|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਘੁਮਾਣ ਵਿੱਚ 756ਵੇਂ ਪ੍ਰਕਾਸ਼ ਦਿਹਾੜੇ ਦੌਰਾਨ ਅਜਿਹਾ ਕੀ ਹੋਇਆ ਜੋ ਹਰ ਕਿਸੇ ਨੂੰ ਹੈਰਾਨ ਕਰ ਗਿਆ

ਇਤਿਹਾਸਕ ਕਸਬਾ ਘੁਮਾਣ ਵਿਖੇ ਸਥਿਤ ਨਾਮਦੇਵ ਦਰਬਾਰ ਵਿੱਚ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਇਲਾਕੇ ਦੀਆਂ ਸੰਗਤਾਂ ਨੂੰ ਗਹਿਰੀ ਸੋਚ ਵਿੱਚ ਪਾ ਦਿੱਤਾ, ਜਦੋਂ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾ

NRI Post Desk · 3 ਦਿਨ ਪਹਿਲਾਂ · ਅੱਪਡੇਟ 6 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਘੁਮਾਣ ਵਿੱਚ 756ਵੇਂ ਪ੍ਰਕਾਸ਼ ਦਿਹਾੜੇ ਦੌਰਾਨ ਅਜਿਹਾ ਕੀ ਹੋਇਆ ਜੋ ਹਰ ਕਿਸੇ ਨੂੰ ਹੈਰਾਨ ਕਰ ਗਿਆ
📷 NRI Post Desk

ਇਤਿਹਾਸਕ ਕਸਬਾ ਘੁਮਾਣ ਵਿਖੇ ਸਥਿਤ ਨਾਮਦੇਵ ਦਰਬਾਰ ਵਿੱਚ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਇਲਾਕੇ ਦੀਆਂ ਸੰਗਤਾਂ ਨੂੰ ਗਹਿਰੀ ਸੋਚ ਵਿੱਚ ਪਾ ਦਿੱਤਾ, ਜਦੋਂ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਰੱਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਉਪਰੰਤ ਸ਼ਾਮ 5 ਵਜੇ ਤੋਂ ਲੈਕੇ ਰਾਤ ਦੇ 12 ਵਜੇ ਤੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਪੰਥ ਪ੍ਰਸਿੱਧ ਭਾਈ ਜਤਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਕਥਾਵਾਚਕ ਭਾਈ ਮਨਦੀਪ ਸਿੰਘ ਮੁਰੀਦ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਸ੍ਰੀ ਅਮ੍ਰਿਤਸਰ ਸਾਹਿਬ ਵਾਲੇ, ਭਾਈ ਸਚਿਨਦੀਪ ਸਿੰਘ ਭੰਗੂ ਸ੍ਰੀ ਅਮ੍ਰਿਤਸਰ ਸਾਹਿਬ ਵਾਲੇ, ਕੀਰਤਨੇ ਜਥਾ ਭਾਈ ਰਣਜੀਤ ਸਿੰਘ ਜੀ ਭੋਮਾ ਅਤੇ ਭਾਈ ਹਰਮਨਪ੍ਰੀਤ ਸਿੰਘ ਅਤੇ ਜਰਮਨਦੀਪ ਸਿੰਘ ਘੁਮਾਣ ਨੇ ਪਹੁੰਚ ਕੇ ਪਹੁੰਚੀਆਂ ਹੋਈਆਂ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਜੋੜਿਆ। ਇਸ ਸਮਾਗਮ ਵਿੱਚ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ, ਸੀਨੀਅਰ ਵਾਈਸ ਚੇਅਰਮੈਨ ਪੇਡਾ ਡਾ. ਕਮਲਜੀਤ ਸਿੰਘ ਕੇਜੇ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਚੇਅਰਮੈਨ ਐਡਵੋਕੇਟ ਨਿਸ਼ਾਨ ਸਿੰਘ ਚਾਹਲ ਸਮੇਤ ਹੋਰ ਆਗੂਆਂ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਪ੍ਰਗਟਾਈ। ਪਹੁੰਚੀਆਂ ਸਖਸ਼ੀਅਤਾਂ ਨੂੰ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਵਿੰਦਰ ਸਿੰਘ ਲਾਲੀ, ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜੁਆਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ ਅਤੇ ਮੁੱਖ ਸਲਾਹਕਾਰ ਪ੍ਰਿੰਸੀਪਲ ਗੁਰਮੁੱਖ ਸਿੰਘ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਸਾਬਕਾ ਸਰਪੰਚ ਹਰਬੰਸ ਸਿੰਘ ਘੁਮਾਣ, ਬਾਬਾ ਸੁਖਦੇਵ ਸਿੰਘ ਬੇਦੀ, ਪ੍ਰਧਾਨ ਪ੍ਰਲੋਕ ਸਿੰਘ, ਕੁਲਵਿੰਦਰ ਸਿੰਘ ਟਿੱਕੂ, ਸੁਖਵੰਤ ਸਿੰਘ ਬਾਵਾ, ਸੁਖਬੀਰ ਸਿੰਘ ਬਾਵਾ ਅਤੇ ਕੈਸੀਅਰ ਮਨਜੀਤ ਸਿੰਘ ਆਦਿ ਵੀ ਹਾਜ਼ਰ ਸਨ। ਇਹ ਪ੍ਰਕਾਸ਼ ਦਿਹਾੜਾ ਨਾ ਸਿਰਫ਼ ਧਾਰਮਿਕ ਆਸਥਾ ਦਾ ਪ੍ਰਤੀਕ ਬਣਿਆ, ਬਲਕਿ ਇਲਾਕੇ ਦੀਆਂ ਸੰਗਤਾਂ ਵਿੱਚ ਏਕਤਾ ਅਤੇ ਸ਼ਰਧਾ ਦਾ ਸੰਦੇਸ਼ ਦੇਣ ਵਾਲਾ ਸਾਬਤ ਹੋਇਆ, ਜਿਸ ਨੇ ਹਰ ਵਰਗ ਦੇ ਲੋਕਾਂ ਨੂੰ ਆਪਸ ਵਿੱਚ ਜੋੜਨ ਦਾ ਕੰਮ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!