|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਖੇਡ ਕਿੱਟਾਂ ਦੇ ਪਿੱਛੇ ਲੁਕਾ ਹੈ ਵੱਡਾ ਰਾਜ਼: ਪਰਮਿੰਦਰ ਗੋਲਡੀ ਦੇ ਇਸ ਕਦਮ ਨੇ ਖੋਲ੍ਹੇ ਨੌਜਵਾਨਾਂ ਦੇ ਭਵਿੱਖ ਦੇ ਰਾਹ

ਕੁਰਾਲੀ ਵਿੱਚ ਇੱਕ ਅਜਿਹੀ ਘਟਨਾ ਵਾਪਰੀ ਹੈ ਜਿਸਨੇ ਖੇਡ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਖ਼ਾਲਸਾ ਵਾਰੀਅਰ ਫੁੱਟਬਾਲ ਵਿੰਗ ਅਧੀਨ ਚਲ

NRI Post Desk · 30 ਦਿਨ ਪਹਿਲਾਂ · ਅੱਪਡੇਟ 13 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖੇਡ ਕਿੱਟਾਂ ਦੇ ਪਿੱਛੇ ਲੁਕਾ ਹੈ ਵੱਡਾ ਰਾਜ਼: ਪਰਮਿੰਦਰ ਗੋਲਡੀ ਦੇ ਇਸ ਕਦਮ ਨੇ ਖੋਲ੍ਹੇ ਨੌਜਵਾਨਾਂ ਦੇ ਭਵਿੱਖ ਦੇ ਰਾਹ
📷 NRI Post Desk

ਕੁਰਾਲੀ ਵਿੱਚ ਇੱਕ ਅਜਿਹੀ ਘਟਨਾ ਵਾਪਰੀ ਹੈ ਜਿਸਨੇ ਖੇਡ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਖ਼ਾਲਸਾ ਵਾਰੀਅਰ ਫੁੱਟਬਾਲ ਵਿੰਗ ਅਧੀਨ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ ਖ਼ਾਲਸਾ ਸਕੂਲ ਕੁਰਾਲੀ ਵਿਖੇ ਅੰਡਰ-14 ਅਤੇ ਅੰਡਰ-17 ਵਰਗ ਦੇ ਫੁੱਟਬਾਲ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਹ ਕਿੱਟਾਂ ਹਲਕਾ ਖਰੜ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਖਿਡਾਰੀਆਂ ਨੂੰ ਵੰਡੀਆਂ ਗਈਆਂ। ਇਨ੍ਹਾਂ ਕਿੱਟਾਂ ਵਿੱਚ ਟਰੈਕ ਸੂਟ, ਫੁੱਟਬਾਲ ਖੇਡਣ ਲਈ ਸਟੱਡਸ ਅਤੇ ਹੋਰ ਲੋੜੀਂਦਾ ਖੇਡ ਸਾਮਾਨ ਸ਼ਾਮਲ ਹੈ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਖਿਡਾਰੀਆਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਉਣ ਦਾ ਮੁੱਖ ਉਦੇਸ਼ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਦਾ ਮਨੋਬਲ ਵਧਾਉਣਾ ਹੈ, ਤਾਂ ਜੋ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਆਪਣੀ ਖੇਡ ਵਿੱਚ ਨਿਖਾਰ ਲਿਆ ਸਕਣ। ਉਨ੍ਹਾਂ ਕਿਹਾ ਕਿ ਫੁੱਟਬਾਲ ਵਰਗੀਆਂ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਰੀਰਕ ਤੰਦਰੁਸਤੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਫੁੱਟਬਾਲ ਕੋਚ ਗੁਰਜੀਤ ਸਿੰਘ, ਫੁੱਟਬਾਲ ਕੋਚ ਧਰਮਿੰਦਰ ਸਿੰਘ ਧੰਮਾ, ਸਕੂਲ ਦੇ ਪ੍ਰਿੰਸੀਪਲ ਕੰਵਲਜੀਤ ਸਿੰਘ, ਡੀਪੀ ਵਰਿੰਦਰ ਸਿੰਘ, ਹਲਕਾ ਸੰਗਠਨ ਇੰਚਾਰਜ ਗੁਰਸ਼ਰਨ ਸਿੰਘ, ਰਵੀ ਧੀਮਾਨ, ਸੋਨੀ ਧੀਮਾਨ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!