ਮੁਹਾਲੀ ਵਿੱਚ ਉਸ ਵੇਲੇ ਵੱਡੀ ਹਲਚਲ ਮੱਚ ਗਈ ਜਦੋਂ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ ਗਮਾਡਾ ਨੇ ਸੈਕਟਰ-65 ਫੇਜ਼-11 ਵਿਖੇ ਰਿਹਾਇਸ਼ੀ ਖੇਤਰ ਵਿੱਚ ਘਰਾਂ ਵਿੱਚ ਚਲਾਈਆਂ ਜਾ ਰਹੀਆਂ ਵਪਾਰਕ ਗਤੀਵਿਧੀਆਂ ਅਤੇ ਦੁਕਾਨਾਂ ਖ਼ਿਲਾਫ਼ ਸਖ਼ਤ ਰੁੱਖ ਅਪਣਾਉਂਦੇ ਹੋਏ ਮਕਾਨ ਮਾਲਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤੇ, ਜਿਸ ਨਾਲ ਇਲਾਕੇ ਦੇ ਦੁਕਾਨਦਾਰਾਂ ਅਤੇ ਮਕਾਨ ਮਾਲਕਾਂ ਦੀ ਨੀਂਦ ਉੱਡ ਗਈ। ਇਹ ਕਾਰਵਾਈ ਪੰਜਾਬ ਰੀਜ਼ਨਲ ਐਂਡ ਟਾਊਨ ਪਲੈਨਿੰਗ ਐਂਡ ਡਿਵੈਲਪਮੈਂਟ ਐਕਟ 1995 ਦੀ ਧਾਰਾ 45 ਆਈ ਤਹਿਤ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਨੋਟਿਸਾਂ ਵਿੱਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਤੇ ਫ਼ੈਸਲਿਆਂ ਦਾ ਵਿਸ਼ੇਸ਼ ਹਵਾਲਾ ਦਿੱਤਾ ਗਿਆ ਹੈ। ਨੋਟਿਸਾਂ ਰਾਹੀਂ ਮਕਾਨ ਮਾਲਕਾਂ ਨੂੰ 30 ਦਿਨਾਂ ਦੇ ਅੰਦਰ-ਅੰਦਰ ਆਪਣਾ ਪੱਖ ਰੱਖਣ ਅਤੇ ਦੁਕਾਨਾਂ ਬੰਦ ਕਰਕੇ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਨਿਰਧਾਰਿਤ ਸਮੇਂ ਵਿੱਚ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ ਜਾਂ ਦੁਕਾਨਾਂ ਬੰਦ ਨਾ ਕੀਤੀਆਂ ਗਈਆਂ ਤਾਂ ਸਬੰਧਤ ਪ੍ਰਾਪਰਟੀ ਦੀ ਅਲਾਟਮੈਂਟ ਤੁਰੰਮਤ ਪ੍ਰਭਾਵ ਨਾਲ ਰੱਦ ਕਰ ਦਿੱਤੀ ਜਾਵੇਗੀ। ਇਹੀ ਨਹੀਂ, ਅਲਾਟਮੈਂਟ ਰੱਦ ਕਰਨ ਦੇ ਨਾਲ-ਨਾਲ ਕੁੱਲ ਰਕਮ ਦਾ 10 ਫੀਸਦੀ ਹਿੱਸਾ ਜ਼ਬਤ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਹੈ ਅਤੇ ਦੁਕਾਨਾਂ ਸੀਲ ਕਰਨ ਦੀ ਗੱਲ ਵੀ ਕਹੀ ਗਈ ਹੈ। ਗਮਾਡਾ ਦੀ ਇਸ ਕਾਰਵਾਈ ਤੋਂ ਬਾਅਦ ਪ੍ਰਭਾਵਿਤ ਦੁਕਾਨਦਾਰਾਂ ਅਤੇ ਸਥਾਨਕ ਨਿਵਾਸੀਆਂ ਨੇ ਹੰਗਾਮੀ ਮੀਟਿੰਗ ਕੀਤੀ ਅਤੇ ਅਥਾਰਟੀ ਦੇ ਇਸ ਤਾਜ਼ਾ ਫ਼ੈਸਲੇ ਦੀ ਸਖ਼ਤ ਸ਼ਬਦਾਂ ਨਿਖੇਧੀ ਕਰਦਿਆਂ ਇਸ ਨੂੰ ਲੋਕ ਮਾਰੂ ਫ਼ੈਸਲਾ ਦੱਸਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਤਿੱਖੇ ਰੋਸ ਪ੍ਰਦਰਸ਼ਨ ਦੀ ਚੇਤਾਵਨੀ ਦਿੱਤੀ। ਸਮਾਜ ਸੇਵੀ ਰਮਣੀਕ ਸਿੰਘ, ਹੁਸ਼ਿਆਰ ਚੰਦ ਸਿੰਗਲਾ, ਸਰਪੰਚ ਰਣਜੀਤ ਸਿੰਘ ਜਗਤਪੁਰਾ, ਗੁਰਪ੍ਰੀਤ ਸਿੰਘ, ਡਾ. ਅਰੋੜਾ, ਗਗਨ ਅਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਇਸ ਵੇਲੇ ਕੌਮੀ ਅਤੇ ਧਾਰਮਿਕ ਤਿਉਹਾਰ ਸਿਰੇ ਹਨ, ਜੋ ਕਾਰੋਬਾਰੀਆਂ ਲਈ ਕਮਾਈ ਦਾ ਮੁੱਖ ਸਮਾਂ ਹੁੰਦਾ ਹੈ, ਅਤੇ ਅਜਿਹੇ ਸਮੇਂ ਦੁਕਾਨਾਂ ਬੰਦ ਕਰਨ ਦੇ ਨੋਟਿਸ ਜਾਰੀ ਕਰਨਾ ਸਥਾਨਕ ਲੋਕਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਦੱਸਿਆ ਕਿ ਫੇਜ਼-11 ਵਿੱਚ ਜ਼ਿਆਦਾਤਰ ਪਰਿਵਾਰ 1984 ਦੇ ਦਿੱਲੀ ਦੰਗਾ ਪੀੜਤ ਹਨ, ਜੋ ਉੱਥੋਂ ਉਜੜ ਕੇ ਇੱਥੇ ਆ ਕੇ ਵਸੇ ਸਨ, ਅਤੇ ਪ੍ਰਭਾਵਿਤ ਲੋਕਾਂ ਵਿੱਚ ਜ਼ਿਆਦਾਤਰ ਗਰੀਬ ਅਤੇ ਮੱਧ ਵਰਗ ਨਾਲ ਸਬੰਧਤ ਹਨ, ਜਿਨ੍ਹਾਂ ਦਾ ਗੁਜ਼ਾਰਾ ਇਨ੍ਹਾਂ ਛੋਟੀਆਂ-ਛੋਟੀਆਂ ਦੁਕਾਨਾਂ ਤੇ ਹੀ ਨਿਰਭਰ ਹੈ। ਪੀੜਤ ਚੰਦਰ ਮੋਹਨ, ਹਰਦੀਪ ਸਿੰਘ, ਮਲਕੀਤ ਸਿੰਘ, ਪੁੰਨਦੀਪ ਸਿੰਘ ਅਤੇ ਪੂਨਮ ਸਿੰਘ ਨੇ ਪੰਜਾਬ ਸਰਕਾਰ ਅਤੇ ਗਮਾਡਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਦੇ ਗਰੀਬ ਅਤੇ ਛੋਟੇ ਵਪਾਰੀਆਂ ਦੇ ਰੁਜ਼ਗਾਰ ਨੂੰ ਧਿਆਨ ਵਿੱਚ ਰੱਖਦਿਆਂ ਇਹ ਨੋਟਿਸ ਤੁਰੰਤ ਵਾਪਸ ਲਏ ਜਾਣ ਅਤੇ ਮੁਹਾਲੀ ਵਿੱਚ ਨੀਡ ਬੇਸਿਡ ਪਾਲਿਸੀ ਲਾਗੂ ਕੀਤੀ ਜਾਵੇ ਤਾਂ ਜੋ ਪੀੜਤਾਂ ਨੂੰ ਕੁੱਝ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਬਾਂਹ ਨਾ ਫੜੀ ਤਾਂ ਉਹ ਆਪਣੇ ਰੁਜ਼ਗਾਰ ਨੂੰ ਬਚਾਉਣ ਲਈ ਸੜਕਾਂ ਤੇ ਉੱਤਰਨ ਲਈ ਮਜਬੂਰ ਹੋਣਗੇ। ਕਾਬਿਲੇਗੌਰ ਹੈ ਕਿ ਬਜਟ ਸੈਸ਼ਨ ਦੌਰਾਨ ਵਿਧਾਇਕ ਕੁਲ
ਘਰਾਂ ਵਿੱਚ ਚੱਲ ਰਹੀਆਂ ਦੁਕਾਨਾਂ ਬੰਦ ਕਰਨ ਦਾ ਹੁਕਮ: 30 ਦਿਨਾਂ ਬਾਅਦ ਹੋਵੇਗਾ ਇਹ ਵੱਡਾ ਧਮਾਕਾ
ਮੁਹਾਲੀ ਵਿੱਚ ਉਸ ਵੇਲੇ ਵੱਡੀ ਹਲਚਲ ਮੱਚ ਗਈ ਜਦੋਂ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ ਗਮਾਡਾ ਨੇ ਸੈਕਟਰ-65 ਫੇਜ਼-11 ਵਿਖੇ ਰਿਹਾਇਸ਼ੀ ਖੇਤਰ ਵਿੱਚ ਘਰਾਂ ਵਿੱਚ ਚਲਾਈਆਂ ਜਾ ਰਹੀਆਂ ਵਪਾਰਕ ਗਤੀਵਿਧੀਆਂ ਅਤੇ ਦੁਕਾਨਾਂ ਖ਼ਿਲਾਫ਼ ਸਖ਼ਤ ਰੁੱਖ ਅਪਣਾਉ
NRI Post Desk · 52 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





