|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਉਣ ਵਾਲਿਆਂ ਦੀ ਪਛਾਣ ਨੇ ਹਿਲਾ ਦਿੱਤਾ, ਪਰ ਸੱਚਾਈ ਤਾਂ ਅਜੇ ਵੀ ਉਜਾਗਰ ਹੋਣੀ ਬਾਕੀ!

ਸਰਹੱਦੀ ਪਿੰਡ ਗਜ਼ਲ ਵਿਖੇ ਰੰਜਿਸ਼ ਦੇ ਚੱਲਦਿਆਂ ਕਥਿਤ ਤੌਰ ’ਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਇਕ ਘਰ ਵਿੱਚ ਜ਼ਬਰੀ ਦਾਖਲ ਹੋ ਕੇ ਭੰਨਤੋੜ ਅਤੇ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਥਾਣਾ ਖੇਮਕਰਨ ਦੀ ਪੁਲਿਸ ਨੇ ਇਸ ਸਬੰਧੀ ਕਾਰਵਾ

NRI Post Desk · 88 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਰਹੱਦੀ ਪਿੰਡ ਗਜ਼ਲ ਵਿਖੇ ਰੰਜਿਸ਼ ਦੇ ਚੱਲਦਿਆਂ ਕਥਿਤ ਤੌਰ ’ਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਇਕ ਘਰ ਵਿੱਚ ਜ਼ਬਰੀ ਦਾਖਲ ਹੋ ਕੇ ਭੰਨਤੋੜ ਅਤੇ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਥਾਣਾ ਖੇਮਕਰਨ ਦੀ ਪੁਲਿਸ ਨੇ ਇਸ ਸਬੰਧੀ ਕਾਰਵਾਈ ਕਰਦਿਆਂ ਇੱਕ ਦਰਜਨ ਦੇ ਕਰੀਬ ਲੋਕਾਂ ਵਿਰੁੱਧ ਕੇਸ ਦਰਜ ਕਰਕੇ ਪੰਜ ਜਣਿਆਂ ਨੂੰ ਬਕਾਇਦਾ ਗ੍ਰਿਫਤਾਰ ਕਰ ਲਿਆ ਹੈ। ਪੀੜਤ ਕਰਨਪ੍ਰੀਤ ਸਿੰਘ ਪੁੱਤਰ ਬਿੱਕਰ ਸਿੰਘ ਨੇ ਦੱਸਿਆ ਕਿ 25 ਅਗਸਤ ਨੂੰ ਅਕਾਸ਼ਦੀਪ ਸਿੰਘ, ਵਿੱਕੀ ਸਿੰਘ ਅਤੇ ਰੋਹਿਤ ਸਿੰਘ ਵਾਸੀ ਗਜ਼ਲ ਉਸ ਦੀਆਂ ਭੈਣਾਂ ਨਾਲ ਕਥਿਤ ਤੌਰ ’ਤੇ ਹੁਲੜਬਾਜ਼ੀ ਕਰ ਰਹੇ ਸਨ, ਜਿਸ ਦਾ ਵਿਰੋਧ ਕਰਨ ’ਤੇ ਉਨ੍ਹਾਂ ਵਿਚਕਾਰ ਗਾਲੀ-ਗਲੋਚ ਹੋ ਗਈ ਸੀ। ਪਿੰਡ ਦੇ ਆਗੂਆਂ ਨੇ ਦੋਵਾਂ ਧਿਰਾਂ ਨੂੰ ਸਮਝਾ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ ਸੀ, ਪਰ 27 ਅਗਸਤ ਨੂੰ ਦੁਪਹਿਰ ਕਰੀਬ 2 ਵਜੇ ਉਕਤ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਕਰਨਪ੍ਰੀਤ ਦੇ ਘਰ ਦੇ ਬਾਹਰ ਪਹੁੰਚ ਗਏ। ਕਰਨਪ੍ਰੀਤ ਘਰ ਦੇ ਅੰਦਰ ਚਲਾ ਗਿਆ, ਪਰ ਹਮਲਾਵਰਾਂ ਨੇ ਉਸ ਦਾ ਪਿੱਛਾ ਕਰਦਿਆਂ ਜ਼ਬਰੀ ਘਰ ਵਿੱਚ ਦਾਖਲ ਹੋ ਕੇ ਪਿਸਤੌਲ, ਦਾਤਰ ਅਤੇ ਡਾਂਗਾਂ ਨਾਲ ਭੰਨਤੋੜ ਸ਼ੁਰੂ ਕਰ ਦਿੱਤੀ ਅਤੇ ਦੋ ਗੋਲੀਆਂ ਚਲਾਈਆਂ ਜੋ ਪਾਣੀ ਵਾਲੀ ਟੈਂਕੀ ਅਤੇ ਮੁੱਖ ਗੇਟ ’ਤੇ ਲੱਗੀਆਂ। ਇਸ ਦੌਰਾਨ ਦਾਤਰ ਦੇ ਵਾਰ ਕਾਰਨ ਉਸ ਦੇ ਚਾਚੇ ਦੇ ਲੜਕੇ ਗੁਰਚੇਤ ਸਿੰਘ ਦੇ ਸਿਰ ’ਤੇ ਗੰਭੀਰ ਸੱਟ ਲੱਗੀ, ਜਿਸ ਨੂੰ ਪੱਟੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਮਲਾਵਰਾਂ ਨੇ ਘਰ ਵਿੱਚ ਪਏ ਫਰਿੱਜ, ਵਾਸ਼ਿੰਗ ਮਸ਼ੀਨ ਅਤੇ ਹੋਰ ਕੀਮਤੀ ਸਮਾਨ ਦੀ ਵੀ ਭੰਨਤੋੜ ਕੀਤੀ। ਰੌਲਾ ਪਾਉਣ ’ਤੇ ਮੁਹੱਲੇ ਦੇ ਲੋਕਾਂ ਦੇ ਇਕੱਠੇ ਹੋਣ ਕਾਰਨ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਕਰਨਪ੍ਰੀਤ ਦੀ ਸ਼ਿਕਾਇਤ ’ਤੇ ਹਰਪ੍ਰੀਤ ਸਿੰਘ ਪੁੱਤਰ ਜਾਗੀਰ ਸਿੰਘ, ਬਿਕਰਮ ਸਿੰਗ ਪੁੱਤਰ ਨਿਸ਼ਾਨ ਸਿੰਘ, ਲਵਪ੍ਰੀਤ ਸਿੰਘ ਪੁੱਤਰ ਕਾਰਜ ਸਿੰਘ ਤਿੰਨੇ ਵਾਸੀ ਵਲਟੋਹਾ, ਅਰਸ਼ਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਹਰੀਕੇ ਅਤੇ ਸੁਖਰਾਜ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਭਿੱਖੀਵਿੰਡ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂਕਿ ਅੱਠ ਦੇ ਕਰੀਬ ਅਣਪਛਾਤੇ ਵਿਅਕਤੀਆਂ ਦੀ ਪਛਾਣ ਲਈ ਤਲਾਸ਼ੀ ਜਾਰੀ ਹੈ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦਾ ਪਿੰਡ ਗਜ਼ਲ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ, ਜੋ ਘਟਨਾ ਦੀ ਗੰਭੀਰਤਾ ਨੂੰ ਹੋਰ ਵਧਾਉਂਦਾ ਹੈ। ਇਸ ਹਮਲੇ ਦੇ ਪਿੱਛੇ ਕਿਹੜੀ ਵੱਡੀ ਸਾਜ਼ਿਸ਼ ਹੈ ਅਤੇ ਮੁੱਖ ਦੋਸ਼ੀਆਂ ਦੀ ਭੂਮਿਕਾ ਕੀ ਹੈ, ਇਹ ਤਾਂ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ, ਪਰ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!