ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਵਾਲਾ ਅੰਦਰੀਸਾ ਵਿਖੇ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਦਾ ਆਮ ਇਜਲਾਸ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨ ਭਰਾਵਾਂ ਨੇ ਸ਼ਿਰਕਤ ਕੀਤੀ। ਇਸ ਸਮਾਰੋਹ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਇੱਕ ਅਜਿਹੀ ਗੱਲ ਕਹੀ, ਜੋ ਸਿੱਧੇ ਤੌਰ 'ਤੇ ਉਨ੍ਹਾਂ ਦੀ ਜੇਬ ਅਤੇ ਸਿਹਤ ਦੋਵਾਂ ਨਾਲ ਜੁੜਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਿਰਫ਼ ਖੇਤੀ ਦੇ ਧੰਦੇ 'ਤੇ ਨਿਰਭਰ ਨਹੀਂ ਰਹਿਣਾ ਚਾਹੀਦਾ, ਸਗੋਂ ਹੋਰ ਧੰਦੇ ਵੀ ਅਪਨਾਉਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀ ਆਮਦਨੀ ਵਿੱਚ ਵਾਧਾ ਹੋ ਸਕੇ। ਇਹ ਸੁਣ ਕੇ ਹਾਜ਼ਰ ਕਿਸਾਨਾਂ ਵਿੱਚ ਇੱਕ ਨਵੀਂ ਉਮੀਦ ਦੀ ਕਿਰਨ ਦਿਖਾਈ ਦਿੱਤੀ। ਸੱਜਣ ਸਿੰਘ ਚੀਮਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਾਡਾ ਸਭ ਦਾ ਪਹਿਲਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਸਹਿਯੋਗ ਕਰੀਏ, ਤਾਂ ਜੋ ਸਾਡੀਆਂ ਆਉਣ ਵਾਲੀਆਂ ਨਸਲਾਂ ਚੰਗਾ ਜੀਵਨ ਬਤੀਤ ਕਰ ਸਕਣ। ਇਸ ਦੇ ਨਾਲ ਹੀ ਉਨ੍ਹਾਂ ਵਾਤਾਵਰਣ ਨੂੰ ਬਚਾਉਣ ਲਈ ਕਿਸਾਨ ਭਰਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਡੀਆਰ ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਸਭਾ ਵੱਲੋਂ ਕਰਵਾਏ ਜਾਂਦੇ ਆਮ ਇਜਲਾਸ ਸਮਾਰੋਹਾਂ ਮੌਕੇ ਸਹਿਕਾਰੀ ਸਭਾਵਾਂ ਦੀਆਂ ਕਿਸਾਨ ਭਲਾਈ ਸਕੀਮਾਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਂਦਾ ਹੈ। ਉਨ੍ਹਾਂ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਗੋਂ ਖੇਤਾਂ ਅੰਦਰ ਹੀ ਉਨ੍ਹਾਂ ਨੂੰ ਰਲਾਉਣ ਲਈ ਸਹਿਕਾਰੀ ਸਭਾਵਾਂ ਵਿੱਚੋਂ ਉਪਲੱਬਧ ਵੱਖ-ਵੱਖ ਸੰਦਾਂ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਦੇ ਹਨ। ਇਹੀ ਨਹੀਂ, ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਖੇਤਾਂ ਵਿੱਚ ਮਰਜ ਕਰਨ ਲਈ ਬਹੁਤ ਸਾਰੀ ਮਸ਼ੀਨਰੀ ਤੇ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸਦਾ ਕਿਸਾਨਾਂ ਨੂੰ ਪੂਰਾ ਫਾਇਦਾ ਲੈਣਾ ਚਾਹੀਦਾ ਹੈ। ਇਸ ਮੌਕੇ ਪਹੁੰਚਣ 'ਤੇ ਸੱਜਣ ਸਿੰਘ ਚੀਮਾ, ਡਾ. ਜਗਜੀਤ ਸਿੰਘ ਡੀਆਰ, ਏਆਰ ਮਨਮੀਤ ਸਿੰਘ, ਇੰਸਪੈਕਟਰ ਇੰਦਰਬੀਰ ਸਿੰਘ ਤੇ ਹੋਰ ਸਖਸ਼ੀਅਤਾਂ ਦਾ ਪ੍ਰਧਾਨ ਸੁਖਦੇਵ ਸਿੰਘ, ਨਿਰਮਲ ਸਿੰਘ ਮੀਤ ਪ੍ਰਧਾਨ, ਸੈਕਟਰੀ ਕੁਲਵੀਰ ਸਿੰਘ ਸ਼ਾਹਵਾਲਾ ਅਤੇ ਸਰਪੰਚ ਜੋਗਿੰਦਰ ਸਿੰਘ ਸ਼ਾਹਵਾਲਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਅੰਤ ਵਿੱਚ ਜੋਗਿੰਦਰ ਸਿੰਘ ਸਰਪੰਚ ਸ਼ਾਹਵਾਲਾ ਅਤੇ ਪ੍ਰਧਾਨ ਸੁਖਦੇਵ ਸਿੰਘ ਵੱਲੋਂ ਮੁੱਖ ਮਹਿਮਾਨਾਂ ਸਮੇਤ ਸਮਾਗਮ ਵਿੱਚ ਸ਼ਾਮਲ ਸ਼ਖ਼ਸੀਅਤਾਂ ਤੇ ਸਮੂਹ ਕਿਸਾਨ ਭਰਾਵਾਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਵੀ ਅਧਿਕਾਰੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ, ਬੈਂਕ ਮੈਨੇਜਰ ਇੰਦਰਜੀਤ ਕੌਰ, ਬਲਵਿੰਦਰ ਸਿੰਘ ਸਰਪੰਚ ਸ਼ੇਖ ਮਾਂਗਾ, ਹਰਵਿੰਦਰ ਸਿੰਘ ਸਰਪੰਚ ਸਰੂਪਵਾਲ, ਸੁਖਰਾਜ ਸਿੰਘ, ਰਣਜੀਤ ਸਿੰਘ ਕਮੇਟੀ ਮੈਂਬਰ, ਸਤਨਾਮ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ, ਸੁਖਵਿੰਦਰ ਸਿੰਘ, ਸ਼ਿੰਗਾਰ ਸਿ
ਖੇਤਾਂ ਵਿੱਚ ਲੁਕੀ ਹੈ ਸਿਹਤ ਦੀ ਚਾਬੀ! ਕਿਸਾਨਾਂ ਨੂੰ ਮਿਲੀ ਅਜਿਹੀ ਸਕੀਮ ਜੋ ਬਦਲ ਦੇਵੇਗੀ ਖੇਤੀ ਦਾ ਚਿਹਰਾ
ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਵਾਲਾ ਅੰਦਰੀਸਾ ਵਿਖੇ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਦਾ ਆਮ ਇਜਲਾਸ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨ ਭਰਾਵਾਂ ਨੇ ਸ਼ਿਰਕਤ ਕੀਤੀ। ਇਸ ਸਮਾਰੋਹ ਵਿੱਚ ਆਮ ਆਦਮੀ ਪਾਰਟੀ
NRI Post Desk · 63 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





