ਬੰਗਾ ਦੇ ਨਜ਼ਦੀਕ ਢਾਹਾਂ ਕਲੇਰਾਂ ਵਿਖੇ ਸਥਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਗੁਰਮਤਿ ਸਮਾਗਮ ਉਸ ਸਮੇਂ ਚਰਚਾ ਦਾ ਕੇਂਦਰ ਬਣ ਗਿਆ ਜਦੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਕਰਵਾਏ ਇਸ ਸਮਾਗਮ ਵਿੱਚ ਸੰਗਤਾਂ ਦੀ ਭਾਰੀ ਭੀੜ ਉਮੀਦ ਤੋਂ ਵੱਧ ਉਮੜ ਪਈ। ਇਹ ਸਮਾਗਮ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਚੜ੍ਹਦੀ ਕਲਾ ਨਾਲ ਕਰਵਾਇਆ ਗਿਆ, ਜਿਸਦਾ ਆਰੰਭ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਇਆ। ਇਸ ਤੋਂ ਉਪਰੰਤ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਅੰਮ੍ਰਿਤਮਈ ਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਕਥਾ ਵਾਚਕ ਗਿਆਨੀ ਸਰਬਜੀਤ ਸਿੰਘ ਢੋਟੀਆਂ, ਮੁੱਖ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਉਪਦੇਸ਼ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦੇ ਸਿਧਾਂਤਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕੀਰਤਨੀ ਜਥੇ ਨੇ ਵੀ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ। ਸਮਾਗਮ ਦੀ ਸੰਪੂਰਨਤਾ ਸਮੇਂ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਹਾਜ਼ਰ ਸੰਗਤਾਂ, ਰਾਗੀ ਜਥਿਆਂ ਅਤੇ ਪ੍ਰਚਾਰਕਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਟਰੱਸਟ ਅਤੇ ਸੁਸਾਇਟੀ ਵੱਲੋਂ ਪਹੁੰਚੇ ਹੋਏ ਪਤਵੰਤੇ ਸੱਜਣਾਂ ਅਤੇ ਸਹਿਯੋਗੀ ਸੇਵਾਦਾਰਾਂ ਦਾ ਸਨਮਾਨ ਵੀ ਕੀਤਾ ਗਿਆ, ਜਿਸ ਵਿੱਚ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਡਾ. ਸਤਵਿੰਦਰ ਪਾਲ ਸਿੰਘ ਬਿੱਟੂ, ਭਾਈ ਹਰਜਿੰਦਰ ਸਿੰਘ ਰਾਮਪੁਰ ਅਟਾਰੀ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਜਥੇਦਾਰ ਤਰਲੋਕ ਸਿੰਘ ਫਲੋਰਾ, ਗਿਆਨੀ ਸੁਖਵਿੰਦਰ ਸਿੰਘ ਗੋਬਿੰਦਪੁਰ, ਗੁਰਦੀਪ ਸਿੰਘ ਢਾਹਾਂ, ਮਹਿੰਦਰ ਸਿੰਘ ਢਾਹਾਂ, ਲੰਬੜਦਾਰ ਸਵਰਨ ਸਿੰਘ ਕਾਹਮਾ, ਬਹਾਦਰ ਸਿੰਘ ਮਜਾਰੀ, ਬੂਟਾ ਸਿੰਘ ਢੰਢੂਹਾ, ਬਲਦੇਵ ਸਿੰਘ ਜੱਸੋ ਮਜਾਰਾ, ਬਾਬਾ ਦਲਜੀਤ ਸਿੰਘ ਕਰੀਹਾ, ਅਮਰਜੀਤ ਸਿੰਘ ਪੂਨੀ ਜੀਂਦੋਵਾਲ, ਕੁਲਜਿੰਦਰ ਜੀਤ ਸਿੰਘ ਸੋਢੀ, ਉੱਤਮ ਸਿੰਘ ਸੇਠੀ, ਤਰਲੋਕ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਪਰਮਿੰਦਰ ਸਿੰਘ ਕੰਵਲ, ਜਗਦੀਪ ਸਿੰਘ, ਹਕੀਕਤ ਸਿੰਘ, ਡਾ. ਭਗਵਾਨ ਸਿੰਘ, ਮਹਿੰਦਰ ਪਾਲ ਸਿੰਘ, ਡਾ. ਬਲਵਿੰਦਰ ਸਿੰਘ, ਦਵਿੰਦਰ ਕੌਰ, ਡਾ. ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਹੋਰ ਸਮੂਹ ਸਟਾਫ ਅਤੇ ਵਿਦਿਆਰਥੀ ਤੇ ਇਲਾਕੇ ਦੀ ਸੰਗਤ ਹਾਜ਼ਰ ਸੀ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਅਤੇ ਜੋੜਿਆਂ ਦੀ ਸੇਵਾ ਭਾਈ ਘਨੱਈਆ ਦਲ ਜਾਡਲਾ ਵੱਲੋਂ ਬੜੇ ਸੁਚੱਜੇ ਢੰਗ ਨਾਲ ਕੀਤੀ ਗਈ, ਜਿਸ ਨੇ ਇਸ ਆਯੋਜਨ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ।
ਗੁਰੂ ਨਾਨਕ ਮਿਸ਼ਨ ਹਸਪਤਾਲ ਵਿੱਚ ਉਹ ਕੀ ਹੋਇਆ ਜਿਸ ਨੇ ਸੰਗਤਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ? ਪ੍ਰਕਾਸ਼ ਪੁਰਬ ਦੀ ਕਹਾਣੀ ਜੋ ਹਰ ਕੋਈ ਜਾਣਨਾ ਚਾਹੁੰਦਾ ਹੈ
ਬੰਗਾ ਦੇ ਨਜ਼ਦੀਕ ਢਾਹਾਂ ਕਲੇਰਾਂ ਵਿਖੇ ਸਥਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਗੁਰਮਤਿ ਸਮਾਗਮ ਉਸ ਸਮੇਂ ਚਰਚਾ ਦਾ ਕੇਂਦਰ ਬਣ ਗਿਆ ਜਦੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟ
NRI Post Desk · 32 ਦਿਨ ਪਹਿਲਾਂ · ਅੱਪਡੇਟ 20 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





