ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ, ਜਦੋਂ ਬੰਗਾ-ਫਗਵਾੜਾ ਮੁੱਖ ਮਾਰਗ 'ਤੇ ਪ੍ਰਵਾਸੀ ਕਾਮਿਆਂ ਵੱਲੋਂ ਲਗਾਈਆਂ ਗੁੜ ਦੀਆਂ ਘੁਲਾੜੀਆਂ ਵਿੱਚ ਤਿਆਰ ਕੀਤੇ ਜਾ ਰਹੇ ਗੁੜ ਅਤੇ ਵਰਤੇ ਜਾ ਰਹੇ ਗੰਨੇ ਦੀ ਗੁਣਵੱਤਾ ਦੀ ਜਾਂਚ ਲਈ ਗੰਨਾ ਕਮਿਸ਼ਨਰ ਪੰਜਾਬ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਗੰਨਾ ਵਿਕਾਸ ਅਫਸਰ ਅਤੇ ਬਲਾਕ ਖੇਤੀਬਾੜੀ ਅਫਸਰ ਬੰਗਾ ਦੀ ਸਾਂਝੀ ਟੀਮ ਵੱਲੋਂ ਅਚਾਨਕ ਜਾਂਚ ਕੀਤੀ ਗਈ। ਇਸ ਸਾਂਝੀ ਟੀਮ ਵਿੱਚ ਡਾ. ਲਛਮਣ ਦਾਸ ਖੇਤੀਬਾੜੀ ਅਫਸਰ ਬਲਾਕ ਬੰਗਾ, ਡਾ. ਅਸ਼ਵਿੰਦਰ ਕੁਮਾਰ ਸਹਾਇਕ ਗੰਨਾ ਵਿਕਾਸ ਅਫਸਰ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਸੰਦੀਪ ਕੁਮਾਰ ਸਹਾਇਕ ਟੈਕਨੋਲੌਜੀ ਮੈਨੇਜਰ ਸ਼ਾਮਲ ਸਨ। ਜਾਂਚ ਦੌਰਾਨ ਜੋ ਖੁਲਾਸਾ ਹੋਇਆ, ਉਹ ਹੈਰਾਨ ਕਰਨ ਵਾਲਾ ਸੀ। ਮਿਆਰੀ ਗੁੜ ਤਿਆਰ ਕਰਨ ਲਈ ਗੰਨੇ ਦੀ ਗੁਣਵੱਤਾ ਬਾਰੇ ਜਾਣਕਾਰੀ ਦਿੰਦਿਆਂ ਡਾ. ਅਸ਼ਵਿੰਦਰ ਕੁਮਾਰ ਨੇ ਦੱਸਿਆ ਕਿ ਅਗੇਤੀ ਜਾਂ ਅਣਪੱਕੇ ਗੰਨੇ ਨੂੰ ਗੁੜ ਬਣਾਉਣ ਲਈ ਸਮੇਂ ਤੋਂ ਪਹਿਲਾਂ ਪੀੜਨ ਨਾਲ ਗੰਨੇ ਵਿੱਚ ਬਣਨ ਵਾਲੀ ਸ਼ੱਕਰ ਦੀ ਪੂਰੀ ਮਾਤਰਾ ਪ੍ਰਾਪਤ ਨਹੀਂ ਹੁੰਦੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕੁਝ ਪ੍ਰਵਾਸੀ ਕਾਮਿਆਂ ਵੱਲੋਂ ਗੁੜ ਤਿਆਰ ਕੀਤਾ ਜਾ ਰਿਹਾ ਹੈ, ਜਿਸ ਲਈ ਅਣਪੱਕਾ ਗੰਨਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਣਵੱਤਾ ਭਰਪੂਰ ਗੁੜ ਬਣਾਉਣ ਲਈ ਗੰਨੇ ਦੇ ਰਸ ਵਿੱਚ ਕੁੱਲ ਘੁਲਣਸ਼ੀਲ ਠੋਸ ਪਦਾਰਥਾਂ ਦੀ ਮਾਤਰਾ 20-22 ਫੀਸਦੀ ਦੇ ਕਰੀਬ ਹੋਣੀ ਚਾਹੀਦੀ ਹੈ, ਜਦਕਿ ਰੀਫਰੈਕਟੋਮੀਟਰ ਨਾਲ ਜਾਂਚ ਕਰਨ 'ਤੇ ਇਸ ਸਮੇਂ ਗੰਨੇ ਦੇ ਰਸ ਵਿੱਚ ਕੁੱਲ ਘੁਲਣਸ਼ੀਲ ਠੋਸ ਪਦਾਰਥਾਂ ਦੀ ਮਾਤਰਾ 10-12 ਫੀਸਦੀ ਹੀ ਪਾਈ ਜਾ ਰਹੀ ਹੈ, ਜਿਸ ਕਾਰਨ ਉੱਚ ਗੁਣਵੱਤਾ ਵਾਲਾ ਗੁੜ ਤਿਆਰ ਕਰਨਾ ਸੰਭਵ ਨਹੀਂ ਹੁੰਦਾ। ਇਹ ਵੀ ਪਤਾ ਲੱਗਾ ਕਿ ਗੁੜ ਵਿੱਚ ਮਿਠਾਸ ਵਧਾਉਣ ਲਈ ਖ਼ਰਾਬ ਅਤੇ ਸਸਤੀ ਖੰਡ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਖਪਤਕਾਰਾਂ ਦੀ ਸਿਹਤ ਲਈ ਹਾਨੀਕਾਰਕ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਖੰਡ ਦੇ ਮੁਕਾਬਲੇ ਗੁੜ ਵਿੱਚ ਸੁਕਰੋਜ਼ ਤੋਂ ਇਲਾਵਾ ਪ੍ਰੋਟੀਨ, ਆਇਰਨ, ਕੈਲਸ਼ੀਅਮ, ਫਾਸਫੋਰਸ ਅਤੇ ਹੋਰ ਖਣਿਜ ਪਦਾਰਥ ਵੀ ਹੁੰਦੇ ਹਨ, ਜੋ ਮਨੁੱਖੀ ਸਿਹਤ ਲਈ ਲਾਭਦਾਇਕ ਮੰਨੇ ਜਾਂਦੇ ਹਨ। ਖਪਤਕਾਰਾਂ ਨੂੰ ਅਪੀਲ ਕੀਤੀ ਗਈ ਕਿ ਚੰਗੀ ਸਿਹਤ ਲਈ ਮਿਆਰੀ ਗੁੜ ਕਿਸੇ ਭਰੋਸੇਮੰਦ ਸਰੋਤ ਤੋਂ ਹੀ ਖਰੀਦਿਆ ਜਾਵੇ। ਉਨ੍ਹਾਂ ਨੇ ਸਮੂਹ ਬੇਲਣਾ ਮਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ 15 ਅਕਤੂਬਰ ਤੋਂ ਪਹਿਲਾਂ ਕੋਈ ਵੀ ਘੁਲਹਾੜੀ ਨਾ ਚਲਾਈ ਜਾਵੇ। ਗੁੜ ਦੀ ਗੁਣਵੱਤਾ ਸਬੰਧੀ ਗੱਲਬਾਤ ਕਰਦਿਆਂ ਡਾ. ਲਛਮਣ ਦਾਸ ਨੇ ਦੱਸਿਆ ਕਿ ਆਮ ਤੌਰ 'ਤੇ ਕੁਝ ਥਾਵਾਂ 'ਤੇ ਤਿਆਰ ਕੀਤੇ ਜਾ ਰਹੇ ਗੁੜ ਨੂੰ ਸਾਫ਼ ਕਰਨ ਲਈ ਪਾਬੰਦੀਸ਼ੁਦਾ ਰਸਾਇਣਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਗੁੜ ਦੀ ਗੁਣਵੱਤਾ ਪ੍ਰਭਾਵਿਤ ਹੋਣ ਦੇ ਨਾਲ-ਨਾਲ ਇਹ ਖਪਤਕਾਰਾਂ ਦੀ ਸਿਹਤ ਲਈ ਵੀ ਨੁਕਸਾਨਦੇਹ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਾਬੰਦੀਸ਼ੁਦਾ ਪਦਾਰਥ ਦੀ ਵਰਤੋਂ ਨਾ ਕੀਤੀ ਜਾਵੇ, ਜੋ ਮਨੁੱਖੀ ਸ
ਗੁੜ ਦੀ ਮਿਠਾਸ ਵਿੱਚ ਲੁਕਿਆ ਜ਼ਹਿਰ! ਅਚਾਨਕ ਚੈਕਿੰਗ ਨੇ ਖੋਲ੍ਹੇ ਹੱਕੀ-ਸੱਚੇ ਰਾਜ਼, ਪ੍ਰਵਾਸੀ ਕਾਮਿਆਂ ਦੀ ਕਰਤੂਤ ਨੇ ਸਭ ਨੂੰ ਹਿਲਾ ਦਿੱਤਾ
ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ, ਜਦੋਂ ਬੰਗਾ-ਫਗਵਾੜਾ ਮੁੱਖ ਮਾਰਗ 'ਤੇ ਪ੍ਰਵਾਸੀ ਕਾਮਿਆਂ ਵੱਲੋਂ ਲਗਾਈਆਂ ਗੁੜ ਦੀਆਂ ਘੁਲਾੜੀਆਂ ਵਿੱਚ ਤਿਆਰ ਕੀਤੇ ਜਾ ਰਹੇ ਗੁੜ ਅਤੇ ਵਰਤੇ ਜਾ ਰਹੇ ਗੰਨੇ ਦੀ ਗ
NRI Post Desk · 46 ਦਿਨ ਪਹਿਲਾਂ · ਅੱਪਡੇਟ 36 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




