|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗਮਾਡਾ ਦਫ਼ਤਰ ਦੇ ਬਾਹਰ ਛਿੜੀ ਜੰਗ, ਵਲੰਟੀਅਰਾਂ ਨੇ ਪੁਲਿਸ ਬੈਰੀਕੇਡ ਤੋੜ ਕੇ ਮਚਾਇਆ ਹੰਗਾਮਾ, ਅੰਦਰ ਚੱਲ ਰਿਹਾ ਹੈ ਤੀਜੇ ਦਿਨ ਦਾ ਸਭ ਤੋਂ ਵੱਡਾ ਖੁਲਾਸਾ

ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਦਫ਼ਤਰ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੰਗਲਵਾਰ ਨੂੰ ਸਵੇਰੇ 11 ਵਜੇ ਸ਼ੁਰੂ ਕੀਤੀ ਗਈ ਜਾਂਚ ਵੀਰਵਾਰ ਨੂੰ ਤੀਜੇ ਦਿਨ ਵੀ ਲਗਾਤਾਰ ਜਾਰੀ ਰਹੀ, ਜਿਸ ਕਾਰਨ ਇਸ ਮਾਮਲੇ ਨੇ ਇੱਕ ਨਵਾਂ ਅਤੇ ਹੈਰ

NRI Post Desk · 61 ਦਿਨ ਪਹਿਲਾਂ · ਅੱਪਡੇਟ 1 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗਮਾਡਾ ਦਫ਼ਤਰ ਦੇ ਬਾਹਰ ਛਿੜੀ ਜੰਗ, ਵਲੰਟੀਅਰਾਂ ਨੇ ਪੁਲਿਸ ਬੈਰੀਕੇਡ ਤੋੜ ਕੇ ਮਚਾਇਆ ਹੰਗਾਮਾ, ਅੰਦਰ ਚੱਲ ਰਿਹਾ ਹੈ ਤੀਜੇ ਦਿਨ ਦਾ ਸਭ ਤੋਂ ਵੱਡਾ ਖੁਲਾਸਾ
📷 NRI Post Desk

ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਦਫ਼ਤਰ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੰਗਲਵਾਰ ਨੂੰ ਸਵੇਰੇ 11 ਵਜੇ ਸ਼ੁਰੂ ਕੀਤੀ ਗਈ ਜਾਂਚ ਵੀਰਵਾਰ ਨੂੰ ਤੀਜੇ ਦਿਨ ਵੀ ਲਗਾਤਾਰ ਜਾਰੀ ਰਹੀ, ਜਿਸ ਕਾਰਨ ਇਸ ਮਾਮਲੇ ਨੇ ਇੱਕ ਨਵਾਂ ਅਤੇ ਹੈਰਾਨ ਕਰਨ ਵਾਲਾ ਮੋੜ ਲੈ ਲਿਆ ਹੈ। ਈਡੀ ਦੀਆਂ ਟੀਮਾਂ ਵੱਲੋਂ ਗਮਾਡਾ ਦੇ ਵੱਖ-ਵੱਖ ਰਿਕਾਰਡਾਂ, ਵਿੱਤੀ ਲੈਣ-ਦੇਣ ਅਤੇ ਮਹੱਤਵਪੂਰਨ ਫਾਈਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦੋਂ ਕਿ ਗਮਾਡਾ ਦੇ ਕਈ ਅਧਿਕਾਰੀ ਈਡੀ ਦੀ ਨਿਗਰਾਨੀ ਹੇਠ ਗਮਾਡਾ ਦਫ਼ਤਰ ਵਿੱਚ ਹੀ ਮੌਜੂਦ ਹਨ ਅਤੇ ਉਨ੍ਹਾਂ ਨੂੰ ਘਰ ਵੀ ਨਹੀਂ ਜਾਣ ਦਿੱਤਾ ਗਿਆ। ਇਸ ਦੌਰਾਨ ਕੇਂਦਰੀ ਜਾਂਚ ਏਜੰਸੀ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਈਡੀ ਦੀ ਜਾਂਚ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਗਮਾਡਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰਾਂ, ਅਹੁਦੇਦਾਰਾਂ ਅਤੇ ਸਥਾਨਕ ਆਗੂਆਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ, ਜਿਸ ਤੋਂ ਬਾਅਦ ਗਮਾਡਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਹੋ ਗਿਆ। ਪ੍ਰਦਰਸ਼ਨ ਦੌਰਾਨ ਵਰਕਰਾਂ ਵੱਲੋਂ ਜਦੋਂ ਵੀ ਮੋਦੀ ਡਰਦੈ ਈਡੀ ਨੂੰ ਅੱਗੇ ਕਰਦੈ ਸਮੇਤ ਹੋਰ ਨਾਅਰੇ ਲਗਾਏ ਗਏ, ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਪੁਲਿਸ ਰੋਕਾਂ ਅਤੇ ਬੈਰੀਕੇਡ ਹਟਾ ਕੇ ਗਮਾਡਾ ਦਫ਼ਤਰ ਵੱਲ ਅੱਗੇ ਵਧੇ। ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਨੂੰ ਦੇਖਦਿਆਂ ਗਮਾਡਾ ਦਫ਼ਤਰ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਮੌਕੇ ਉੱਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਈਡੀ ਦੀ ਜਾਂਚ ਅਤੇ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਗਮਾਡਾ ਦਫ਼ਤਰ ਦੇ ਆਲੇ-ਦੁਆਲੇ ਸੁਰੱਖਿਆ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ਉੱਤੇ ਨਜ਼ਰ ਰੱਖੀ ਜਾ ਰਹੀ ਹੈ, ਜਦੋਂ ਕਿ ਗਮਾਡਾ ਦਫ਼ਤਰ ਦੇ ਅੰਦਰ ਕੇਂਦਰੀ ਸੁਰੱਖਿਆ ਬਲ ਵੀ ਤਾਇਨਾਤ ਕੀਤਾ ਗਿਆ ਹੈ। ਇਸ ਪੂਰੇ ਘਟਨਾਕ੍ਰਮ ਨੇ ਸੂਬੇ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ ਅਤੇ ਇਹ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਈਡੀ ਦੀ ਜਾਂਚ ਅੱਗੇ ਕੀ ਕੁਝ ਬਾਹਰ ਲਿਆਵੇਗੀ ਅਤੇ ਕੀ ਇਸ ਨਾਲ ਕੋਈ ਵੱਡਾ ਰਾਜਨੀਤਿਕ ਟਕਰਾਅ ਪੈਦਾ ਹੋਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!