ਸਨੌਰ ਹਲਕੇ ਦੇ ਪਿੰਡ ਭੰਬੂਆਂ ਵਿੱਚ ਅੱਜ ਉਸ ਸਮੇਂ ਵੱਡੀ ਹਲਚਲ ਮਚ ਗਈ ਜਦੋਂ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿਣ ਦਾ ਫੈਸਲਾ ਸੁਣਾ ਦਿੱਤਾ। ਇਹ ਪਰਿਵਾਰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਸ਼ਾਮਲ ਹੋ ਗਏ, ਜਿਨ੍ਹਾਂ ਨੂੰ ਉਨ੍ਹਾਂ ਸਨਮਾਨਤ ਵੀ ਕੀਤਾ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਜਿਹੜੇ ਪਰਿਵਾਰਾਂ ਖਾਸ ਕਰਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਨਿੱਜੀ ਤੌਰ ’ਤੇ ਉਨ੍ਹਾਂ ਨਾਲ ਚੱਲਣ ਦਾ ਫੈਸਲਾ ਲਿਆ ਹੈ, ਉਹ ਇਨ੍ਹਾਂ ਸਾਰੇ ਪਰਿਵਾਰਾਂ ਤੇ ਨੌਜਵਾਨਾਂ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਹਰ ਵਰਗ ਪ੍ਰੇਸ਼ਾਨ ਹੈ ਅਤੇ ਪੰਜਾਬ ਦੀ ਆਪ ਸਰਕਾਰ ਤੋਂ ਲੋਕ ਕਿੰਨੇ ਕੁ ਖੁਸ਼ ਹਨ, ਇਸ ਗੱਲ ਦਾ ਅੰਦਾਜ਼ਾ ਅੱਜ ਪਿੰਡ ਭੰਬੂਆਂ ਦੇ ਇਸ ਇਕੱਠ ਤੋਂ ਲਾਇਆ ਜਾ ਸਕਦਾ ਹੈ। ਚੰਦੂਮਾਜਰਾ ਨੇ ਦੋਸ਼ ਲਾਇਆ ਕਿ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ ਤੇ ਸਰਕਾਰੀ ਅਦਾਰਿਆਂ ਵਿੱਚ ਲੱਖਾਂ ਪੋਸਟਾਂ ਖਾਲੀ ਪਈਆਂ ਹਨ, ਦੂਜੇ ਪਾਸੇ ਸਰਕਾਰ ਅਸਾਮੀਆਂ ਭਰਨ ਦੇ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਹਲਕਾ ਸਨੌਰ ਦੇ ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਡੀ ਗਿਣਤੀ ਵਿੱਚ ਆਈਆਂ ਮਾਤਾਵਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੇ ਖਾਤਿਆਂ ਵਿੱਚ ਟੂੰ ਟੂੰ ਹੋਵੇ ਨਾਂ ਹੋਵੇ, ਪਰ ਉਹ ਉਨ੍ਹਾਂ ਦੇ ਬੱਚਿਆਂ ਲਈ ਰੁਜ਼ਗਾਰ ਦਾ ਪ੍ਰਬੰਧ ਕਰਕੇ ਦੇਵਾਂਗੇ। ਸਭ ਤੋਂ ਅਹਿਮ ਗੱਲ ਇਹ ਰਹੀ ਕਿ ਚੰਦੂਮਾਜਰਾ ਨੇ ਸਪੱਸ਼ਟ ਐਲਾਨ ਕੀਤਾ ਕਿ ਜੇਕਰ ਇਸ ਵਾਰ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਵਿਧਾਇਕ ਬਣਨ ਦਾ ਮੌਕਾ ਦਿੱਤਾ, ਤਾਂ ਹਲਕੇ ਵਿੱਚ ਜਿੱਥੇ ਵੱਡੀ ਇੰਡਸਟਰੀ ਦਾ ਪ੍ਰਬੰਧ ਕੀਤਾ ਜਾਵੇਗਾ, ਉਥੇ ਕਿਸਾਨਾਂ ਲਈ ਵੀ ਵੱਡੇ ਪੱਧਰ ’ਤੇ ਸਹੂਲਤਾਂ ਲੈ ਕੇ ਆਉਣਗੇ। ਸ਼ਾਮਲ ਹੋਣ ਵਾਲਿਆਂ ਵਿੱਚ ਭੋਲਾ ਭੰਬੂਆਂ, ਜੋਗਿੰਦਰ ਦੇਵੀ, ਜਗੀਰ ਰਾਮ, ਸੋਹਣ ਸਿੰਘ, ਬਲਵਿੰਦਰ ਸਿੰਘ ਹੈਪੀ ਭੰਬੂਆਂ, ਬਾਬਾ ਰਣਜੀਤ ਸਿੰਘ, ਦੀਪ ਭੰਬੂਆਂ, ਕਸ਼ਮੀਰ ਕੌਰ, ਲਾਲੀ ਸਿੰਘ ਭੰਬੂਆਂ, ਬਲਵਿੰਦਰ ਸਿੰਘ ਭੰਬੂਆਂ, ਸੁੱਚਾ ਸਿੰਘ ਭੰਬੂਆਂ, ਨਿਸ਼ਾਨ ਸਿੰਘ ਭੰਬੂਆਂ, ਧਰਮ ਸਿੰਘ, ਅਮਰ ਕੌਰ, ਕ੍ਰਿਸ਼ਨਾ ਦੇਵੀ, ਗੁਰਦਿੱਤ ਸਿੰਘ, ਰਣਵੀਰ ਸਿੰਘ ਅਤੇ ਸ਼ਨੀ ਭੰਬੂਆਂ ਆਦਿ ਸ਼ਾਮਲ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਿਕਰਮ ਸਿੰਘ ਫਰੀਦਪੁਰ, ਆਕਾਸ਼ਦੀਪ ਸਿੰਘ ਨੌਰੰਗਵਾਲ, ਤਰਲੋਕ ਸਿੰਘ ਹਾਜੀਪੁਰ, ਸ਼ਾਨਵੀਰ ਸਿੰਘ ਬ੍ਰਹਮਪੁਰ, ਸੁਰਿੰਦਰ ਸਿੰਘ ਸੁਹਾਗਹੇੜੀ, ਮਨਜੀਤ ਸਿੰਘ, ਪਰਮਿੰਦਰ ਸਿੰਘ ਕਪੂਰੀ, ਕੁਲਵੰਤ ਸਿੰਘ ਫਰੀਦਪੁਰ, ਜੋਬਨ ਘੜਾਮ, ਹਰਚੰਦ ਸਿੰਘ ਮਹਿਮੂਦਪੁਰ, ਸੁਖਵਿੰਦਰ ਸਿੰਘ ਭੰਬੂਆਂ, ਗਗਨ ਭੰਬੂਆਂ, ਹੈਪੀ ਵਿਰਕ ਭਮਾਰਸੀ ਅਤੇ ਗੁਰਮੁੱਖ ਸਿੰਘ ਸੁਹਾਗਹੇੜੀ ਆਦਿ ਹਾਜ਼ਰ ਸਨ। ਇਸ ਇਕੱਠ ਨੇ ਸਿਆਸੀ ਗਲਿਆਰਿਆਂ ਵਿੱਚ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਸਨੌਰ ਦਾ ਸਿਆਸੀ ਪਾਸਾ ਕਿਸ ਪਾਸੇ ਮੁੜੇਗਾ।
ਚੰਦੂਮਾਜਰਾ ਦਾ ਐਲਾਨ ਸੁਣ ਕੇ ਹਿੱਲ ਗਏ ਲੋਕ, ਜੋ ਹੁਣ ਹੋਵੇਗਾ ਉਹ ਪਹਿਲਾਂ ਕਦੇ ਨਹੀਂ ਵੇਖਿਆ ਗਿਆ
ਸਨੌਰ ਹਲਕੇ ਦੇ ਪਿੰਡ ਭੰਬੂਆਂ ਵਿੱਚ ਅੱਜ ਉਸ ਸਮੇਂ ਵੱਡੀ ਹਲਚਲ ਮਚ ਗਈ ਜਦੋਂ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿਣ ਦਾ ਫੈਸਲਾ ਸੁਣਾ ਦਿੱਤਾ। ਇਹ ਪਰਿਵਾਰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ
NRI Post Desk · 71 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




