|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੁਰਦਾਸਪੁਰ ਦੇ ਕਿਸਾਨਾਂ ਲਈ ਖੇਤੀਬਾੜੀ ਵਿਭਾਗ ਦਾ ਵੱਡਾ ਫੈਸਲਾ, ਪਰਾਲੀ ਸਾੜਨ ਵਾਲਿਆਂ ਖਿਲਾਫ਼ ਵਿਸ਼ੇਸ਼ ਟੀਮਾਂ ਤਾਇਨਾਤ

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ

NRI Post Desk · 52 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁਰਦਾਸਪੁਰ ਦੇ ਕਿਸਾਨਾਂ ਲਈ ਖੇਤੀਬਾੜੀ ਵਿਭਾਗ ਦਾ ਵੱਡਾ ਫੈਸਲਾ, ਪਰਾਲੀ ਸਾੜਨ ਵਾਲਿਆਂ ਖਿਲਾਫ਼ ਵਿਸ਼ੇਸ਼ ਟੀਮਾਂ ਤਾਇਨਾਤ
📷 NRI Post Desk

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾਕਟਰ ਸ਼ਾਹਬਾਜ਼ ਸਿੰਘ ਚੀਮਾ ਵੱਲੋਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਪਿੰਡ ਪੱਧਰ ਤੱਕ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਕਿਹਾ ਗਿਆ ਹੈ। ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲੇ ਪੱਧਰ ਤੇ ਇੱਕ ਬਲਾਕ ਪੱਧਰ ਤੇ 20 ਕੈਂਪ ਅਤੇ ਪਿੰਡ ਪੱਧਰ ਤੇ 200 ਤੋਂ ਵੱਧ ਕਿਸਾਨ ਸਿਖਲਾਈ ਕੈਂਪ ਲਗਵਾਏ ਗਏ ਹਨ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਗਭਗ 1.70 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇੰਨੇ ਵੱਡੇ ਰਕਬੇ ਵਿੱਚ ਝੋਨੇ ਦੀ ਕਟਾਈ ਤੋਂ ਬਾਅਦ ਪੈਦਾ ਹੋਣ ਵਾਲੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਿਭਾਗ ਵੱਲੋਂ ਪਹਿਲਾਂ ਹੀ ਵਿਸਥਾਰਤ ਯੋਜਨਾ ਤਿਆਰ ਕਰਕੇ ਜ਼ਮੀਨੀ ਪੱਧਰ ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਸਾੜਨ ਦੀਆਂ 86 ਘਟਨਾਵਾਂ 69 ਪਿੰਡਾਂ ਵਿੱਚ ਦਰਜ ਹੋਈਆਂ ਸਨ ਅਤੇ ਇਨ੍ਹਾਂ ਘਟਨਾਵਾਂ ਵਾਲੇ ਪਿੰਡਾਂ ਨੂੰ ਵਿਸ਼ੇਸ਼ ਤੌਰ ਤੇ ਨਿਸ਼ਾਨਬੱਧ ਕਰਕੇ ਇਸ ਸਾਲ ਉਨ੍ਹਾਂ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਅਤੇ ਅੱਗ ਲਗਾਉਣ ਤੋਂ ਰੋਕਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੰਤਵ ਲਈ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਪਿੰਡ ਪੱਧਰ ਅਤੇ ਬਲਾਕ ਪੱਧਰ ਤੇ ਕਿਸਾਨਾਂ ਨਾਲ ਮੀਟਿੰਗਾਂ ਅਤੇ ਜਾਗਰੂਕਤਾ ਕੈਂਪ ਕਰ ਰਹੀਆਂ ਹਨ। ਡਾਕਟਰ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਗਭਗ 7,592 ਮਸ਼ੀਨਾਂ ਪਰਾਲੀ ਪ੍ਰਬੰਧਨ ਲਈ ਉਪਲਬਧ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਇਸ ਤੋਂ ਇਲਾਵਾ ਮੌਜੂਦਾ ਸਾਲ ਦੌਰਾਨ ਲਗਭਗ 1,575 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ, ਤਾਂ ਜੋ ਕਿਸਾਨ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਸਕਣ। ਉਨ੍ਹਾਂ ਦੱਸਿਆ ਕਿ ਉਪਲਬਧ ਮਸ਼ੀਨਰੀ ਵਿੱਚ ਵੱਡੀ ਗਿਣਤੀ ਸੁਪਰ ਸੀਡਰ, ਰੇਕ ਅਤੇ ਬੇਲਰ ਆਦਿ ਮਸ਼ੀਨਾਂ ਦੀ ਹੈ ਅਤੇ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਲਗਭਗ 115 ਨਵੇਂ ਰੇਕ ਅਤੇ ਬੇਲਰ ਉਪਲਬਧ ਹੋਏ ਹਨ। ਪੁਰਾਣੀ ਅਤੇ ਨਵੀਂ ਮਸ਼ੀਨਰੀ ਨੂੰ ਮਿਲਾ ਕੇ ਇਸ ਸਮੇਂ ਜ਼ਿਲ੍ਹੇ ਵਿੱਚ ਲਗਭਗ 300 ਰੇਕ-ਬੇਲਰ ਪਰਾਲੀ ਪ੍ਰਬੰਧਨ ਦੇ ਕੰਮ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਖੇਤ ਵਿੱਚ ਹੀ ਯੋਗ ਤਕਨੀਕ ਰਾਹੀਂ ਸੰਭਾਲਿਆ ਜਾਵੇ ਜਾਂ ਰੇਕ-ਬੇਲਰ ਆਦਿ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚੋਂ ਬਾਹਰ ਕੱਢ ਕੇ ਇਸ ਦਾ ਢੁੱਕਵਾਂ ਪ੍ਰਬੰਧਨ ਕੀਤਾ ਜ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਗੁਰਦਾਸਪੁਰ ਦੇ ਕਿਸਾਨਾਂ ਲਈ ਖੇਤੀਬਾੜੀ ਵਿਭਾਗ ਦਾ ਵੱਡਾ ਫੈਸਲਾ, ਪਰਾਲੀ ਸਾੜਨ ਵਾਲਿਆਂ ਖਿਲਾਫ਼ ਵਿਸ਼ੇਸ਼ ਟੀਮਾਂ ਤਾਇਨਾਤ — NRI Post