ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖਰੜ ਹਲਕੇ ਵਿੱਚ ਆਯੋਜਿਤ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਵਿਰੋਧੀ ਧਿਰਾਂ ’ਤੇ ਹਮਲਾ ਬੋਲਦਿਆਂ ਵੱਡਾ ਖੁਲਾਸਾ ਕੀਤਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਪੰਜਾਬ ਨੂੰ ਸੁੰਡੀ ਵਾਂਗ ਅੰਦਰੋਂ ਖੋਖਲਾ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਲੋਕਾਂ ਨੇ ਗ਼ਲਤੀ ਨਾਲ ਵੀ ਵਿਰੋਧੀਆਂ ਨੂੰ ਵੋਟ ਪਾਈ ਤਾਂ ਸਰਕਾਰ ਦੀਆਂ ਸਾਰੀਆਂ ਜਨ-ਹਿੱਤ ਸਕੀਮਾਂ ਬੰਦ ਹੋ ਜਾਣਗੀਆਂ। ਮੁੱਖ ਮੰਤਰੀ ਨੇ ਦੱਸਿਆ ਕਿ ਅਕਾਲੀ ਦਲ ਰਾਜ ਨੂੰ ਲੁੱਟਣ ਲਈ ਇਕ ਵਾਰ ਫਿਰ ਭਾਜਪਾ ਨਾਲ ਹੱਥ ਮਿਲਾਉਣ ਲਈ ਉਤਾਵਲਾ ਹੋ ਰਿਹਾ ਹੈ, ਪਰ ਪੰਜਾਬ ਦੇ ਸੂਝਵਾਨ ਲੋਕ ਇਨ੍ਹਾਂ ਦੇ ਪਾਪ ਭੁੱਲੇ ਨਹੀਂ ਹਨ ਅਤੇ ਇਸ ਵਾਰ ਇਨ੍ਹਾਂ ਦੀ ਸਿਆਸੀ ਹੋਂਦ ਖ਼ਤਮ ਕਰ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂ ਉਨ੍ਹਾਂ ਨਾਲ ਇਸ ਲਈ ਖਾਰ ਖਾਂਦੇ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਇਹ ਆਗੂ ਰਾਜ ਕਰਨ ਨੂੰ ਆਪਣਾ ਜੱਦੀ ਹੱਕ ਸਮਝਦੇ ਸਨ। ਉਨ੍ਹਾਂ ਕਿਹਾ ਕਿ ਕੁਝ ਆਗੂ ਰਾਹੁਲ ਦੇ ਕੋਟੇ ਤੋਂ ਹਨ, ਕੁਝ ਮੋਦੀ ਜਾਂ ਅਮਿਤ ਸ਼ਾਹ ਦੇ ਕੋਟੇ ਤੋਂ, ਪਰ ਮੈਂ ਪੰਜਾਬ ਦੇ ਆਮ ਆਦਮੀ ਦੇ ਕੋਟੇ ਤੋਂ ਹਾਂ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਖ਼ਜ਼ਾਨੇ ਦਾ ਇਕ-ਇਕ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ’ਤੇ ਲਗਾ ਰਹੀ ਹੈ। ਉਨ੍ਹਾਂ ਨੇ ਬੇਅਦਬੀ ਕਾਂਡ ਅਤੇ ਨਿਰਦੋਸ਼ਾਂ ’ਤੇ ਗੋਲ਼ੀਬਾਰੀ ਲਈ ਜ਼ਿੰਮੇਵਾਰ ਅਕਾਲੀ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਅਤੇ ਸੁਖਬੀਰ ਬਾਦਲ ’ਤੇ ਹਮਲੇ ਨੂੰ ਹਮਦਰਦੀ ਵੋਟਾਂ ਲਈ ਧਰਮ ਦੀ ਦੁਰਵਰਤੋਂ ਕਰਾਰ ਦਿੱਤਾ। ਕਾਂਗਰਸ ਦੀ ਅੰਦਰੂਨੀ ਫੁੱਟ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਕੁਰਸੀ ਲਈ ਆਪਸ ਵਿੱਚ ਲੜ ਰਹੇ ਹਨ ਅਤੇ ਉਨ੍ਹਾਂ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ। ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਖਰੜ ਦੀ ਲੋਕ ਮਿਲਣੀ ਵਿੱਚ ਭੇਤ ਖੁੱਲ੍ਹਿਆ: ਕਿਹੜੀ ਪਾਰਟੀ ਪੰਜਾਬ ਨੂੰ ਲੁੱਟਣ ਲਈ ਫਿਰ ਤਿਆਰ ਹੋਈ?!
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖਰੜ ਹਲਕੇ ਵਿੱਚ ਆਯੋਜਿਤ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਵਿਰੋਧੀ ਧਿਰਾਂ ’ਤੇ ਹਮਲਾ ਬੋਲਦਿਆਂ ਵੱਡਾ ਖੁਲਾਸਾ ਕੀਤਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਪੰਜਾਬ ਨੂੰ ਸੁੰਡੀ ਵਾਂਗ ਅੰਦਰੋਂ ਖੋਖਲਾ ਕੀਤਾ ਹੈ।
NRI Post Desk · 84 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




