|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੁੰਡਾਗਰਦੀ ਦਾ ਨੰਗਾ ਨਾਚ , ਦੋ ਧਿਰਾਂ ਨੇ ਕੀਤੀ ਇੱਕ ਦੂੱਜੇ ਤੇ ਪੱਥਰਬਾਜੀ

ਪੰਜਾਬ (ਐਨ ਆਰ ਆਈ ):- ਅੰਮ੍ਰਿਤਸਰ ਦੀ ਪੁਲੀਸ ਚੌਂਕੀ ਵਿਜੈ ਨਗਰ ਦੇ ਇਕ ਇਲਾਕੇ ਚ ਆਂਢ ਗੁਆਂਢ ਵਿਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦ ਗਲੀ ਵਿਚ ਕਾਰ ਖੜ੍ਹੀ ਕਰਨ ਨੂੰ ਲੈ ਕੇ ਝਗੜਾ ਹੋਇਆ, ਝਗੜਾ ਇੰਨਾ ਵਧ ਗਿਆ ਕਿ ਦੋਵੇਂ ਧਿਰਾਂ ਵਿਚ ਪੱਥਰਬਾਜੀ ਹੋਣੀ ਸ਼ੁਰੂ ਹੋ ਗਈ ਜਿਸ ਦੀ ਸਾਰੀ ਵੀਡੀਓ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ ਸੀਸੀਟੀਵੀ ਕੈਮਰੇ ਵਿੱਚ ਸਾਫ ਨਜ਼ਰ ਆ ਰਿਹਾ ਹ

NRI Post Desk · 2219 ਦਿਨ ਪਹਿਲਾਂ · ਅੱਪਡੇਟ 2219 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁੰਡਾਗਰਦੀ ਦਾ ਨੰਗਾ ਨਾਚ , ਦੋ ਧਿਰਾਂ ਨੇ ਕੀਤੀ ਇੱਕ ਦੂੱਜੇ ਤੇ ਪੱਥਰਬਾਜੀ
📷 NRI Post Desk

ਪੰਜਾਬ (ਐਨ ਆਰ ਆਈ ):- ਅੰਮ੍ਰਿਤਸਰ ਦੀ ਪੁਲੀਸ ਚੌਂਕੀ ਵਿਜੈ ਨਗਰ ਦੇ ਇਕ ਇਲਾਕੇ ਚ ਆਂਢ ਗੁਆਂਢ ਵਿਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦ ਗਲੀ ਵਿਚ ਕਾਰ ਖੜ੍ਹੀ ਕਰਨ ਨੂੰ ਲੈ ਕੇ ਝਗੜਾ ਹੋਇਆ, ਝਗੜਾ ਇੰਨਾ ਵਧ ਗਿਆ ਕਿ ਦੋਵੇਂ ਧਿਰਾਂ ਵਿਚ ਪੱਥਰਬਾਜੀ ਹੋਣੀ ਸ਼ੁਰੂ ਹੋ ਗਈ ਜਿਸ ਦੀ ਸਾਰੀ ਵੀਡੀਓ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ ਸੀਸੀਟੀਵੀ ਕੈਮਰੇ ਵਿੱਚ ਸਾਫ ਨਜ਼ਰ ਆ ਰਿਹਾ ਹੈ ਕਿ ਕਿਸ ਤਰ੍ਹਾਂ ਇਕ ਧਿਰ ਵੱਲੋਂ ਦੂਸਰੀ ਧਿਰ ਦੇ ਉੱਤੇ ਪਥਰਾਅ ਕੀਤਾ ਜਾ ਰਿਹਾ ਹੈ ਅਤੇ ਜਿਸ ਪਰਿਵਾਰ ਉੱਤੇ ਪਥਰਾਅ ਹੋ ਰਿਹਾ ਹੈ ਉਹ ਸ਼ਿਵ ਸੈਨਾ ਦੇ ਆਗੂ ਦੱਸੇ ਜਾ ਰਹੇ ਹਨ ਅਤੇ ਦੂਜੇ ਪਾਸੇ ਜੋ ਪਥਰਾਅ ਕਰ ਰਹੇ ਹਨ ਉਹ ਪੁਲਸ ਮੁਲਾਜ਼ਮ ਦੇ ਪਰਿਵਾਰਿਕ ਮੈਂਬਰ ਦੱਸੇ ਜਾ ਰਹੇ ਹਨ, ਜਿਸ ਤੋਂ ਬਾਅਦ ਗੁੱਸੇ ਚ ਆਏ ਸ਼ਿਵ ਸੈਨਾ ਆਗੂਆਂ ਨੇ ਵਿਜੈ ਨਗਰ ਪੁਲਸ ਚੌਕੀ ਦਾ ਘਿਰਾਓ ਕੀਤਾ , ਪ੍ਰਸ਼ਾਸ਼ਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਪੁਲਸ ਮੁਲਾਜ਼ਮਾਂ ਤੇ ਅਤੇ ਉਨ੍ਹਾਂ ਦੇ ਪਰਿਵਾਰ ਤੇ ਕਾਰਵਾਈ ਕਰਵਾਉਣ ਦੀ ਮੰਗ ਕੀਤੀ

ਸੰਬੰਧਿਤ ਖ਼ਬਰਾਂ

ਦੂਜੇ ਪਾਸੇ ਪੁਲਸ ਮੌਕੇ ਤੇ ਪਹੁੰਚ ਕੇ ਸਾਰੀ ਘਟਨਾ ਦਾ ਜਾਇਜ਼ਾ ਲੈ ਰਹੀ ਹੈ ,ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਦੇ ਮੁਤਾਬਿਕ ਜੋ ਵੀ ਦੋਸ਼ੀ ਪਾਇਆ ਗਿਆ ਉਸ ਤੇ ਕਾਰਵਾਈ ਜ਼ਰੂਰ ਕੀਤੀ ਜਾਵੇਗੀ |

|

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!