ਜਲੰਧਰ ਕੈਂਟ ਵਿੱਚ ਨਵੀਂ ਪਾਰੀ ਦੀ ਸ਼ੁਰੂਆਤ ਕਰਦਿਆਂ ਨਵ-ਨਿਯੁਕਤ ਹਲਕਾ ਇੰਚਾਰਜ ਦੀਪਕ ਬਾਲੀ ਨੇ ਮਾਡਲ ਟਾਊਨ ਦੇ ਗੁਰੂਦਆਰਾ ਸ੍ਰੀ ਸਿੰਘ ਸਭਾ ਵਿਖੇ ਨਤਮਸਤਕ ਹੋ ਕੇ ਹਲਕੇ ਦੀ ਖੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕੀਤੀ, ਜਿੱਥੇ ਵੱਡੀ ਗਿਣਤੀ ਵਿੱਚ ਸਮਰਥਕਾਂ ਤੇ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਗਰਮ ਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਜਨਤਾ ਦੀ ਸੇਵਾ, ਖੇਤਰ ਦਾ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੀ ਉਨ੍ਹਾਂ ਦੀਆਂ ਪਹਿਲਕਦਮੀਆਂ ਰਹਿਣਗੀਆਂ। ਦੀਪਕ ਬਾਲੀ ਨੇ ਸਪੱਸ਼ਟ ਕੀਤਾ ਕਿ ਜਨਤਾ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ, ਤੇ ਉਹ ਜਲੰਧਰ ਕੈਂਟ ਦੇ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਹੱਲ ਲਈ ਯਤਨ ਕਰਨਗੇ, ਕਿਉਂਕਿ ਰਾਜਨੀਤੀ ਉਨ੍ਹਾਂ ਲਈ ਸੱਤਾ ਦਾ ਸਾਧਨ ਨਹੀਂ ਸਗੋਂ ਜਨਸੇਵਾ ਦਾ ਸੰਕਲਪ ਹੈ। ਉਨ੍ਹਾਂ ਖੇਤਰ ਵਿੱਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਫਾਈ, ਸਟਰੀਟ ਲਾਈਟਾਂ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੀ ਗੱਲ ਕਹੀ। ਇਸ ਮੌਕੇ ਪੰਜਾਬ ਦੇ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਨਹਿੱਤ ਅਤੇ ਵਿਕਾਸ ਦੇ ਏਜੰਡੇ ’ਤੇ ਲਗਾਤਾਰ ਕੰਮ ਕਰ ਰਹੀ ਹੈ ਅਤੇ ਦੀਪਕ ਬਾਲੀ ਲੋਕਾਂ ਵਿਚ ਰਹਿ ਕੇ ਕੰਮ ਕਰਨ ਵਾਲੇ ਆਗੂ ਹਨ, ਜਿਨ੍ਹਾਂ ਦੇ ਤਜਰਬੇ ਦਾ ਲਾਭ ਜਲੰਧਰ ਕੈਂਟ ਦੇ ਵਿਕਾਸ ਨੂੰ ਮਿਲੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਰਮਣੀਕ ਸਿੰਘ ਰੰਧਾਵਾ ਲੋਕ ਸਭਾ ਇੰਚਾਰਜ ਜਲੰਧਰ, ਸੈਂਟਰਲ ਹਲਕਾ ਇੰਚਾਰਜ ਨੀਤਿਨ ਕੋਹਲੀ, ਮੇਅਰ ਵਨੀਤ ਧੀਰ, ਮੰਗਲ ਸਿੰਘ ਬੱਸੀ ਚੇਅਰਮੈਨ, ਤਰਨਦੀਪ ਸਿੰਘ ਸੰਨੀ ਦੋਆਬਾ ਮੀਡੀਆ ਇੰਚਾਰਜ, ਆਤਮ ਪ੍ਰਕਾਸ਼ ਸਿੰਘ ਬੱਬਲੂ ਦੋਆਬਾ ਮੀਡੀਆ ਸਕੱਤਰ, ਬਾਹਰੀ ਸਲਮਾਨੀ, ਹਰਚਰਨ ਸਿੰਘ ਸੰਧੂ, ਗੁਰਪ੍ਰੀਤ ਕੌਰ, ਸ਼ੋਭਾ ਭਗਤ, ਸੰਜੀਵ ਭਗਤ ਸਮੇਤ ਵੱਖ-ਵੱਖ ਵਿੰਗਾਂ ਦੇ ਪ੍ਰਧਾਨ, ਚੇਅਰਮੈਨ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਰਹੇ। ਸਾਬਕਾ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੀ ਨਾਰਾਜ਼ਗੀ ਨਾਲ ਜੁੜੇ ਸਵਾਲਾਂ ’ਤੇ ਬੋਲਦਿਆਂ ਦੀਪਕ ਬਾਲੀ ਨੇ ਕਿਹਾ ਕਿ ਰਾਜਵਿੰਦਰ ਕੌਰ ਥਿਆੜਾ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਉਹ ਉਨ੍ਹਾਂ ਤੋਂ ਸੀਨੀਅਰ ਹਨ, ਉਹ ਖ਼ੁਦ ਉਨ੍ਹਾਂ ਨਾਲ ਗੱਲ ਕਰਨਗੇ ਤੇ ਜੇਕਰ ਉਨ੍ਹਾਂ ਦੇ ਮਨ ਵਿੱਚ ਕੋਈ ਸ਼ੰਕਾ ਹੈ ਤਾਂ ਦੂਰ ਕੀਤਾ ਜਾਵੇਗਾ, ਕਿਉਂਕਿ ਅਸੀਂ ਸਾਰੇ ਇੱਕ ਹਾਂ ਤੇ ਉਨ੍ਹਾਂ ਨੂੰ ਨਾਲ ਲੈ ਕੇ ਹਲਕੇ ਵਿੱਚ ਇਕੱਠੇ ਕੰਮ ਕਰਾਂਗੇ। ਇਸ ਤੋਂ ਇਲਾਵਾ ਪਰਮਿੰਦਰ ਝੋਟਾ ਮਾਮਲੇ ਅਤੇ ਹੋਰ ਮੁੱਦਿਆਂ ’ਤੇ ਬੋਲਦਿਆਂ ਦੀਪਕ ਬਾਲੀ ਨੇ ਸਿਆਸੀ ਲੀਡਰਾਂ ਤੇ ਵਿਰੋਧੀ ਧਿਰਾਂ ’ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਕੁਝ ਸਿਆਸੀ ਲੀਡਰ ਅਜਿਹੇ ਸੰਵੇਦਨਸ਼ੀਲ ਮੁੱਦਿਆਂ ’ਤੇ ਸਿਰਫ਼ ਆਪਣੀ ਰਾਜਨੀਤੀ ਚਮਕਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਮੁੱ
ਗੁਰੂਘਰ ਹੋਇਆ ਨਤਮਸਤਕ, ਫਿਰ ਵੀ ਰਾਜਵਿੰਦਰ ਥਿਆੜਾ ਦੇ ਮਨ ਵਿੱਚ ਬਚਿਆ ਸ਼ੰਕਾ? ਦੀਪਕ ਬਾਲੀ ਦਾ ਵੱਡਾ ਖੁਲਾਸਾ
ਜਲੰਧਰ ਕੈਂਟ ਵਿੱਚ ਨਵੀਂ ਪਾਰੀ ਦੀ ਸ਼ੁਰੂਆਤ ਕਰਦਿਆਂ ਨਵ-ਨਿਯੁਕਤ ਹਲਕਾ ਇੰਚਾਰਜ ਦੀਪਕ ਬਾਲੀ ਨੇ ਮਾਡਲ ਟਾਊਨ ਦੇ ਗੁਰੂਦਆਰਾ ਸ੍ਰੀ ਸਿੰਘ ਸਭਾ ਵਿਖੇ ਨਤਮਸਤਕ ਹੋ ਕੇ ਹਲਕੇ ਦੀ ਖੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕੀਤੀ, ਜਿੱਥੇ ਵੱਡੀ ਗਿਣਤੀ ਵਿੱਚ ਸਮਰਥ
NRI Post Desk · 39 ਦਿਨ ਪਹਿਲਾਂ · ਅੱਪਡੇਟ 8 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




