|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖੁੱਲ੍ਹਾ ਵਪਾਰ ਸਮਝੌਤਾ ਜਾਂ ਕਾਰਪੋਰੇਟਾਂ ਦੀ ਚਾਲ? ਜਾਣੋ ਕਿਸ ਦੇ ਘਰ ਲੱਗੇਗੀ ਅੱਗ, ਕਿਸ ਦੀ ਝੋਲੀ ‘ਚ ਪਵੇਗਾ ਦੇਸ਼ ਦਾ ਹਿੱਸਾ?

ਤਰਨਤਾਰਨ ਦੇ ਬੋਹੜੀ ਚੌਂਕ ਵਿਚ ਅੱਜ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪਹਿਲੀ ਸਤੰਬਰ ਨੂੰ ਦਿੱਲੀ ਵਿਚ ਹੋਣ ਵਾਲੀ ਕੌਮੀ ਰੈਲੀ ਦਾ ਜ਼ੋਰਦਾਰ ਪ੍ਰਚਾਰ ਕੀਤਾ ਗਿਆ। ਪਾਰਟੀ ਦੇ ਸੀਨੀਅਰ ਆਗੂਆਂ ਕਾਮਰੇਡ ਤਾਰਾ ਸਿੰਘ ਖਹਿਰਾ, ਐਡਵੋਕੇਟ ਸਟਾਲਿਨਜੀਤ ਸਿੰਘ ਸ

NRI Post Desk · 96 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖੁੱਲ੍ਹਾ ਵਪਾਰ ਸਮਝੌਤਾ ਜਾਂ ਕਾਰਪੋਰੇਟਾਂ ਦੀ ਚਾਲ? ਜਾਣੋ ਕਿਸ ਦੇ ਘਰ ਲੱਗੇਗੀ ਅੱਗ, ਕਿਸ ਦੀ ਝੋਲੀ ‘ਚ ਪਵੇਗਾ ਦੇਸ਼ ਦਾ ਹਿੱਸਾ?
📷 NRI Post Desk

ਤਰਨਤਾਰਨ ਦੇ ਬੋਹੜੀ ਚੌਂਕ ਵਿਚ ਅੱਜ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪਹਿਲੀ ਸਤੰਬਰ ਨੂੰ ਦਿੱਲੀ ਵਿਚ ਹੋਣ ਵਾਲੀ ਕੌਮੀ ਰੈਲੀ ਦਾ ਜ਼ੋਰਦਾਰ ਪ੍ਰਚਾਰ ਕੀਤਾ ਗਿਆ। ਪਾਰਟੀ ਦੇ ਸੀਨੀਅਰ ਆਗੂਆਂ ਕਾਮਰੇਡ ਤਾਰਾ ਸਿੰਘ ਖਹਿਰਾ, ਐਡਵੋਕੇਟ ਸਟਾਲਿਨਜੀਤ ਸਿੰਘ ਸੰਧੂ, ਅਵਤਾਰ ਸਿੰਘ ਪਲਾਸੌਰ ਅਤੇ ਗੁਰਦਿਆਲ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਬਾਜ਼ਾਰਾਂ ਵਿਚ ਪੈਂਫਲੇਟ ਵੰਡ ਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਜ਼ਿਲ੍ਹਾ ਸਕੱਤਰ ਦਵਿੰਦਰ ਸੋਹਲ, ਦੇਵੀ ਕੁਮਾਰੀ ਅਤੇ ਗੁਰਦਿਆਲ ਸਿੰਘ ਖਡੂਰ ਸਾਹਿਬ ਨੇ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਆਮ ਲੋਕਾਂ ਦੇ ਦੁੱਖ-ਸੁੱਖ ਨਹੀਂ ਸਮਝਦੀ, ਸਗੋਂ ਸਿਰਫ ਅਡਾਨੀ, ਅੰਬਾਨੀ ਅਤੇ ਹੋਰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਕੰਮ ਕਰ ਰਹੀ ਹੈ। ਸੋਹਲ ਨੇ ਖੁਲਾਸਾ ਕੀਤਾ ਕਿ ਇਸੇ ਕਾਰਨ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ, ਜਿਸ ਦੇ ਸਿੱਧੇ ਨਤੀਜੇ ਵਜੋਂ ਦੇਸ਼ ਦੀ ਖੇਤੀ, ਡੇਅਰੀ ਫਾਰਮਿੰਗ, ਮੱਛੀ ਪਾਲਣ ਅਤੇ ਛੋਟੇ ਕਾਰੋਬਾਰਾਂ ਨੂੰ ਬੇਪਰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਝੌਤੇ ਕਾਰਨ ਆਮ ਦੁਕਾਨਦਾਰਾਂ, ਨਿੱਕੀਆਂ ਫੈਕਟਰੀਆਂ ਅਤੇ ਵਪਾਰੀਆਂ ਦੀ ਕਮਰ ਟੁੱਟ ਜਾਵੇਗੀ, ਕਿਉਂਕਿ ਵਿਦੇਸ਼ੀ ਕੰਪਨੀਆਂ ਘੱਟ ਕੀਮਤ ਵਾਲਾ ਮਾਲ ਬਾਜ਼ਾਰ ਵਿਚ ਉਤਾਰ ਦੇਣਗੀਆਂ। ਆਗੂਆਂ ਨੇ ਦੇਸ਼ ਦੀ ਸਭ ਤੋਂ ਵੱਡੀ ਸਮੱਸਿਆ ਬੇਰੁਜ਼ਗਾਰੀ ਨੂੰ ਦੱਸਦਿਆਂ ਚੇਤਾਵਨੀ ਦਿੱਤੀ ਕਿ ਇਸ ਕਾਰਨ ਨੌਜਵਾਨ ਨਸ਼ਿਆਂ, ਲੁੱਟਾਂ-ਖੋਹਾਂ ਅਤੇ ਗੈਂਗਸਟਰੀ ਵੱਲ ਧੱਕੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਵਾਨੀ ਦੀ ਬੇਚੈਨੀ ਕਾਰਨ ਹੀ ਹਾਲ ਹੀ ਵਿਚ ਦਿੱਲੀ ਵਿਚ ਵੱਡਾ ਅੰਦੋਲਨ ਦੇਖਣ ਨੂੰ ਮਿਲਿਆ। ਇਸ ਮੌਕੇ ਬਲਕਾਰ ਸਿੰਘ ਵਲਟੋਹਾ, ਵਿਸ਼ਾਲ ਦੀਪ ਵਲਟੋਹਾ, ਰਛਪਾਲ ਸਿੰਘ ਬਾਠ, ਰੁਪਿੰਦਰ ਕੌਰ ਅਤੇ ਘੁੱਕ ਸਿੰਘ ਸਮੇਤ ਕਈ ਕਾਮਰੇਡ ਹਾਜ਼ਰ ਸਨ। ਆਗੂਆਂ ਨੇ ਲੋਕਾਂ ਨੂੰ ਪਹਿਲੀ ਸਤੰਬਰ ਨੂੰ ਦਿੱਲੀ ਪਹੁੰਚ ਕੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਉਠਾਉਣ ਦਾ ਸੱਦਾ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!