|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਘੜੂੰਆਂ ਦੀ ਰੈਲੀ ਵਿਚ ਉਹ ਐਲਾਨ ਜੋ ਪੰਜਾਬ ਦੀ ਸਿਆਸਤ ਦਾ ਰੁਖ਼ ਹੀ ਬਦਲ ਦੇਵੇਗਾ

ਖਰੜ ਦੇ ਨਜ਼ਦੀਕੀ ਪਿੰਡ ਘੜੂੰਆਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਇਕ ਵਿਸ਼ਾਲ ਪੰਥਕ ਰੈਲੀ ਕੀਤੀ ਗਈ, ਜਿਸ ਨੇ ਹਲਕੇ ਦੇ ਸਿਆਸੀ ਸਮੀਕਰਨ ਹੀ ਬਦਲ ਕੇ ਰੱਖ ਦਿੱਤੇ ਅਤੇ ਇਹ ਸਾਫ਼ ਹੋ ਗਿਆ ਕਿ ਆਉਣ ਵਾਲੀਆਂ ਵਿ

NRI Post Desk · 73 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਘੜੂੰਆਂ ਦੀ ਰੈਲੀ ਵਿਚ ਉਹ ਐਲਾਨ ਜੋ ਪੰਜਾਬ ਦੀ ਸਿਆਸਤ ਦਾ ਰੁਖ਼ ਹੀ ਬਦਲ ਦੇਵੇਗਾ
📷 NRI Post Desk

ਖਰੜ ਦੇ ਨਜ਼ਦੀਕੀ ਪਿੰਡ ਘੜੂੰਆਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਇਕ ਵਿਸ਼ਾਲ ਪੰਥਕ ਰੈਲੀ ਕੀਤੀ ਗਈ, ਜਿਸ ਨੇ ਹਲਕੇ ਦੇ ਸਿਆਸੀ ਸਮੀਕਰਨ ਹੀ ਬਦਲ ਕੇ ਰੱਖ ਦਿੱਤੇ ਅਤੇ ਇਹ ਸਾਫ਼ ਹੋ ਗਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਥਕ ਮੁੱਦੇ ਹੀ ਕੇਂਦਰ ਵਿਚ ਰਹਿਣਗੇ। ਇਸ ਰੈਲੀ ਦੌਰਾਨ ਬਾਪੂ ਤਰਸੇਮ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਹੱਕਾਂ ਅਤੇ ਪੰਥਕ ਮਸਲਿਆਂ ਦੀ ਰਾਖੀ ਲਈ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਪਾਈਆਂ ਜਾਣ। ਇਸ ਮੌਕੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ, ਮਨਪ੍ਰੀਤ ਸਿੰਘ ਇਆਲੀ ਅਤੇ ਜਥੇਦਾਰ ਰਾਜਾ ਰਾਜ ਸਿੰਘ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰਾਂ ਨੂੰ ਜਿਤਾ ਕੇ ਡਿਬਰੂਗੜ੍ਹ ਦੀ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਫਿਰ ਤੋਂ ਉਹੀ ਪੁਰਾਣਾ ਦੌਰ ਆ ਰਿਹਾ ਹੈ, ਜਦੋਂ ਪੰਜਾਬ ਦੀ ਅਵਾਮ ਵੱਲੋਂ ਪੰਥਕ ਲਹਿਰ ਨੂੰ ਸਮਰਥਨ ਦੇ ਕੇ ਪੰਜਾਬ ਵਿਚ ਪੰਥਕ ਸਰਕਾਰ ਬਣਾਉਣ ਵਿਚ ਅਹਿਮ ਰੋਲ ਅਦਾ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੀਆਂ ਸਰਕਾਰਾਂ ਅਤੇ ਪੰਜਾਬ ਵਿਚ ਵੱਖ-ਵੱਖ ਸਮੇਂ ਪਾਰਟੀਆਂ ਵੱਲੋਂ ਕੀਤੇ ਰਾਜ ਦੌਰਾਨ ਪੰਜਾਬ ਦੇ ਹੱਕਾਂ ਅਤੇ ਹੋਰ ਪੰਥਕ ਮਸਲਿਆਂ ਨੂੰ ਅਣਗੌਲਿਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਅੱਜ ਪੰਜਾਬ ਦਾ ਨੌਜਵਾਨ ਜਾਂ ਵਸਨੀਕ ਪੰਜਾਬ ਦੇ ਕਿਸੇ ਵੀ ਮਸਲੇ ਦੀ ਗੱਲ ਕਰਦਾ ਹੈ ਤਾਂ ਉਹ ਜੇਲ੍ਹਾਂ ਵਿਚ ਡੱਕ ਦਿੱਤਾ ਜਾਂਦਾ ਹੈ, ਜਿਸ ਦੀ ਉਦਾਹਰਨ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਅੰਮ੍ਰਿਤ ਸੰਚਾਰ ਦੀ ਲਹਿਰ ਚਲਾਉਣ ਦੇ ਉੱਤੇ ਹੀ ਉਨ੍ਹਾਂ ਨੂੰ ਬੀਤੇ ਕਈ ਮਹੀਨਿਆਂ ਤੋਂ ਜੇਲ੍ਹ ਵਿਚ ਡੱਕਿਆ ਹੋਇਆ ਹੈ, ਪਰ ਇਸੇ ਪੰਜਾਬ ਦੇ ਲੋਕਾਂ ਵੱਲੋਂ ਸਭ ਤੋਂ ਵੱਧ ਵੋਟਾਂ ਪਾ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿਚ ਜਿਤਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਦਾ ਦੌਰ ਕਿਸੇ ਵੀ ਸਰਕਾਰ ਵੱਲੋਂ ਹੁਣ ਤੱਕ ਖ਼ਤਮ ਨਹੀਂ ਕੀਤਾ ਜਾ ਸਕਿਆ ਅਤੇ ਸਰਕਾਰ ਤੋਂ ਹਰ ਵਰਗ ਦੁਖੀ ਹੈ, ਜਿਸ ਵਿਚ ਆਮ ਲੋਕ, ਕਿਸਾਨ ਅਤੇ ਵਪਾਰੀ ਸਾਰੇ ਹੀ ਵਰਗ ਸਰਕਾਰ ਦੇ ਮਾਰੂ ਫ਼ੈਸਲਿਆਂ ਤੋਂ ਤੰਗ ਆ ਚੁੱਕੇ ਹਨ। ਇਸ ਮੌਕੇ ਉਨ੍ਹਾਂ ਬੀਤੇ ਦਿਨੀਂ ਪਿੰਡ ਤੂਰ ਵਣਜਾਰਾ ਦੇ ਗੁਲਜਾਰ ਸਿੰਘ ਵੱਲੋਂ ਨਸ਼ੇ ਦੇ ਮੁੱਦੇ ਉੱਤੇ ਬੋਲਣ ’ਤੇ ਉਸਦੀ ਮਾਰਕੁਟਾਈ ਤੇ ਬੇਇਜ਼ਤੀ ਕਰਨ ਤੋਂ ਬਾਅਦ ਹੋਈ ਮੌਤ ਲਈ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਪਹਿਲਾ ਮਾਮਲਾ ਨਹੀਂ, ਇਸ ਤੋਂ ਪਹਿਲਾਂ ਵੀ ਪਿੰਡ ਸ਼ੇਰੋਂ ਵਿਚ ਮੋਹਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਦੇ ਸੱਥ ਪ੍ਰੋਗਰਾਮ ਵਿਚ ਨਸ਼ੇ ਖ਼ਿਲਾਫ਼ ਬੋਲਣ ਦੇ ਉਸ ਦੀ ਕੀਤੀ ਕੁੱਟਮਾਰ ਤੇ ਤਸ਼ੱਦਦ ਅੱਜ ਸਰਕਾਰ ਦੇ ਤਾਨਾਸ਼ਾਹੀ ਰਵਈਏ ਨੂੰ ਸਾਰਿਆਂ ਦੇ ਸਾਹਮਣੇ ਲੈ ਆਇਆ। ਇਸ ਮੌਕੇ ਖਰੜ ਸ਼ਹਿਰ ਦਾ ਜੰਮਪਲ ਨਵਦੀਪ ਸਿੰਘ ਬੱਬੂ ਪਤੀ ਸਾਬਕਾ ਕੌਂਸਲਰ ਸਰਬਜੀਤ ਕੌਰ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਗਈ, ਜਿਨ੍ਹਾਂ ਦਾ ਪਾਰਟੀ ਦੇ ਆਗੂਆਂ ਵੱਲੋਂ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!