|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੋਲੀ ਚੱਲਣ ਤੋਂ ਪਹਿਲਾਂ ਦਾ ਉਹ ਫ਼ੋਨ ਕਾਲ... ਜਿਸ ਨੇ ਖੋਲ੍ਹ ਦਿੱਤੇ ਨਸ਼ਾ ਮਾਫ਼ੀਆ ਦੇ ਰਾਜ਼

ਬਰਨਾਲਾ ਵਿੱਚ ਭਾਰਤੀ ਜਨਤਾ ਪਾਰਟੀ ਨੇ ਉਸ ਸਮੇਂ ਮੋਰਚਾ ਖੋਲ੍ਹ ਦਿੱਤਾ ਜਦੋਂ ਨਸ਼ਿਆਂ ਵਿਰੁੱਧ ਹਿੱਕ ਡਾਹ ਕੇ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਜਾਂਚ ਦੀ ਮੰਗ ਉੱਠੀ ਅਤੇ ਇਸ ਮਾਮਲੇ ਨੇ ਸੂਬੇ ਦੀ

NRI Post Desk · 41 ਦਿਨ ਪਹਿਲਾਂ · ਅੱਪਡੇਟ 21 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੋਲੀ ਚੱਲਣ ਤੋਂ ਪਹਿਲਾਂ ਦਾ ਉਹ ਫ਼ੋਨ ਕਾਲ... ਜਿਸ ਨੇ ਖੋਲ੍ਹ ਦਿੱਤੇ ਨਸ਼ਾ ਮਾਫ਼ੀਆ ਦੇ ਰਾਜ਼
📷 NRI Post Desk

ਬਰਨਾਲਾ ਵਿੱਚ ਭਾਰਤੀ ਜਨਤਾ ਪਾਰਟੀ ਨੇ ਉਸ ਸਮੇਂ ਮੋਰਚਾ ਖੋਲ੍ਹ ਦਿੱਤਾ ਜਦੋਂ ਨਸ਼ਿਆਂ ਵਿਰੁੱਧ ਹਿੱਕ ਡਾਹ ਕੇ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਜਾਂਚ ਦੀ ਮੰਗ ਉੱਠੀ ਅਤੇ ਇਸ ਮਾਮਲੇ ਨੇ ਸੂਬੇ ਦੀ ਕਾਨੂੰਨ-ਵਿਵਸਥਾ ਦੀ ਪੋਲ੍ਹ ਖੋਲ੍ਹ ਕੇ ਰੱਖ ਦਿੱਤੀ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸਾ-ਨਿਰਦੇਸ਼ਾਂ ਤੇ ਜ਼ਿਲ੍ਹਾ ਪ੍ਰਧਾਨ ਬਰਨਾਲਾ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਨੇ ਬਰਨਾਲਾ ਡੀਸੀ ਦਫ਼ਤਰ ਅੱਗੇ ਜ਼ੋਰਦਾਰ ਧਰਨਾ ਦਿੱਤਾ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂ ਇੱਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਸੌਂਪਿਆ ਗਿਆ। ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਾ ਤਸਕਰਾਂ ਤੇ ਸ਼ਰੇਆਮ ਵਿਕਦੇ ਨਸ਼ਿਆਂ ਵਿਰੁੱਧ ਲਗਾਤਾਰ ਆਵਾਜ਼ ਉਠਾ ਰਿਹਾ ਸੀ ਅਤੇ 13 ਅਕਤੂਬਰ 2026 ਨੂੰ ਮਾਨਸਾ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਗਏ ਉਸ ਦੇ ਕਤਲ ਨੇ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ਦੀ ਪੋਲ੍ਹ ਖੋਲ੍ਹ ਕੇ ਰੱਖ ਦਿੱਤੀ ਹੈ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਘਟਨਾ ਪਿੱਛੇ ਖੇਡੀ ਗਈ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਮਾਮਲੇ ਦੀ ਜਾਂਚ ਤੁਰੰਤ ਸੀਬੀਆਈ ਹਵਾਲੇ ਕੀਤੀ ਜਾਵੇ। ਮੰਗ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਕਿ ਮ੍ਰਿਤਕ ਦੇ ਬਾਪ ਨੇ ਆਪਣੇ ਬਿਆਨਾਂ ਵਿੱਚ ਸਥਾਨਕ ਵਿਧਾਇਕ ਦਾ ਨਾਂ ਲਿਆ ਹੈ ਅਤੇ ਗਵਾਹਾਂ ਮੁਤਾਬਕ ਹਮਲਾਵਰ ਨੇ ਗੋਲੀ ਚਲਾਉਣ ਤੋਂ ਐਨ ਪਹਿਲਾਂ ਫ਼ੋਨ ਤੇ ਕਿਸੇ ਨਾਲ ਗੱਲ ਕੀਤੀ ਸੀ। ਨੀਟਾ ਨੇ ਕਿਹਾ ਕਿ ਇਨ੍ਹਾਂ ਗੰਭੀਰ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਵਿਅਕਤੀ ਦਾ ਸਿਆਸੀ ਰਸੂਖ ਜਾਂ ਪਹੁੰਚ ਜਾਂਚ ਦੇ ਰਾਹ ਵਿੱਚ ਰੋੜਾ ਨਹੀਂ ਬਣਨੀ ਚਾਹੀਦੀ। ਇਸ ਤੋਂ ਇਲਾਵਾ, ਮੰਗ ਪੱਤਰ ਚ ਘਟਨਾ ਨਾਲ ਜੁੜੇ ਕਾਲ ਰਿਕਾਰਡ, ਵਟਸਐਪ ਸੁਨੇਹੇ, ਸੀਸੀਟੀਵੀ ਫੁਟੇਜ, ਫੇਸਬੁੱਕ ਲਾਈਵ ਅਤੇ ਹੋਰ ਡਿਜੀਟਲ ਸਬੂਤ ਸੁਰੱਖਿਅਤ ਰੱਖਣ ਲਈ ਕਿਹਾ ਗਿਆ, ਨਾਲ ਹੀ ਪਰਿਵਾਰ ਤੇ ਨਾਬਾਲਗ ਬੱਚਿਆਂ ਦੀ ਸੁਰੱਖਿਆ ਲਈ ਪੁਲਿਸ ਦਾ ਪੱਕਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਪੰਜਾਬ ਅੰਦਰ ਫੈਲੇ ਨਸ਼ਾ ਤਸਕਰੀ ਦੇ ਨੈੱਟਵਰਕ ਅਤੇ ਇਸ ਨੂੰ ਮਿਲ ਰਹੀ ਸਰਕਾਰੀ ਜਾਂ ਸਿਆਸੀ ਸਰਪ੍ਰਸਤੀ ਦੀ ਡੂੰਘੀ ਤਹਿ ਤੱਕ ਜਾਂਚ ਹੋਣੀ ਚਾਹੀਦੀ ਹੈ ਅਤੇ ਜਿਹੜਾ ਵੀ ਬੰਦਾ ਇਸ ਗੁਨਾਹ ਜਾਂ ਸਾਜ਼ਿਸ਼ ਵਿੱਚ ਸ਼ਾਮਲ ਨਿਕਲੇ, ਉਸ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਗਵਰਨਰ ਸਾਹਿਬ ਤੋਂ ਮੰਗ ਕੀਤੀ ਕਿ ਉਹ ਖ਼ੁਦ ਮਾਮਲੇ ਵਿੱਚ ਦਖ਼ਲ ਦੇ ਕੇ ਸਬੰਧਤ ਅਧਿਕਾਰੀਆਂ ਨੂੰ ਕੜੇ ਨਿਰਦੇਸ਼ ਜਾਰੀ ਕਰਨ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਖਵੰਤ ਸਿੰਘ ਧਨੌਲਾ, ਗੁਰਜਿੰਦਰ ਸਿੰਘ ਸਿੱਧੂ, ਮੱਖਣ ਧਨੌਲਾ ਸਮੇਤ ਵੱਡੀ ਗਿਣਤੀ ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!