|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖਰੜ ਵਿੱਚ ਸਿਆਸੀ ਭੂਚਾਲ! ਬੀਜੇਪੀ ਛੱਡ ਕੇ ਅਕਾਲੀ ਦਲ ਵਾਪਸ ਆਏ ਜਸਪਾਲ ਸਿੰਘ ਤਾਨ, ਪਿੱਛੇ ਕੀ ਹੈ ਇਸ ਫੈਸਲੇ ਦਾ ਸੱਚ?

ਖਰੜ ਸ਼ਹਿਰ ਵਿੱਚ ਉਸ ਸਮੇਂ ਸਿਆਸੀ ਹਲਚਲ ਮੱਚ ਗਈ ਜਦੋਂ ਜਸਪਾਲ ਸਿੰਘ ਤਾਨ ਨੇ ਬੀਜੇਪੀ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਦਾਮਨ ਫੜ ਲਿਆ। ਇਹ ਵਾਪਸੀ ਕਿਸੇ ਆਮ ਘਟਨਾ ਨਹੀਂ ਸਗੋਂ ਇੱਕ ਵੱਡੇ ਸਿਆਸੀ ਸੰਦੇਸ਼ ਵਜ

NRI Post Desk · 50 ਦਿਨ ਪਹਿਲਾਂ · ਅੱਪਡੇਟ 31 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖਰੜ ਵਿੱਚ ਸਿਆਸੀ ਭੂਚਾਲ! ਬੀਜੇਪੀ ਛੱਡ ਕੇ ਅਕਾਲੀ ਦਲ ਵਾਪਸ ਆਏ ਜਸਪਾਲ ਸਿੰਘ ਤਾਨ, ਪਿੱਛੇ ਕੀ ਹੈ ਇਸ ਫੈਸਲੇ ਦਾ ਸੱਚ?
📷 NRI Post Desk

ਖਰੜ ਸ਼ਹਿਰ ਵਿੱਚ ਉਸ ਸਮੇਂ ਸਿਆਸੀ ਹਲਚਲ ਮੱਚ ਗਈ ਜਦੋਂ ਜਸਪਾਲ ਸਿੰਘ ਤਾਨ ਨੇ ਬੀਜੇਪੀ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਦਾਮਨ ਫੜ ਲਿਆ। ਇਹ ਵਾਪਸੀ ਕਿਸੇ ਆਮ ਘਟਨਾ ਨਹੀਂ ਸਗੋਂ ਇੱਕ ਵੱਡੇ ਸਿਆਸੀ ਸੰਦੇਸ਼ ਵਜੋਂ ਦੇਖੀ ਜਾ ਰਹੀ ਹੈ ਕਿਉਂਕਿ ਪਿਛਲੇ ਦਿਨੀਂ ਤਾਨ ਸਾਬ੍ਹ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋ ਗਿਆ ਸੀ ਅਤੇ ਅੱਜ ਉਹੀ ਪਰਿਵਾਰ ਵਾਪਸ ਪਾਰਟੀ ਦੀ ਮੁੱਖ ਧਾਰਾ ਵਿੱਚ ਆ ਖੜ੍ਹਾ ਹੋਇਆ ਹੈ। ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਜਸਪਾਲ ਸਿੰਘ ਤਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਸਮੀ ਤੌਰ ’ਤੇ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਅਤੇ ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਵਿੱਚ ਹਰ ਵਰਗ ਦੇ ਲੋਕਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ ਅਤੇ ਵਰਕਰਾਂ ਦੀ ਮਿਹਨਤ ਨੂੰ ਹਮੇਸ਼ਾ ਤਰਜੀਹ ਦਿੱਤੀ ਜਾਵੇਗੀ। ਜਸਪਾਲ ਸਿੰਘ ਤਾਨ ਨੇ ਆਪਣੇ ਫੈਸਲੇ ਦਾ ਕਾਰਨ ਦੱਸਦਿਆਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਰਹੇ ਹਨ ਅਤੇ ਹੁਣ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਵਾਅਦਾ ਕੀਤਾ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਸਪਾਲ ਸਿੰਘ ਤਾਨ ਦੇ ਪਿਤਾ ਗਿਆਨੀ ਜਸਵੰਤ ਸਿੰਘ ਤਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਟਕਸਾਲੀ ਪੰਥਕ ਆਗੂ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਦੀ ਪੰਥ ਲਈ ਵੱਡੀ ਕੁਰਬਾਨੀ ਰਹੀ ਹੈ, ਜਿਸ ਕਾਰਨ ਇਸ ਵਾਪਸੀ ਨੂੰ ਪੰਥਕ ਲਿਹਾਜ਼ ਨਾਲ ਵੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਪਟਵਾਰੀ, ਅਮਰਜੀਤ ਸਿੰਘ, ਜਸਪਾਲ ਸਿੰਘ ਲੱਕੀ ਮਾਵੀ, ਐਡਵੋਕੇਟ ਗੁਰਪ੍ਰੀਤ ਸਿੰਘ, ਗਿਆਨੀ ਸੰਦੀਪ ਸਿੰਘ ਕਾਲੇਵਾਲ ਤੇ ਹੋਰ ਪਾਰਟੀ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਹ ਵਾਪਸੀ ਖਰੜ ਹਲਕੇ ਵਿੱਚ ਅਕਾਲੀ ਦਲ ਦੀ ਮਜ਼ਬੂਤੀ ਅਤੇ ਬੀਜੇਪੀ ਦੇ ਘਟਦੇ ਆਧਾਰ ਦਾ ਸੰਕੇਤ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਇਸ ਖੇਤਰ ਦੀ ਸਿਆਸੀ ਤਸਵੀਰ ਬਦਲ ਸਕਦੀ ਹੈ ਅਤੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!