|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਖਾਲਸੇ ਦੀ ਜਨਮ ਭੂਮੀ ਦੀ ਬੇਇੱਜ਼ਤੀ ਮਗਰੋਂ ਸਿਆਸੀ ਭੁਚਾਲ ਦੀ ਆਹਟ, ਇਯਾਲੀ ਨੇ ਸਿੱਖ ਸੰਸਥਾਵਾਂ ਦੇ ਸਿਰਾਂ ਤੋਂ ਮੰਗੇ ਅਸਤੀਫ਼ੇ

ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਵਾਂ ਵਿੱਚ ਵਾਪਰੀ ਜਬਰ ਜਨਾਹ ਵਰਗੀ ਮੰਦਭਾਗੀ ਘਟਨਾ ਨੇ ਸਿੱਖ ਕੌਮ ਦੇ ਅੰਦਰ ਇੱਕ ਗਹਿਰਾ ਸਿਆਸੀ ਅਤੇ ਸਮਾਜਿਕ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ, ਜਿਸ ਦੀ ਸਿੱਖ

NRI Post Desk · 66 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖਾਲਸੇ ਦੀ ਜਨਮ ਭੂਮੀ ਦੀ ਬੇਇੱਜ਼ਤੀ ਮਗਰੋਂ ਸਿਆਸੀ ਭੁਚਾਲ ਦੀ ਆਹਟ, ਇਯਾਲੀ ਨੇ ਸਿੱਖ ਸੰਸਥਾਵਾਂ ਦੇ ਸਿਰਾਂ ਤੋਂ ਮੰਗੇ ਅਸਤੀਫ਼ੇ
📷 NRI Post Desk

ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਵਾਂ ਵਿੱਚ ਵਾਪਰੀ ਜਬਰ ਜਨਾਹ ਵਰਗੀ ਮੰਦਭਾਗੀ ਘਟਨਾ ਨੇ ਸਿੱਖ ਕੌਮ ਦੇ ਅੰਦਰ ਇੱਕ ਗਹਿਰਾ ਸਿਆਸੀ ਅਤੇ ਸਮਾਜਿਕ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ, ਜਿਸ ਦੀ ਸਿੱਖਿਆ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਲੀਡਰ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸਿੱਖ ਸੰਸਥਾਵਾਂ ਦੇ ਸਿਖਰਲੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਹੈ। ਇਯਾਲੀ ਨੇ ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ਇਸ ਘਟਨਾ ਨੂੰ ਸਿੱਖ ਕੌਮ ਅਤੇ ਪੰਥ ਲਈ ਅਤਿ ਮੰਦਭਾਗਾ ਅਤੇ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਸਾਏ ਨਗਰ ਅਤੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਵੱਲੋਂ ਸਥਾਪਿਤ ਖਾਲਸੇ ਦੀ ਪਵਿੱਤਰ ਅਸਥਾਨ ’ਤੇ ਅਜਿਹੀ ਘਟਨਾ ਦਾ ਵਾਪਰਨਾ, ਖਾਸ ਕਰਕੇ ਐਸਜੀਪੀਸੀ ਮੈਂਬਰ ਵੱਲੋਂ ਸਰਾਵਾਂ ਦੇ ਵਿੱਚ ਇਸ ਨੂੰ ਅੰਜਾਮ ਦੇਣਾ, ਹੋਰ ਵੀ ਪੀੜਾ ਦਾਇਕ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਘਟਨਾ ਲਈ ਜਿੱਥੇ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਦੋਸ਼ੀ ਹੈ, ਉਥੇ ਹੀ ਇਸ ਘਟਨਾ ਦੀ ਜਾਣਕਾਰੀ ਹੁੰਦੇ ਹੋਏ ਵੀ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਦੀ ਚੁੱਪੀ ਅਤੇ ਕੋਈ ਕਾਰਵਾਈ ਨਾ ਕਰਨਾ ਇਸ ਤੋਂ ਵੀ ਵੱਡਾ ਦੋਸ਼ ਹੈ। ਇਯਾਲੀ ਨੇ ਦਰਜ ਹੋਈ ਐਫਆਈਆਰ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਪੀੜਤ ਔਰਤ ਵੱਲੋਂ ਇਹ ਮਾਮਲਾ ਐਸਜੀਪੀਸੀ ਪ੍ਰਧਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਦੀ ਚੁੱਪੀ ਨੂੰ ਵੀ ਮੰਦਭਾਗਾ ਕਰਾਰ ਦਿੰਦਿਆਂ ਸਵਾਲ ਉਠਾਇਆ ਕਿ ਜੇਕਰ ਕੌਮ ਦੇ ਜੱਥੇਦਾਰ ਵੀ ਚੁੱਪ ਰਹਿਣਗੇ ਤਾਂ ਸਿੱਖ ਸੰਗਤ ਨੂੰ ਜਵਾਬਦੇਹ ਕੌਣ ਹੋਵੇਗਾ। ਇਯਾਲੀ ਨੇ ਮੰਗ ਕੀਤੀ ਕਿ ਜੱਥੇਦਾਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਖੜ੍ਹ ਕੇ ਸਪੱਸ਼ਟ ਕਰਨਾ ਪਵੇਗਾ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਜਾਣਕਾਰੀ ਸੀ ਜਾਂ ਨਹੀਂ। ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਮਹੀਨਾ ਪਹਿਲਾਂ ਦਰਜ ਹੋਈ ਐਫਆਈਆਰ ਦੇ ਬਾਵਜੂਦ ਦੋਸ਼ੀ ਐਸਜੀਪੀਸੀ ਮੈਂਬਰ ਵਿਰੁੱਧ ਕੋਈ ਕਾਰਵਾਈ ਨਾ ਹੋਣ ਲਈ ਪੰਜਾਬ ਸਰਕਾਰ ਨੂੰ ਪੂਰੀ ਤਰਾਂ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਸਰਕਾਰ ਦੀ ਨਲਾਇਕੀ ਦੇ ਚਲਦੇ ਦੋਸ਼ੀ ਐਸਜੀਪੀਸੀ ਮੈਂਬਰ ਵਿਦੇਸ਼ ਭੱਜਣ ਵਿੱਚ ਕਾਮਯਾਬ ਰਿਹਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਵੀ ਜ਼ਿੰਮੇਵਾਰ ਕਰਾਰ ਦਿੰਦਿਆਂ ਕਿਹਾ ਕਿ ਪਿਛਲੇ ਪੰਦਰਾਂ ਸਾਲ ਤੋਂ ਐਸਜੀਪੀਸੀ ਚੋਣਾਂ ਨਹੀਂ ਕਰਵਾਈਆਂ ਗਈਆਂ, ਜਿਸ ਦੇ ਚਲਦੇ ਮਿਆਦ ਪੁਗਾਅ ਚੁੱਕੇ ਐਸਜੀਪੀਸੀ ਮੈਂਬਰਾਂ ਨੇ ਸੰਗਤ, ਕੌਮ ਅਤੇ ਪੰਥ ਪ੍ਰਤੀ ਆਪਣੀ ਜਵਾਬਦੇਹੀ ਤੋਂ ਪੂਰੀ ਤਰਾਂ ਪਾਸਾ ਵੱਟ ਲਿਆ ਹੈ ਅਤੇ ਇਹ ਲੋਕ ਪ੍ਰਬੰਧਾਂ ’ਤੇ ਪੂਰੀ ਤਰਾਂ ਨਾਲ ਕਾਬਜ ਹੋ ਚੁੱਕੇ ਹਨ, ਜਿਸ ਕਾਰਨ ਪਵਿੱਤਰ ਸੰਸਥਾਵਾਂ ਨੂੰ ਵੀ ਅਯਾਸ਼ੀ ਦੇ ਵੱਡੇ ਵਜੋਂ ਵਰਤਣਾ ਸ਼ੁਰੂ ਕਰ ਦਿੱਤਾ ਗਿਆ ਹੈ। ਅੰਤ ਵਿੱਚ ਇਯਾਲੀ ਨੇ ਮੰਗ ਕੀਤੀ ਕਿ ਇਸ ਘਟਨਾ ਲਈ ਹਰ ਪਹਿਲੂ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!