|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੁਰੂ ਘਰ ਦੀ ਪਵਿੱਤਰ ਧਰਤੀ ’ਤੇ ਖੂਨੀ ਖੇਡ! ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਦੀ ਅਸਲੀਅਤ ਖੁੱਲ੍ਹਣ ਵਾਲੀ ਹੈ

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਲਈ ਪਹੁੰਚੇ ਸਮੇਂ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਵਿਖੇ ਹੋਏ ਹਮਲੇ ਨੇ ਸਾਰੇ

NRI Post Desk · 103 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁਰੂ ਘਰ ਦੀ ਪਵਿੱਤਰ ਧਰਤੀ ’ਤੇ ਖੂਨੀ ਖੇਡ! ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਦੀ ਅਸਲੀਅਤ ਖੁੱਲ੍ਹਣ ਵਾਲੀ ਹੈ
📷 NRI Post Desk

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਲਈ ਪਹੁੰਚੇ ਸਮੇਂ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਵਿਖੇ ਹੋਏ ਹਮਲੇ ਨੇ ਸਾਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ, ਪਰ ਇਸ ਘਟਨਾ ਦੇ ਪਿੱਛੇ ਲੁਕੀ ਸਾਜ਼ਿਸ਼ ਦੇ ਤਾਰ ਹੌਲੀ-ਹੌਲੀ ਉੱਘੜ ਰਹੇ ਹਨ ਤੇ ਜਲਦ ਹੀ ਉਹ ਨਾਮ ਸਾਹਮਣੇ ਆਉਣਗੇ ਜਿਨ੍ਹਾਂ ਨੇ ਇਸ ਕੋਝੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਹਰਾ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਗੁਰੂ ਘਰ ਵਰਗੀ ਪਵਿੱਤਰ ਥਾਂ ’ਤੇ ਕਿਸੇ ਵਿਅਕਤੀ ’ਤੇ ਹਮਲਾ ਕਰਨਾ ਬੇਹੱਦ ਸ਼ਰਮਨਾਕ ਤੇ ਨਿੰਦਣਯੋਗ ਘਟਨਾ ਹੈ, ਜਿਸ ਨੇ ਸਿੱਖ ਕੌਮ ਦੇ ਦਿਲਾਂ ਨੂੰ ਡੂੰਘਾ ਸਦਮਾ ਪਹੁੰਚਾਇਆ ਹੈ। ਟਰੱਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਭੋਲਾ, ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇ ਸਾਬਕਾ ਕੌਂਸਲਰ ਮਾ. ਅਸ਼ੋਕ ਕੁਮਾਰ ਅਤੇ ਅਕਾਲੀ ਆਗੂ ਰਾਜਨ ਭਾਟੀਆ ਨੇ ਵੀ ਸਾਂਝੇ ਤੌਰ ’ਤੇ ਇਸ ਹਮਲੇ ਦੀ ਭਰਪੂਰ ਨਿੰਦਾ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਿਆਦਾ ਤੇ ਪਵਿੱਤਰਤਾ ਸਭ ਲਈ ਸਤਿਕਾਰਯੋਗ ਹੈ, ਅਤੇ ਅਜਿਹੇ ਸਥਾਨ ’ਤੇ ਹਿੰਸਕ ਘਟਨਾ ਵਾਪਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਜਿਸ ਦੀ ਹਰ ਪੱਧਰ ’ਤੇ ਜਾਂਚ ਹੋਣੀ ਚਾਹੀਦੀ ਹੈ। ਅਕਾਲੀ ਆਗੂਆਂ ਨੇ ਇਹ ਸੰਕੇਤ ਦਿੱਤਾ ਹੈ ਕਿ ਉਹ ਜਲਦ ਹੀ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਨਗੇ ਅਤੇ ਹਮਲੇ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਕੁੱਝ ਬਾਦਲ ਪਰਿਵਾਰ ਤੇ ਅਕਾਲੀ ਦਲ ਦੇ ਵਿਰੋਧੀ ਲੋਕ ਅਜਿਹੀਆਂ ਕੋਝੀਆਂ ਚਾਲਾਂ ਚੱਲਦੇ ਹਨ, ਜਿਹੜੇ ਸ੍ਰੋਮਣੀ ਅਕਾਲੀ ਦਲ ਦੀ ਪੰਥ ਪ੍ਰਸਤੀ ਤੇ ਲੋਕਪ੍ਰੀਤਾ ਤੋਂ ਬੇਹੱਦ ਪਰੇਸ਼ਾਨ ਹਨ, ਪਰ ਪੰਜਾਬ ਦਾ ਹਰ ਵਰਗ ਜਾਣਦਾ ਹੈ ਕਿ ਪੰਜਾਬ ਹਿੱਤ ਵਿੱਚ ਇੱਕੋ ਇੱਕ ਖੇਤਰੀ ਪਾਰਟੀ ਸ੍ਰੋਮਣੀ ਅਕਾਲੀ ਦਲ ਬਾਦਲ ਹੈ ਜਿਸ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ। ਇਸ ਹਮਲੇ ਨੇ ਸਿਆਸੀ ਗਲਿਆਰਿਆਂ ਵਿੱਚ ਨਵੀਂ ਬਹਿਸ ਛੇੜ ਦਿੱਤੀ ਹੈ ਕਿ ਆਖ਼ਰ ਗੁਰੂ ਘਰ ਦੀ ਪਾਵਨ ਧਰਤੀ ਨੂੰ ਕਿਉਂ ਨਿਸ਼ਾਨਾ ਬਣਾਇਆ ਗਿਆ, ਅਤੇ ਕੀ ਇਹ ਮਹਿਜ਼ ਇੱਕ ਵਿਅਕਤੀ ’ਤੇ ਹਮਲਾ ਸੀ ਜਾਂ ਪੂਰੀ ਅਕਾਲੀ ਵਿਚਾਰਧਾਰਾ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ, ਜਿਸ ਦਾ ਖੁਲਾਸਾ ਹੁਣ ਉਡੀਕਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!