|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੰਡੀਗੜ੍ਹ ਦੀ ਉਸ ਮੀਟਿੰਗ ਵਿੱਚ ਅਜਿਹਾ ਕੀ ਹੋਇਆ ਜੋ ਪੰਜਾਬ ਦੇ ਇਤਿਹਾਸ ਬਦਲ ਦੇਵੇਗਾ, ਚਾਰ ਯਾਤਰਾਵਾਂ ਦਾ ਰਾਜ਼ ਹੁਣ ਖੁੱਲ੍ਹਿਆ

ਪੰਜਾਬ ਵਿੱਚ ਇੱਕ ਅਜਿਹਾ ਫ਼ੈਸਲਾ ਲਿਆ ਗਿਆ ਹੈ ਜਿਸਦੀ ਗੂੰਜ ਦੇਸ਼ ਭਰ ਵਿੱਚ ਸੁਣਾਈ ਦੇਵੇਗੀ ਅਤੇ ਜਿਸਨੇ ਸਾਰਿਆਂ ਦੀਆਂ ਨਜ਼ਰਾਂ ਸ੍ਰੀ ਖੁਰਾਲਗੜ੍ਹ ਸਾਹਿਬ ਵੱਲ ਮੋੜ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ

NRI Post Desk · 63 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੰਡੀਗੜ੍ਹ ਦੀ ਉਸ ਮੀਟਿੰਗ ਵਿੱਚ ਅਜਿਹਾ ਕੀ ਹੋਇਆ ਜੋ ਪੰਜਾਬ ਦੇ ਇਤਿਹਾਸ ਬਦਲ ਦੇਵੇਗਾ, ਚਾਰ ਯਾਤਰਾਵਾਂ ਦਾ ਰਾਜ਼ ਹੁਣ ਖੁੱਲ੍ਹਿਆ
📷 NRI Post Desk

ਪੰਜਾਬ ਵਿੱਚ ਇੱਕ ਅਜਿਹਾ ਫ਼ੈਸਲਾ ਲਿਆ ਗਿਆ ਹੈ ਜਿਸਦੀ ਗੂੰਜ ਦੇਸ਼ ਭਰ ਵਿੱਚ ਸੁਣਾਈ ਦੇਵੇਗੀ ਅਤੇ ਜਿਸਨੇ ਸਾਰਿਆਂ ਦੀਆਂ ਨਜ਼ਰਾਂ ਸ੍ਰੀ ਖੁਰਾਲਗੜ੍ਹ ਸਾਹਿਬ ਵੱਲ ਮੋੜ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਵਜੋਂ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਅੱਜ ਕੀਤਾ। ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਸ਼ਾਲ ਧਾਰਮਿਕ ਜਲੂਸਾਂ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਬਸਾਂਝੇ ਸੰਦੇਸ਼ ਅਤੇ ਪਵਿੱਤਰ ਬਾਣੀ ਦਾ ਪ੍ਰਸਾਰ ਕਰਨਾ ਹੈ, ਤਾਂ ਜੋ ਅਗਲੇ ਸਾਲ ਫਰਵਰੀ ਵਿੱਚ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਸ਼ਰਧਾ ਅਤੇ ਆਪਸੀ ਸਦਭਾਵਨਾ ਦੇ ਸੂਤਰ ਵਿੱਚ ਪਰੋਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਲ ਸ਼ੁਰੂ ਕੀਤੇ ਗਏ ਰੋਡਮੈਪ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਫਲਸਫੇ ਅਤੇ ਸਿੱਖਿਆਵਾਂ ਦੇ ਪ੍ਰਚਾਰ ਲਈ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿੱਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਜਿਨ੍ਹਾਂ ਵਿੱਚ ਪ੍ਰਭਾਵਸ਼ਾਲੀ ਡਰੋਨ ਸ਼ੋਅ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਅਕਾਦਮਿਕ ਸੈਮੀਨਾਰ, ਸਕੂਲਾਂ ਵਿੱਚ ਲੇਖ ਮੁਕਾਬਲੇ, ਗੁਰੂ ਸਾਹਿਬ ਦੀ ਪਵਿੱਤਰ ਬਾਣੀ ਤੇ ਵਿਚਾਰ-ਚਰਚਾਵਾਂ ਅਤੇ ਪੰਜਾਬ ਭਰ ਦੇ ਸ਼ਹਿਰਾਂ ਵਿੱਚ ਲਗਾਤਾਰ ਕੀਰਤਨ ਦਰਬਾਰ ਸ਼ਾਮਲ ਹਨ। ਅੱਜ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਤੈਅ ਕੀਤੇ ਗਏ ਰੂਟਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਪਹਿਲੀ ਸ਼ੋਭਾ ਯਾਤਰਾ 30 ਨਵੰਬਰ ਨੂੰ ਪਵਿੱਤਰ ਸ਼ਹਿਰ ਵਾਰਾਣਸੀ ਕਾਸ਼ੀ ਤੋਂ ਸ਼ੁਰੂ ਹੋਵੇਗੀ ਅਤੇ ਕਾਨਪੁਰ, ਦਿੱਲੀ, ਅੰਬਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਅਤੇ ਰੂਪਨਗਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ। ਦੂਜੀ ਸ਼ੋਭਾ ਯਾਤਰਾ 2 ਦਸੰਬਰ ਨੂੰ ਫਰੀਦਕੋਟ ਤੋਂ ਰਵਾਨਾ ਹੋਵੇਗੀ, ਜੋ ਫਿਰੋਜ਼ਪੁਰ, ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਗੜ੍ਹਸ਼ੰਕਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜੇਗੀ। ਤੀਜੀ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋ ਕੇ ਬਰਨਾਲਾ, ਮਾਨਸਾ, ਲਹਿਰਾਗਾਗਾ, ਸੰਗਰੂਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਮੋਰਿੰਡਾ ਅਤੇ ਰੂਪਨਗਰ ਰਾਹੀਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ। ਚੌਥੀ ਸ਼ੋਭਾ ਯਾਤਰਾ 30 ਨਵੰਬਰ ਨੂੰ ਗੁਆਂਢੀ ਸੂਬੇ ਜੰਮੂ ਤੋਂ ਸ਼ੁਰੂ ਹੋ ਕੇ ਪਠਾਨਕੋਟ, ਗੁਰਦ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!