ਲੁਧਿਆਣਾ ਦੇ ਸੁਧਾਰ ਥਾਣੇ ਦੇ ਅਧੀਨ ਆਉਂਦੇ ਪਿੰਡ ਰਾਜੋਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕਈ ਸਵਾਲ ਖੜ੍ਹੇ ਹੋ ਗਏ ਹਨ। ਜਗਰਾਓ ਪੁਲਿਸ ਵੱਲੋਂ ਬੀਤੇ ਦਿਨੀਂ ਸ਼ੂਟਰ ਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਤੋਂ ਮਾਮਲੇ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਸੀ, ਇਸੇ ਦੌਰਾਨ ਮੰਗਲਵਾਰ ਦੇਰ ਰਾਤ ਅਚਾਨਕ ਉਸ ਦੀ ਤਬੀਅਤ ਖ਼ਰਾਬ ਹੋ ਗਈ। ਸੂਤਰਾਂ ਅਨੁਸਾਰ ਪੁਲਿਸ ਪੁੱਛਗਿੱਛ ਦੌਰਾਨ ਰਾਜੂ ਨੇ ਅਚਾਨਕ ਛਾਤੀ ਵਿੱਚ ਦਰਦ ਹੋਣ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਪੁਲਿਸ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਪਹੁੰਚੀ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੁਰੂਆਤੀ ਤੌਰ 'ਤੇ ਉਸ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ, ਪਰ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਪੁਲਿਸ ਟੀਮ ਰਾਜ ਸਿੰਘ ਨੂੰ ਲੁਧਿਆਣਾ ਲੈ ਕੇ ਜਾ ਰਹੀ ਸੀ ਪਰ ਰਸਤੇ ਵਿੱਚ ਉਸ ਦੀ ਤਬੀਅਤ ਜ਼ਿਆਦਾ ਵਿਗੜਨ ਗਈ, ਫਿਰ ਉਸ ਨੂੰ ਲੁਧਿਆਣਾ ਦੀ ਹੱਦ 'ਤੇ ਹੀ ਪੈਂਦੇ ਗਲੋਬਲ ਹਾਰਟ ਹਸਪਤਾਲ ਲੈ ਕੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੂਟਰ ਰਾਜ ਸਿੰਘ ਦੀ ਮੌਤ ਦੀ ਪੁਸ਼ਟੀ ਐੱਸਐੱਸਪੀ ਡਾਕਟਰ ਅੰਕੁਰ ਗੁਪਤਾ ਨੇ ਕੀਤੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜਗਰਾਓਂ ਪੁਲਿਸ ਨੇ ਛੇ ਦਿਨ ਪਹਿਲਾਂ ਰਾਜੋਆਣਾ ਦੇ ਗੁਰਦੁਆਰਾ ਸਾਹਿਬ 'ਤੇ ਫਾਇਰਿੰਗ ਕਰਨ ਵਾਲਿਆਂ ਵਿੱਚੋਂ ਇੱਕ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਸੀ, ਅਤੇ ਪੁਲਿਸ ਜ਼ਿਲ੍ਹਾ ਲੁਧਿਆਣਾ ਦੇ ਦਿਹਾਤੀ ਦੀ ਪੁਲਿਸ ਤੋਂ ਇਲਾਵਾ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਇਸ ਮਾਮਲੇ ਦੀ ਜਾਂਚ ਕਰਦਿਆਂ ਮੁੱਖ ਸ਼ੂਟਰ ਤੋਂ ਇਲਾਵਾ ਤਿੰਨ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਸ਼ੁਰੂ ਕੀਤੀ ਸੀ। ਸੋਮਵਾਰ ਨੂੰ ਐੱਸਐੱਸਪੀ ਡਾਕਟਰ ਅੰਕੁਰ ਗੁਪਤਾ ਅਤੇ ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਪ੍ਰਗਿਆ ਜੈਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ 28 ਅਕਤੂਬਰ ਦੀ ਤੜਕਸਾਰ ਕਰੀਬ ਸਵੇਰੇ ਦੋ ਅਣਪਛਾਤੇ ਵਿਅਕਤੀਆਂ ਨੇ ਪਿੰਡ ਰਾਜੋਆਣਾ ਦੇ ਗੁਰਦੁਆਰਾ ਸਾਹਿਬ ਦੇ ਅੰਦਰ ਆ ਕੇ ਫਾਇਰਿੰਗ ਕੀਤੀ ਸੀ। ਇਸ ਘਟਨਾ ਵਿੱਚ ਦੋਵਾਂ ਪੁਲਿਸ ਟੀਮਾਂ ਨੇ ਕਾਰਵਾਈ ਕਰਦਿਆਂ ਮੁੱਖ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਪੁੱਤਰ ਸੰਪੂਰਨ ਸਿੰਘ ਵਾਸੀ ਨੂਰਪੁਰ ਮਛੀਵਾੜਾ ਜੋ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੈਂਦਾ ਹੈ, ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸ਼ੂਟਰ ਖਿਲਾਫ ਪਹਿਲਾਂ ਵੀ ਸੰਗੀਨ ਧਰਾਵਾਂ ਤਹਿਤ ਸੱਤ ਮੁਕਦਮੇ ਦਰਜ ਹਨ ਅਤੇ ਉਹ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦਿਨ ਤੋਂ ਸੱਤ ਦਿਨ ਪਹਿਲਾਂ ਹੀ ਜੇਲ੍ਹ ਚੋਂ ਜ਼ਮਾਨਤ 'ਤੇ ਆਇਆ ਸੀ। ਪੁਲਿਸ ਹਿਰਾਸਤ ਵਿੱਚ ਹੋਈ ਇਸ ਮੌਤ ਤੋਂ ਬਾਅਦ ਹੁਣ ਪੋਸਟਮਾਰਟਮ ਰਿਪ
ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ 'ਚ ਰਹੱਸਮਈ ਮੌਤ; ਪੁੱਛਗਿੱਛ ਦੌਰਾਨ ਛਾਤੀ 'ਚ ਉੱਠਿਆ ਦਰਦ, ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਕੀਤਾ ਮ੍ਰਿਤਕ ਐਲਾਨ
ਲੁਧਿਆਣਾ ਦੇ ਸੁਧਾਰ ਥਾਣੇ ਦੇ ਅਧੀਨ ਆਉਂਦੇ ਪਿੰਡ ਰਾਜੋਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕ
NRI Post Desk · 21 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





