|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗਿੱਲਾਂਵਾਲੀ ਨੇੜੇ ਉਸ ਸਮੇਂ ਕੀ ਹੋਇਆ ਜੋ ਬੱਸ ਨੇ ਆਪਣਾ ਸੰਤੁਲਨ ਗੁਆ ਲਿਆ? ਜਾਣੋ ਸੱਚ

ਬਟਾਲਾ ਦੇ ਪਿੰਡ ਗਿੱਲਾਂਵਾਲੀ ਨੇੜੇ ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਨਿੱਜੀ ਬੱਸ ਇੱਕ ਲੋਡਿਡ ਟਿੱਪਰ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਉਸ ਵਿੱਚ ਸਵਾਰ ਲਗਭਗ ਤਿੰਨ ਲੋਕ ਗੰਭੀਰ ਰੂਪ ਵਿੱਚ

NRI Post Desk · 44 ਦਿਨ ਪਹਿਲਾਂ · ਅੱਪਡੇਟ 25 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗਿੱਲਾਂਵਾਲੀ ਨੇੜੇ ਉਸ ਸਮੇਂ ਕੀ ਹੋਇਆ ਜੋ ਬੱਸ ਨੇ ਆਪਣਾ ਸੰਤੁਲਨ ਗੁਆ ਲਿਆ? ਜਾਣੋ ਸੱਚ
📷 NRI Post Desk

ਬਟਾਲਾ ਦੇ ਪਿੰਡ ਗਿੱਲਾਂਵਾਲੀ ਨੇੜੇ ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਨਿੱਜੀ ਬੱਸ ਇੱਕ ਲੋਡਿਡ ਟਿੱਪਰ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਉਸ ਵਿੱਚ ਸਵਾਰ ਲਗਭਗ ਤਿੰਨ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਹਾਦਸੇ ਦੀ ਸਭ ਤੋਂ ਵੱਡੀ ਗੱਲ ਇਹ ਹੈ ਕਿ ਜਦੋਂ ਇਹ ਟਕਰਾਅ ਹੋਇਆ, ਉਸ ਵੇਲੇ ਇੱਕ ਹੋਰ ਬੱਸ ਵੀ ਇਸੇ ਸੜਕ 'ਤੇ ਚੱਲ ਰਹੀ ਸੀ, ਜੋ ਇੱਕ ਟੈਂਪੂ ਨੂੰ ਬਚਾਉਂਦੀ ਹੋਈ ਨੀਵੇਂ ਥਾਂ ਜਾ ਫਸੀ ਅਤੇ ਪਲਟਨ ਤੋਂ ਬਚ ਗਈ। ਇਸ ਹਾਦਸੇ ਦੌਰਾਨ ਦੋ ਕਾਰਾਂ ਵੀ ਬੱਸ ਅਤੇ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਹਾਦਸਾਗ੍ਰਸਤ ਹੋ ਗਈਆਂ, ਜਿਸ ਕਾਰਨ ਕੁੱਲ ਛੇ ਜਣੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਬਟਾਲਾ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਬੱਸ ਡਰਾਈਵਰ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਬਟਾਲਾ ਤੋਂ ਅੰਮ੍ਰਿਤਸਰ ਤਬਦੀਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਲਗਭਗ ਵੀਹ ਯਾਤਰੀ ਸਵਾਰ ਸਨ ਅਤੇ ਕੁਝ ਨੂੰ ਇਲਾਜ ਲਈ ਬਟਾਲਾ ਦੇ ਨਿੱਜੀ ਹਸਪਤਾਲਾਂ ਵਿੱਚ ਲਿਜਾਇਆ ਗਿਆ। ਬੱਸ ਕੰਡਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਪਠਾਨਕੋਟ ਤੋਂ ਅੰਮ੍ਰਿਤਸਰ ਵੱਲ ਆ ਰਹੀ ਸੀ ਅਤੇ ਆਮ ਰਫ਼ਤਾਰ ਨਾਲ ਚੱਲ ਰਹੀ ਸੀ, ਪਰ ਹਾਦਸਾ ਉਦੋਂ ਵਾਪਰਿਆ ਜਦੋਂ ਬਟਾਲਾ ਦੇ ਗਿੱਲਾਂਵਾਲੀ ਪਿੰਡ ਨੇੜੇ ਇੱਕ ਵੱਡਾ ਵਾਹਨ ਸਾਹਮਣੇ ਆ ਗਿਆ। ਸੜਕ ਸੁਰੱਖਿਆ ਫੋਰਸ ਦੇ ਏਐੱਸਆਈ ਦਲਬੀਰ ਸਿੰਘ, ਕਾਂਸਟੇਬਲ ਰਮਨਦੀਪ ਕੌਰ ਅਤੇ ਕਾਂਸਟੇਬਲ ਕੁਲਦੀਪ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਨੈਸ਼ਨਲ ਹਾਈਵੇ 'ਤੇ ਗਿੱਲਾਂਵਾਲੀ ਨੇੜੇ ਹਾਦਸਾ ਵਾਪਰਿਆ ਹੈ, ਜਿਸ 'ਤੇ ਟੀਮ ਨੇ ਮੌਕੇ 'ਤੇ ਦੇਖਿਆ ਕਿ ਇੱਕ ਪ੍ਰਾਈਵੇਟ ਬੱਸ, ਜੋ ਮੀਂਹ ਕਾਰਨ ਆਪਣਾ ਸੰਤੁਲਨ ਖੋਹ ਬੈਠੀ ਸੀ, ਨੇ ਦੋ ਕਾਰਾਂ ਨੂੰ ਟੱਕਰ ਮਾਰੀ ਅਤੇ ਉਸ ਤੋਂ ਬਾਅਦ ਇੱਕ ਟਿੱਪਰ ਵਿੱਚ ਜਾ ਵੱਜੀ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਇੱਕ ਪੀਆਰਟੀਸੀ ਦੀ ਬੱਸ ਵੀ ਹਾਦਸੇ ਦੌਰਾਨ ਆਪਣੇ ਆਪ ਨੂੰ ਬਚਾਉਂਦੀ ਹੋਈ ਨੀਵੇਂ ਥਾਂ ਜਾ ਫਸੀ। ਉਹਨਾਂ ਦੱਸਿਆ ਕਿ ਜ਼ਖਮੀਆਂ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਹਾਈਡਰਾ ਦੀ ਮਦਦ ਨਾਲ ਹਾਈਵੇ ਤੋਂ ਹਟਾ ਕੇ ਟਰੈਫਿਕ ਮੁੜ ਚਾਲੂ ਕੀਤਾ ਗਿਆ। ਏਐੱਸਆਈ ਦਲਬੀਰ ਸਿੰਘ ਨੇ ਦੱਸਿਆ ਕਿ ਜਾਨੀ ਨੁਕਸਾਨ ਦਾ ਵੱਡਾ ਬਚਾਅ ਹੋ ਗਿਆ ਹੈ ਅਤੇ ਇਸ ਸਬੰਧੀ ਨੋਸ਼ਹਿਰਾ ਮੱਝਾ ਸਿੰਘ ਦੀ ਪੁਲਿਸ ਕਾਰਵਾਈ ਕਰ ਰਹੀ ਹੈ। ਉਧਰ ਬਟਾਲਾ ਦੇ ਐੱਸਐੱਮਓ ਡਾ. ਮਨਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਦਾ ਇਲਾਜ ਸ਼ੁਰੂ ਕਰ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!