|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੁਲਾਬ ਸਿੱਧੂ ਦੇ ਘਰ ਫਾਇਰਿੰਗ ਕਰਨ ਵਾਲੇ ਦੋ ਸ਼ੂਟਰਾਂ ਦਾ ਪੁਲਿਸ ਨਾਲ ਮੁਕਾਬਲਾ, ਜਵਾਬੀ ਕਾਰਵਾਈ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ ਗ੍ਰਿਫ਼ਤਾਰ, ਗਰੋਹ ਦੇ ਹੋਰ ਮੈਂਬਰ ਵੀ ਕਾਬੂ

ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੰਗਲਵਾਰ ਸਵੇਰੇ ਕਰੀਬ 6 ਵਜੇ ਪਿੰਡ ਪੱਖੋ ਕਲਾਂ ਤੋਂ ਧੂੜਕੋਟ ਅਤੇ ਪੁਲਾੜਾ ਨੂੰ ਜਾਂਦੀ ਲਿੰਕ ਸੜਕ ’ਤੇ ਦਾਣਾ

NRI Post Desk · 63 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁਲਾਬ ਸਿੱਧੂ ਦੇ ਘਰ ਫਾਇਰਿੰਗ ਕਰਨ ਵਾਲੇ ਦੋ ਸ਼ੂਟਰਾਂ ਦਾ ਪੁਲਿਸ ਨਾਲ ਮੁਕਾਬਲਾ, ਜਵਾਬੀ ਕਾਰਵਾਈ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ ਗ੍ਰਿਫ਼ਤਾਰ, ਗਰੋਹ ਦੇ ਹੋਰ ਮੈਂਬਰ ਵੀ ਕਾਬੂ
📷 NRI Post Desk

ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੰਗਲਵਾਰ ਸਵੇਰੇ ਕਰੀਬ 6 ਵਜੇ ਪਿੰਡ ਪੱਖੋ ਕਲਾਂ ਤੋਂ ਧੂੜਕੋਟ ਅਤੇ ਪੁਲਾੜਾ ਨੂੰ ਜਾਂਦੀ ਲਿੰਕ ਸੜਕ ’ਤੇ ਦਾਣਾ ਮੰਡੀ ਨੇੜੇ ਪੁਲਿਸ ਅਤੇ ਦੋ ਸ਼ੂਟਰਾਂ ਵਿਚਾਲੇ ਮੁਕਾਬਲਾ ਹੋ ਗਿਆ। ਪੁਲਿਸ ਪਾਰਟੀ ਦੀ ਅਗਵਾਈ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਕਰ ਰਹੇ ਸਨ ਅਤੇ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋਵਾਂ ਸ਼ੂਟਰਾਂ ਨੂੰ ਜ਼ਖ਼ਮੀ ਕਰਕੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਨੁਸਾਰ ਮੁਕਾਬਲੇ ਦੌਰਾਨ ਦੋਵੇਂ ਸ਼ੂਟਰ ਉਸੇ ਮੋਟਰਸਾਈਕਲ ’ਤੇ ਸਵਾਰ ਸਨ, ਜਿਸ ਦੀ ਵਰਤੋਂ ਗੁਲਾਬ ਸਿੱਧੂ ਦੇ ਘਰ ’ਤੇ ਗੋਲੀਆਂ ਚਲਾਉਣ ਸਮੇਂ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਦੋਵੇਂ ਸ਼ੂਟਰ ਪੁਲਾੜਾ ਵੱਲੋਂ ਦਾਣਾ ਮੰਡੀ ਨੂੰ ਜਾਂਦੀ ਲਿੰਕ ਸੜਕ ਰਾਹੀਂ ਮਾਨਸਾ ਰੋਡ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ, ਇਸ ਦੌਰਾਨ ਪੁਲਿਸ ਟੀਮ ਨੇ ਉਨ੍ਹਾਂ ਨੂੰ ਘੇਰ ਲਿਆ। ਪੁਲਿਸ ਮੁਤਾਬਕ ਮੋਟਰਸਾਈਕਲ ਸਵਾਰ ਦੋਵਾਂ ਸ਼ੂਟਰਾਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾਈਆਂ ਅਤੇ ਇਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਸ਼ੂਟਰਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ, ਇਸ ਤੋਂ ਇਲਾਵਾ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਲਈ ਵਰਤਿਆ ਗਿਆ ਮੋਟਰਸਾਈਕਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਗੋਲੀਆਂ ਚੱਲਣ ਤੋਂ ਬਾਅਦ ਬਰਨਾਲਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਸ਼ੂਟਰਾਂ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਦੋ ਸ਼ੂਟਰਾਂ ਤੋਂ ਇਲਾਵਾ ਗਰੋਹ ਦੇ ਕੁਝ ਹੋਰ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ ਪੰਜਾਬ ਵਿੱਚ ਹੋਰ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਸਬੰਧੀ ਕਥਿਤ ਯੋਜਨਾਵਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਹੋਰ ਵੇਰਵੇ ਪਟਿਆਲਾ ਰੇਂਜ ਦੇ ਡੀਆਈਜੀ ਵੱਲੋਂ ਮੰਗਲਵਾਰ ਦੁਪਹਿਰ ਮੀਡੀਆ ਨਾਲ ਸਾਂਝੇ ਕੀਤੇ ਜਾਣ ਦੀ ਜਾਣਕਾਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!