|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖੇਤਾਂ ਤੋਂ ਬੇਕਰੀ ਤੱਕ ਦਾ ਇਹ ਸਫ਼ਰ ਕੀ ਬਦਲ ਦੇਵੇਗਾ ਪੰਜਾਬ ਦੀ ਆਰਥਿਕ ਤਸਵੀਰ? ਜਾਣੋ ਅੰਦਰ ਦੀ ਖਬਰ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਇੱਕ ਅਜਿਹਾ ਸਿਖਲਾਈ ਕੋਰਸ ਸਮਾਪਤ ਹੋਇਆ ਹੈ ਜੋ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਦੀ ਜੀਵਨ-ਸੈਲੀ ਹੀ ਬਦਲ ਸਕਦਾ ਹੈ। ਇਹ ਪੰਜ ਦਿਨਾ ਸਿਖਲਾਈ ਕੋਰਸ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ

NRI Post Desk · 39 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖੇਤਾਂ ਤੋਂ ਬੇਕਰੀ ਤੱਕ ਦਾ ਇਹ ਸਫ਼ਰ ਕੀ ਬਦਲ ਦੇਵੇਗਾ ਪੰਜਾਬ ਦੀ ਆਰਥਿਕ ਤਸਵੀਰ? ਜਾਣੋ ਅੰਦਰ ਦੀ ਖਬਰ
📷 NRI Post Desk

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਇੱਕ ਅਜਿਹਾ ਸਿਖਲਾਈ ਕੋਰਸ ਸਮਾਪਤ ਹੋਇਆ ਹੈ ਜੋ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਦੀ ਜੀਵਨ-ਸੈਲੀ ਹੀ ਬਦਲ ਸਕਦਾ ਹੈ। ਇਹ ਪੰਜ ਦਿਨਾ ਸਿਖਲਾਈ ਕੋਰਸ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ ਵੱਲੋਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਰਹਿਨੁਮਾਈ ਹੇਠ ਫੂਡ ਤੇ ਤਕਨਾਲੋਜੀ, ਭੋਜਨ ਅਤੇ ਪੋਸ਼ਣ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਕੋਰਸ ਦਾ ਮੁੱਖ ਮਕਸਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਕਿਸਾਨਾਂ ਨੂੰ ਵੱਧ ਗੁਣਵੱਤਾ ਵਾਲੇ ਬੇਕਰੀ ਉਤਪਾਦ ਤਿਆਰ ਕਰਨਾ ਸਿਖਾਉਣਾ ਸੀ। ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ ਸਕਿੱਲ ਡਿਵੈਲਪਮੈਂਟ ਨੇ ਦੱਸਿਆ ਕਿ ਇਸ ਕੋਰਸ ਵਿੱਚ ਪੰਜਾਬ ਭਰ ਤੋਂ ਆਏ 62 ਸਿਖਿਆਰਥੀਆਂ ਨੇ ਭਾਗ ਲਿਆ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਕੋਲੋਂ ਬੇਕਿੰਗ ਸਬੰਧੀ ਜਾਣਕਾਰੀ ਲੈਣ ਦਾ ਸੁਨਹਿਰੀ ਮੌਕਾ ਪ੍ਰਾਪਤ ਕੀਤਾ। ਕੋਰਸ ਕੋਆਰਡੀਨੇਟਰ ਡਾ. ਕੁਲਵੀਰ ਕੌਰ ਨੇ ਦੱਸਿਆ ਕਿ ਇਸ ਕੋਰਸ ਵਿੱਚ ਭੋਜਨ ਅਤੇ ਪੋਸ਼ਣ ਵਿਭਾਗ ਤੋਂ ਡਾ. ਅਮਰਜੀਤ ਕੌਰ ਨੇ ਬੇਕਰੀ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ। ਫੂਡ ਅਤੇ ਤਕਨਾਲੋਜੀ ਵਿਭਾਗ ਦੇ ਡਾ. ਅਰਸ਼ਦੀਪ ਸਿੰਘ ਨੇ ਬ੍ਰੈੱਡ ਤੇ ਚੈਰੀ ਬੰਨਜ ਤਿਆਰ ਕਰਨ ਬਾਰੇ, ਜਦਕਿ ਡਾ. ਜਸਪ੍ਰੀਤ ਕੌਰ ਨੇ ਆਟਾ ਬਿਸਕੁੱਟ, ਕੂਕੀਜ਼ ਤੇ ਨਾਨ ਖਟਾਈ ਤਿਆਰ ਕਰਨ ਬਾਰੇ ਪ੍ਰੈਕਟੀਕਲ ਢੰਗ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਸਫ਼ਲ ਉੱਦਮੀ ਰਵਿੰਦਰ ਕੌਰ ਨੇ ਕੇਕ ਦੀ ਆਈਸਿੰਗ ਕਰਨ ਬਾਰੇ ਅਤੇ ਡਾ. ਪ੍ਰੇਰਨਾ ਕਪਿਲਾ ਨੇ ਗਾਰਲਿਕ ਬ੍ਰੈੱਡ ਬਣਾਉਣ ਬਾਰੇ ਪ੍ਰੈਕਟੀਕਲ ਤਰੀਕੇ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਫੀਡ ਸੇਫਟੀ ਤੇ ਸਟੈਂਡਰਡ ਅਥਾਰਟੀ ਇੰਡਿਆ ਨੰਬਰ ਬਾਰੇ ਵੀ ਲੋਂੜੀਦੀ ਜਾਣਕਾਰੀ ਦਿੱਤੀ। ਇਸ ਦੌਰਾਨ ਪ੍ਰੋਸੈਸਿੰਗ ਤੇ ਫੂਡ ਇੰਜੀਨਅਰਿੰਗ ਵਿਭਾਗ ਦੇ ਡਾ. ਕਿਰਨਦੀਪ ਨੇ ਬੇਕਰੀ ਉਤਪਾਦਾਂ ਦੀ ਪੈਕਿੰਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ। ਇਹ ਪਹਿਲਕਦਮੀ ਪੰਜਾਬ ਦੇ ਕਿਸਾਨਾਂ ਲਈ ਖੇਤੀ ਤੋਂ ਇਲਾਵਾ ਇੱਕ ਨਵਾਂ ਰੁਜ਼ਗਾਰ ਦਾ ਰਾਹ ਖੋਲ੍ਹ ਸਕਦੀ ਹੈ, ਜਿਸ ਨਾਲ ਉਹ ਆਪਣੀ ਆਮਦਨ ਵਧਾ ਸਕਦੇ ਹਨ ਅਤੇ ਖੇਤੀ ਸੰਕਟ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਸਕਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!