|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਘਿਰਾਓ ਤੋਂ ਬਾਅਦ ਸਿਆਸੀ ਭੂਚਾਲ ਦੀ ਆਹਟ, ਅਕਾਲੀ ਦਲ ਵਾਰਿਸ ਪੰਜਾਬ ਦੀ ਚਿਤਾਵਨੀ ਨੇ ਵਧਾਈ ਸਰਕਾਰ ਦੀ ਧੜਕਨ

ਜਲੰਧਰ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਸਾਬਕਾ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਘਰ ਦਾ ਘਿਰਾਓ ਕਰਕੇ ਇੱਕ ਅਜਿਹਾ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸਨੇ ਸੂਬੇ ਦੇ ਸਿਆਸੀ ਮਾਹੌਲ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਇਹ ਪ੍ਰਦਰਸ਼

NRI Post Desk · 74 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਘਿਰਾਓ ਤੋਂ ਬਾਅਦ ਸਿਆਸੀ ਭੂਚਾਲ ਦੀ ਆਹਟ, ਅਕਾਲੀ ਦਲ ਵਾਰਿਸ ਪੰਜਾਬ ਦੀ ਚਿਤਾਵਨੀ ਨੇ ਵਧਾਈ ਸਰਕਾਰ ਦੀ ਧੜਕਨ
📷 NRI Post Desk

ਜਲੰਧਰ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਸਾਬਕਾ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਘਰ ਦਾ ਘਿਰਾਓ ਕਰਕੇ ਇੱਕ ਅਜਿਹਾ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸਨੇ ਸੂਬੇ ਦੇ ਸਿਆਸੀ ਮਾਹੌਲ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਇਹ ਪ੍ਰਦਰਸ਼ਨ ਪਾਰਟੀ ਦੀ ਚੱਲ ਰਹੀ ‘ਪੰਜਾਬ ਮੰਗਦਾ ਹੈ ਇਨਸਾਫ਼’ ਮੁਹਿੰਮ ਤਹਿਤ ਕੀਤਾ ਗਿਆ, ਜਿਸਦਾ ਮੁੱਖ ਮਕਸਦ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣਾ ਅਤੇ ਸਰਕਾਰ ਨੂੰ ਜਵਾਬਦੇਹ ਬਣਾਉਣਾ ਦੱਸਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਬਾਜਵਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਮੋਹਨਜੀਤ ਸਿੰਘ ਸ਼ੇਰੋਂ ਨਾਲ ਹੋਏ ਕਥਿਤ ਪੁਲਿਸ ਤਸ਼ੱਦਦ ਦੇ ਮਾਮਲੇ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਉਠਾਉਣ ਵਾਲੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਵਾਬ ਦੇਣਾ ਚਾਹੀਦਾ ਹੈ। ਬਾਜਵਾ ਨੇ ਮੋਹਨਜੀਤ ਸਿੰਘ ਸ਼ੇਰੋਂ ਦੇ ਮਾਮਲੇ ਵਿੱਚ ਮੰਤਰੀ ਅਮਨ ਅਰੋੜਾ ਦੀ ਸਿਆਸੀ ਤੇ ਪ੍ਰਸ਼ਾਸਨਿਕ ਜਵਾਬਦੇਹੀ ਤੈਅ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ। ਇਸੇ ਤਰ੍ਹਾਂ ਪਿੰਡ ਤੂਰ ਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਮੌਤ ਨਾਲ ਜੁੜੇ ਮਾਮਲੇ ਵਿੱਚ ਉੱਠ ਰਹੇ ਸਵਾਲਾਂ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਰੱਖੀ ਗਈ। ਪਾਰਟੀ ਆਗੂਆਂ ਨੇ ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਜਵਾਬਦੇਹੀ ਤੈਅ ਕਰਨ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ। ਬਾਜਵਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਤੇ ਆਮ ਲੋਕਾਂ ਨਾਲ ਸਬੰਧਤ ਗੰਭੀਰ ਮਸਲਿਆਂ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣਾ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣਾ ਇਸ ਰੋਸ ਪ੍ਰਦਰਸ਼ਨ ਦਾ ਮੁੱਖ ਮਕਸਦ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੀੜਤਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਮਰੀਕ ਸਿੰਘ ਛੀਨਾ, ਭਾਨ ਸਿੰਘ, ਪਿੰਦੇ ਬਾਸੀ, ਹਰਪ੍ਰੀਤ ਕੌਰ ਪ੍ਰਧਾਨ ਇਸਤਰੀ ਵਿੰਗ, ਲਖਵੀਰ ਸਿੰਘ ਖਾਲਸਾ, ਗੁਰਦੀਪ ਸਿੰਘ ਭੰਡਾਲ ਪ੍ਰਧਾਨ ਕਪੂਰਥਲਾ, ਨਰਿੰਦਰ ਪੂਰੀ, ਅੰਗਰੇਜ਼ ਸਿੰਘ, ਬਲਵਿੰਦਰ ਸਿੰਘ ਨਕੋਦਰ, ਸੁਖਰਾਜ ਸਿੰਘ, ਕੇਪੀ ਸਿੰਘ, ਨਿਸ਼ਾਨ ਸਿੰਘ, ਸੁਰਿੰਦਰਪਾਲ ਸਿੰਘ, ਕੇਵਲ ਸਿੰਘ, ਗੁਰਪ੍ਰੀਤ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!