ਘਨੌਰ ਦੀ ਅਨਾਜ ਮੰਡੀ ਵਿਖੇ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ਾਲ ‘ਮੇਲਾ ਤੀਆਂ ਦਾ’ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਤੇ ਖਾਸ ਕਰਕੇ ਮਾਵਾਂ-ਭੈਣਾਂ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਪਹੁੰਚੇ, ਜਿੱਥੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੀ ਗਾਇਕੀ ਨਾਲ ਮਾਹੌਲ ਨੂੰ ਹੋਰ ਰੰਗੀਨ ਬਣਾ ਦਿੱਤਾ। ਸਮਾਗਮ ਵਿੱਚ ਹਰਿਆਣਾ ਦੇ ਸਾਬਕਾ ਕੈਬਨਿਟ ਮੰਤਰੀ ਅਸੀਮ ਗੋਇਲ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਗੇਜਾ ਰਾਮ ਵਾਲਮੀਕਿ, ਭਾਜਪਾ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੌਲੀ, ਹੋਬੀ ਧਾਰੀਵਾਲ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਪੰਜਾਬ ਦੇ ਵੱਖ-ਵੱਖ ਵਰਗ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਭਗਵੰਤ ਮਾਨ ਦੀ ਪਤਨੀ ਨੂੰ ਨੋਟਿਸ ਭੇਜੇ ਜਾਣ ਦੇ ਸਵਾਲ ’ਤੇ ਵੀ ਸੈਣੀ ਨੇ ‘ਆਪ’ ਆਗੂਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਅਤੇ ਕਿਹਾ ਕਿ ਸਰਕਾਰ ਦੀ ਅਸਲ ਤਸਵੀਰ ਹੁਣ ਲੋਕਾਂ ਸਾਹਮਣੇ ਆ ਰਹੀ ਹੈ। ਪਰ ਸਭ ਤੋਂ ਵੱਡੀ ਗੱਲ ਇਹ ਰਹੀ ਕਿ ਜਦੋਂ ਪੱਤਰਕਾਰਾਂ ਨੇ ਪੰਜਾਬ ਵਿੱਚ ਅਕਾਲੀ ਦਲ ਤੇ ਭਾਜਪਾ ਦੇ ਸੰਭਾਵਿਤ ਗਠਜੋੜ ਬਾਰੇ ਸਵਾਲ ਕੀਤਾ ਤਾਂ ਨਾਇਬ ਸਿੰਘ ਸੈਣੀ ਨੇ ਕੋਈ ਸਪੱਸ਼ਟ ਜਵਾਬ ਦੇਣ ਦੀ ਬਜਾਏ ਚੁੱਪੀ ਧਾਰ ਲਈ, ਜਿਸ ਕਾਰਨ ਇਹ ਮੁੱਦਾ ਚਰਚਾ ਦਾ ਵਿਸ਼ਾ ਬਣ ਗਿਆ। ਸੱਭਿਆਚਾਰਕ ਸਮਾਗਮ ਦੀ ਸ਼ਲਾਘਾ ਕਰਦਿਆਂ ਸੈਣੀ ਨੇ ਕਿਹਾ ਕਿ ਅਜਿਹੇ ਮੇਲੇ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਸੇ ਨਾਲ ਨਵੀਂ ਪੀੜ੍ਹੀ ਨੂੰ ਜੋੜਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਵਿਕਾਸ ਸ਼ਰਮਾ ਨੇ ਸਮਾਗਮ ਵਿੱਚ ਪਹੁੰਚੀਆਂ ਮਾਵਾਂ-ਭੈਣਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਜਪਾ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਇਸ ਦੌਰਾਨ ਮਾਵਾਂ ਅਤੇ ਧੀਆਂ ਨੂੰ ਸੂਟ ਵੀ ਵੰਡੇ ਗਏ।
ਘਨੌਰ ਦੇ ਮੇਲੇ ‘ਚ ਪਹੁੰਚਿਆ ਹਰਿਆਣਾ ਦਾ ਸੀ.ਐੱਮ., ਪਰ ਇੱਕ ਸਵਾਲ ਨੇ ਬਦਲ ਦਿੱਤਾ ਪੂਰਾ ਸਿਆਸੀ ਗੇਮ ਪਲਾਨ!
ਘਨੌਰ ਦੀ ਅਨਾਜ ਮੰਡੀ ਵਿਖੇ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ਾਲ ‘ਮੇਲਾ ਤੀਆਂ ਦਾ’ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਤੇ ਖਾਸ ਕਰਕੇ ਮਾਵਾਂ-ਭੈਣਾਂ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਵ
NRI Post Desk · 93 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




