|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੁਰਦੁਆਰਾ ਬੇਰ ਸਾਹਿਬ ਦੀ ਰਸੋਈ ਵਿੱਚ ਲੱਗੀ 11 ਲੱਖ ਦੀ ਮਸ਼ੀਨ ਦਾ ਰਾਜ਼, ਜਿਸ ਨੂੰ ਦੇਖ ਕੇ ਸੰਗਤਾਂ ਦੀਆਂ ਅੱਖਾਂ ਖੁੱਲ੍ਹ ਗਈਆਂ!

ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਇੱਕ ਅਜਿਹਾ ਮੌਕਾ ਆਇਆ ਜਿਸ ਨੇ ਲੰਗਰ ਹਾਲ ਦੀ ਰਸੋਈ ਦੀ ਤਸਵੀਰ ਹੀ ਬਦਲ ਕੇ ਰੱਖ ਦਿੱਤੀ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦੇ ਮੁੱਖ ਲੰਗਰ ਹਾਲ

NRI Post Desk · 107 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁਰਦੁਆਰਾ ਬੇਰ ਸਾਹਿਬ ਦੀ ਰਸੋਈ ਵਿੱਚ ਲੱਗੀ 11 ਲੱਖ ਦੀ ਮਸ਼ੀਨ ਦਾ ਰਾਜ਼, ਜਿਸ ਨੂੰ ਦੇਖ ਕੇ ਸੰਗਤਾਂ ਦੀਆਂ ਅੱਖਾਂ ਖੁੱਲ੍ਹ ਗਈਆਂ!
📷 NRI Post Desk

ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਇੱਕ ਅਜਿਹਾ ਮੌਕਾ ਆਇਆ ਜਿਸ ਨੇ ਲੰਗਰ ਹਾਲ ਦੀ ਰਸੋਈ ਦੀ ਤਸਵੀਰ ਹੀ ਬਦਲ ਕੇ ਰੱਖ ਦਿੱਤੀ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦੇ ਮੁੱਖ ਲੰਗਰ ਹਾਲ ਵਿੱਚ ਇੱਕ ਸਿੱਖ ਸ਼ਰਧਾਲੂ ਬੀਬੀ ਕੁਲਵੰਤ ਕੌਰ ਪਤਨੀ ਜੀਤ ਸਿੰਘ ਵੱਲੋਂ ਭੇਟ ਕੀਤੀ ਗਈ ਤਕਰੀਬਨ 11 ਲੱਖ ਰੁਪਏ ਦੀ ਆਧੁਨਿਕ ਪ੍ਰਸ਼ਾਦਾ ਪਕਾਉਣ ਵਾਲੀ ਮਸ਼ੀਨ ਦਾ ਅੱਜ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ ਬਲਦੇਵ ਸਿੰਘ ਕਲਿਆਣ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ ਜਰਨੈਲ ਸਿੰਘ ਡੋਗਰਾਂਵਾਲ ਨੇ ਬਟਨ ਦੱਬ ਕੇ ਇਸ ਮਸ਼ੀਨ ਦਾ ਰਸਮੀ ਉਦਘਾਟਨ ਕੀਤਾ। ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਦੀ ਦੇਖ-ਰੇਖ ਵਿੱਚ ਹੋਏ ਇਸ ਸਮਾਗਮ ਦੌਰਾਨ ਹਜੂਰੀ ਕਥਾ ਵਾਚਕ ਭਾਈ ਕਰਨਜੀਤ ਸਿੰਘ ਨੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਇਆ ਅਤੇ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਹੈੱਡ ਗ੍ਰੰਥੀ ਨੇ ਸੇਵਕ ਪਰਿਵਾਰ ਦੀ ਚੜ੍ਹਦੀ ਕਲਾ ਤੇ ਨਵੀਂ ਮਸ਼ੀਨ ਨੂੰ ਚਾਲੂ ਕਰਨ ਸਬੰਧੀ ਅਰਦਾਸ ਕੀਤੀ। ਇਸ ਤੋਂ ਬਾਅਦ ਸੰਗਤਾਂ ਲਈ ਤਾਜ਼ੇ ਪ੍ਰਸ਼ਾਦੇ ਪਕਾਉਣ ਦੀ ਆਰੰਭਤਾ ਕੀਤੀ ਗਈ ਜੋ ਕਿ ਇਸ ਨਵੀਂ ਮਸ਼ੀਨ ਰਾਹੀਂ ਹੀ ਕੀਤੀ ਗਈ। ਇਸ ਦੌਰਾਨ ਜਥੇ ਕਲਿਆਣ, ਜਥੇ ਡੋਗਰਾਂਵਾਲ ਤੇ ਮੈਨੇਜਰ ਅਵਤਾਰ ਸਿੰਘ ਨੇ ਬੀਬੀ ਕੁਲਵੰਤ ਕੌਰ ਪਤਨੀ ਜੀਤ ਸਿੰਘ ਦੀਪੇਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ। ਖੁਲਾਸਾ ਕੀਤਾ ਗਿਆ ਕਿ ਇਸ ਸੇਵਕ ਪਰਿਵਾਰ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਕੁੱਲ 25 ਲੱਖ ਰੁਪਏ ਦੀ ਸੇਵਾ ਨਿਭਾਈ ਹੈ, ਜਿਸ ਵਿੱਚ ਇੱਕ ਆਧੁਨਿਕ ਨਵਾਂ ਵੱਡਾ ਟਰੈਕਟਰ, ਦੋ ਲੱਖ ਰੁਪਏ ਦੇ ਵੱਖ-ਵੱਖ ਏਅਰ ਕੰਡੀਸ਼ਨਰ ਅਤੇ ਹੁਣ ਇਹ ਪ੍ਰਸ਼ਾਦਾ ਤਿਆਰ ਕਰਨ ਵਾਲੀ ਆਧੁਨਿਕ ਕਲਸੀ ਦੀ ਮਸ਼ੀਨ ਸ਼ਾਮਲ ਹੈ। ਇਹ ਮਸ਼ੀਨ ਕੰਪਨੀ ਵੱਲੋਂ ਤਕਰੀਬਨ ਦੋ ਮਹੀਨਿਆਂ ਵਿੱਚ ਆਰਡਰ 'ਤੇ ਤਿਆਰ ਕੀਤੀ ਗਈ ਸੀ ਅਤੇ ਹੁਣ ਇਸ ਨੂੰ ਫਿੱਟ ਕਰਵਾਇਆ ਗਿਆ ਹੈ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਹ ਮਸ਼ੀਨ ਇੱਕ ਘੰਟੇ ਵਿੱਚ 6 ਹਜ਼ਾਰ ਪ੍ਰਸ਼ਾਦੇ ਤਿਆਰ ਕਰਨ ਦੀ ਸਮਰੱਥਾ ਰੱਖਦੀ ਹੈ, ਅਤੇ ਰੋਜ਼ਾਨਾ 10 ਘੰਟੇ ਚੱਲਣ 'ਤੇ ਇਹ 60 ਹਜ਼ਾਰ ਪ੍ਰਸ਼ਾਦੇ ਬਣਾ ਸਕਦੀ ਹੈ। ਗੁਰਦੁਆਰਾ ਬੇਰ ਸਾਹਿਬ ਵਿਖੇ ਇਸ ਤੋਂ ਪਹਿਲਾਂ ਵੀ ਇੱਕ ਪ੍ਰਸ਼ਾਦਾ ਤਿਆਰ ਕਰਨ ਵਾਲੀ ਮਸ਼ੀਨ ਚੱਲ ਰਹੀ ਹੈ, ਪਰ ਇਸ ਨਵੀਂ ਮਸ਼ੀਨ ਨਾਲ ਸੰਗਤਾਂ ਦੀ ਸੇਵਾ ਹੋਰ ਵੀ ਤੇਜ਼ ਅਤੇ ਸੁਚਾਰੂ ਢੰਗ ਨਾਲ ਹੋ ਸਕੇਗੀ। ਕਲਸੀ ਕੰਪਨੀ ਦੇ ਮੌਕੇ 'ਤੇ ਪੁੱਜੇ ਅਧਿਕਾਰੀ ਗੁਰਦਿਤਾਰ ਸਿੰਘ ਨੇ ਪ੍ਰਸ਼ਾਦਾ ਪਕਾਉਣ ਦੀ ਵਿਧੀ ਬਾਰੇ ਗੁਰਦੁਆਰਾ ਬੇਰ ਸਾਹਿਬ ਦੇ ਸੇਵਾਦਾਰਾਂ ਨੂੰ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਅਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਐਡੀਸ਼ਨਲ ਮੈਨੇਜਰ ਚੈਚਲ ਸਿੰਘ, ਗੁਰਪ੍ਰੀਤ ਸਿੰਘ ਰਾਮਪੁਰ, ਗਿਆਨੀ ਕਰਨਜੀਤ ਸਿੰਘ ਆਹਲੀ, ਭਾਈ ਹਰਵਿੰਦਰ ਸਿੰਘ ਪ੍ਰਚਾਰਕ, ਸੁਖਜਿੰਦਰ ਸਿੰਘ ਭਗਤਪੁਰ, ਜਰਨੈਲ ਸਿੰਘ ਅਕਾਉਟੈਂਟ, ਜਸਵਿੰਦਰ ਸਿੰਘ ਥਿੰਦ, ਇੰਦਰਜੀਤ ਸਿੰਘ, ਬਲਜਿੰ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!