|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੀ 2027 ਵਿੱਚ ਪੰਜਾਬ ਦੀ ਸੱਤਾ ਬਦਲਣ ਵਾਲੀ ਹੈ? ਅਕਾਲੀ ਦਲ ਦੇ ਇਸ ਦਾਅਵੇ ਨੇ ਮਚਾਈ ਹਲਚਲ

ਕਪੂਰਥਲਾ ਵਿੱਚ ਅਕਾਲੀ ਦਲ ਯੂਥ ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਇੱਕ ਅਜਿਹਾ ਬਿਆਨ ਦਿੱਤਾ ਹੈ ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ

NRI Post Desk · 54 ਦਿਨ ਪਹਿਲਾਂ · ਅੱਪਡੇਟ 2 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੀ 2027 ਵਿੱਚ ਪੰਜਾਬ ਦੀ ਸੱਤਾ ਬਦਲਣ ਵਾਲੀ ਹੈ? ਅਕਾਲੀ ਦਲ ਦੇ ਇਸ ਦਾਅਵੇ ਨੇ ਮਚਾਈ ਹਲਚਲ
📷 NRI Post Desk

ਕਪੂਰਥਲਾ ਵਿੱਚ ਅਕਾਲੀ ਦਲ ਯੂਥ ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਇੱਕ ਅਜਿਹਾ ਬਿਆਨ ਦਿੱਤਾ ਹੈ ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਖੇਤਰੀ ਪਾਰਟੀ ਦੀ ਮਜ਼ਬੂਤ ਸਰਕਾਰ ਬਣਨ ਜਾ ਰਹੀ ਹੈ ਅਤੇ ਵਿਰੋਧੀਆਂ ਦੀਆਂ ਲੱਖ ਸਾਜਿਸ਼ਾਂ ਵੀ ਇਸ ਨੂੰ ਰੋਕ ਨਹੀਂ ਸਕਣਗੀਆਂ। ਟਾਂਡੀ ਨੇ ਅੱਜ ਗੱਲਬਾਤ ਕਰਦਿਆਂ ਇਹ ਵਿਚਾਰ ਪ੍ਰਗਟਾਏ ਅਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ 2022 ਵਿੱਚ ਪੰਜਾਬੀਆਂ ਨੂੰ ਭਰਮਾ ਕੇ ਸਿਰਫ਼ ਇੱਕ ਮੌਕਾ ਮੰਗਿਆ ਸੀ ਅਤੇ ਆਮ ਆਦਮੀ ਪਾਰਟੀ ਨੂੰ ਇਹ ਮੌਕਾ ਦੇਣ ਤੋਂ ਬਾਅਦ ਲੋਕ ਹੁਣ ਤੱਕ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਪੰਜਾਬੀ ਭਵਿੱਖ ਵਿੱਚ ਆਪ ਨੂੰ ਮੁੜ ਕਦੇ ਮੌਕਾ ਨਹੀਂ ਦੇਣਗੇ ਕਿਉਂਕਿ ਸੂਬੇ ਦੇ ਸਰੋਤਾਂ ਦੀ ਹੋਈ ਅੰਨ੍ਹੀ ਲੁੱਟ ਨੇ ਲੋਕਾਂ ਨੂੰ ਸਮਝਾ ਦਿੱਤਾ ਹੈ ਕਿ ਸੂਬੇ ਦਾ ਭਵਿੱਖ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ। ਟਾਂਡੀ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਦਲੇਰੀ ਨਾਲ ਫੈਸਲੇ ਲਏ ਅਤੇ ਬੇਮਿਸਾਲ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਤੇ ਵਿਕਾਸ ਦੇ ਪਰ ਲਗਾਉਣ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਰਗੇ ਦੂਰਅੰਦੇਸ਼ੀ ਸੋਚ ਵਾਲੇ ਲੀਡਰਾਂ ਦੇ ਹੱਥ ਮਜ਼ਬੂਤ ਕਰਕੇ ਉਨ੍ਹਾਂ ਨੂੰ ਅੱਗੇ ਲਿਆਉਣਾ ਹੀ ਪਵੇਗਾ ਕਿਉਂਕਿ ਨੈਸ਼ਨਲ ਪਾਰਟੀਆਂ ਤਾਂ ਪੰਜਾਬ ਵਿੱਚ ਸਰਕਾਰ ਬਣਾ ਕੇ ਆਪਣੇ ਨਿੱਜੀ ਮੁਫਾਦਾਂ ਦੀ ਪੂਰਤੀ ਲਈ ਸੂਬੇ ਦੇ ਸਰੋਤਾਂ ਦੀ ਲੁੱਟ ਹੀ ਕਰਦੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਲਗਾਤਾਰ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਲੀਡ ਨਾਲ ਜਿਤਾਇਆ ਜਾ ਸਕੇ। ਟਾਂਡੀ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵਿੱਚ ਸੂਬੇ ਨੂੰ ਵੱਡੀ ਗਿਣਤੀ ਵਿੱਚ ਸਹੂਲਤਾਂ ਮਿਲੀਆਂ ਜਿਸ ਕਰਕੇ ਹਰ ਵਿਅਕਤੀ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵਿਸ਼ਵਾਸ ਰੱਖਦਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਸਰਕਾਰ ਬਣਾਉਣਗੇ। ਇਸ ਬਿਆਨ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਬਹਿਸ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਸਵਾਲ ਉੱਠ ਰਹੇ ਹਨ ਕਿ ਕੀ ਅਕਾਲੀ ਦਲ ਆਪਣੇ ਇਸ ਦਾਅਵੇ ਨੂੰ ਸੱਚ ਕਰ ਪਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਕੀ 2027 ਵਿੱਚ ਪੰਜਾਬ ਦੀ ਸੱਤਾ ਬਦਲਣ ਵਾਲੀ ਹੈ? ਅਕਾਲੀ ਦਲ ਦੇ ਇਸ ਦਾਅਵੇ ਨੇ ਮਚਾਈ ਹਲਚਲ — NRI Post