਾਸ ਫਾਊਂਡੇਸ਼ਨ ਵੱਲੋਂ ਆਪਣੇ ਮੁਲਾਜ਼ਮ ਭੇਜ ਕੇ ਘਰ-ਘਰ ਜਾ ਕੇ ਜਾਗਰੂਕ ਕਰਨ ਦੀ ਮੁਹਿੰਮ ਚਲਾਈ ਗਈ, ਜਿਸ ਵਿੱਚ ਮੁਲਾਜ਼ਮਾਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਇਸ ਪਲਾਂਟ ਵਿਚ ਘਰਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਸੁੱਟਣ ਨਾਲ ਇਸ ਕੂੜੇ ਵਿਚੋਂ ਖੇਤਾਂ ਵਿਚ ਵਰਤਣ ਵਾਲੀ ਖਾਦ ਵੀ ਤਿਆਰ ਹੋ ਸਕਦੀ ਹੈ ਅਤੇ ਪਿੰਡ ਵਿਚ ਕਿਸੇ ਕਿਸਮ ਦੀ ਭਿਆਨਕ ਬਿਮਾਰੀ ਫੈਲਣ ਤੋਂ ਵੀ ਬਚਾਅ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਪਿੰਡ ਦੀ ਅਬਾਦੀ ਦੇ ਨਜ਼ਦੀਕ ਹੀ ਘਰਾਂ ਦਾ ਕੂੜਾ ਕਿਸੇ ਪੌਲੀਥੀਨ ਲਿਫਾਫੇ ਵਿਚ ਪਾ ਕੇ ਸੁੱਟ ਦਿੰਦੇ ਹਨ, ਉਹ ਕੂੜਾ ਪਿੰਡ ਵਾਸੀਆਂ ਨੂੰ ਕਿਸੇ ਭਿਆਨਕ ਬਿਮਾਰੀ ਦੀ ਲਪੇਟ ਵਿਚ ਲੈ ਸਕਦਾ ਹੈ ਅਤੇ ਅਵਾਰਾ ਪਸ਼ੂ ਇਸ ਕੂੜੇ ਨੂੰ ਖਾ ਕੇ ਅਕਸਰ ਮਰ ਵੀ ਜਾਂਦੇ ਹਨ। ਇਸ ਲਈ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਦੀ ਪੰਚਾਇਤ ਵੱਲੋਂ ਜਿਸ ਵਿਅਕਤੀ ਨੂੰ ਘਰਾਂ ਵਿਚ ਜਾ ਕੇ ਕੂੜਾ ਚੁੱਕਣ ਲਈ ਲਗਾਇਆ ਗਿਆ ਹੈ, ਉਸੇ ਹੀ ਵਿਅਕਤੀ ਨੂੰ ਘਰਾਂ ਦਾ ਕੂੜਾ ਚੁੱਕਣ ਲਈ ਸਹਿਯੋਗ ਦਿੱਤਾ ਜਾਵੇ ਤਾਂ ਜੋ ਪਿੰਡ ਦਾ ਵਾਤਾਵਰਣ ਸ਼ੁੱਧ ਰਹੇ ਅਤੇ ਇਹ ਪ੍ਰੋਜੈਕਟ ਕਾਮਯਾਬ ਹੋਵੇ। ਇਸ ਮੌਕੇ ਜ਼ਿਲ੍ਹੇ ਦੇ ਬੀਸੀਐੱਮ ਬਲਾਕ ਚੇਂਜਰ ਮੇਕਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਨਵਾਂਸ਼ਹਿਰ ਵਿਚ ਇਸ ਕਿਸਮ ਦੇ ਲਗਭਗ ਪੰਦਰਾਂ ਪ੍ਰੋਜੈਕਟ ਚਲ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਕਾਮਯਾਬ ਹਨ, ਅਤੇ ਇਸ ਲਈ ਜਿਹੜੇ ਪ੍ਰੋਜੈਕਟ ਕਾਮਯਾਬ ਨਹੀਂ ਹੋ ਸਕੇ, ਉਨ੍ਹਾਂ ਨੂੰ ਕਾਮਯਾਬ ਕਰਨ ਲਈ ਫਾਊਂਡੇਸ਼ਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਰਾਊਂਡ ਗਲਾਸ ਫਾਊਂਡੇਸ਼ਨ ਮੋਹਾਲੀ ਦੇ ਮੁਲਾਜ਼ਮ ਐਸੋਸੀਏਟ ਮੈਨੇਜਰ ਤਵਪ੍ਰੀਤ ਸਿੰਘ, ਬੀਸੀਐੱਮ ਜਸਵਿੰਦਰ ਸਿੰਘ ਅਤੇ ਅਰੁਣ ਕੁਮਾਰ ਸੀਐੱਮ ਨੇ ਪਿੰਡ ਵਾਸੀਆਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ। ਇਸ ਪੂਰੀ ਕਾਰਵਾਈ ਨੇ ਇਹ ਸਾਫ ਕਰ ਦਿੱਤਾ ਹੈ ਕਿ ਸਰਕਾਰੀ ਫੰਡਾਂ ਨਾਲ ਲੱਗੇ ਵਾਤਾਵਰਣ ਪ੍ਰੋਜੈਕਟਾਂ ਦੀ ਕਾਮਯਾਬੀ ਸਿਰਫ ਸਰਕਾਰ ਦੇ ਉਪਰਾਲਿਆਂ ਨਾਲ ਨਹੀਂ, ਸਗੋਂ ਪਿੰਡ ਵਾਸੀਆਂ ਦੀ ਸਾਂਝੇਦਾਰੀ ਨਾਲ ਹੀ ਸੰਭਵ ਹੈ।
ਕੂੜੇ ਦੇ ਪਹਾੜ ਵਿਚ ਦੱਬੀ ਪੰਜਾਬ ਦੀ ਉਮੀਦ, ਕਾਠਗੜ੍ਹ ਦੇ ਪ੍ਰੋਜੈਕਟ ਦਾ ਸੱਚ ਆਇਆ ਬਾਹਰ
ਕਸਬਾ ਕਾਠਗੜ੍ਹ ਵਿੱਚ ਲਗਭਗ ਤਿੰਨ ਕੁ ਸਾਲ ਪਹਿਲਾਂ ਸੋਲਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਰਾਊਂਡ ਗਲਾਸ ਫਾਊਂਡੇਸ਼ਨ ਮੋਹਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਲਗਾਇਆ ਗਿਆ ਸੀ, ਜਿਸ ਲਈ ਪਿੰਡ ਦੀ ਪੰਚਾਇਤ ਵੱਲੋਂ ਜ਼ਮੀਨ ਦਿੱਤੀ ਗਈ। ਪੰਜਾਬ ਸਰਕਾਰ ਵੱਲੋਂ ਲੱਖਾ
NRI Post Desk · 68 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




