|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਚਾਂਦੀ ਦਾ ਤਮਗਾ ਜਿੱਤਣ ਪਿੱਛੋਂ ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀਆਂ ਦਾ ਉਹ ਰਾਜ਼ ਸਾਹਮਣੇ ਆਇਆ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਸੁਲਤਾਨਪੁਰ ਲੋਧੀ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਆਯੋਜਿਤ 70ਵੀਂ ਪੰਜਾਬ ਰਾਜ ਜ਼ਿਲ੍ਹਾ ਪੱਧਰ ਸਕੂਲ ਖੇਡਾਂ 2026-2027 ਵਿੱਚ ਉਸ ਸਮੇਂ ਇਤਿਹਾਸ ਰਚ ਦਿੱਤਾ, ਜਦੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ

NRI Post Desk · 53 ਦਿਨ ਪਹਿਲਾਂ · ਅੱਪਡੇਟ 28 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚਾਂਦੀ ਦਾ ਤਮਗਾ ਜਿੱਤਣ ਪਿੱਛੋਂ ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀਆਂ ਦਾ ਉਹ ਰਾਜ਼ ਸਾਹਮਣੇ ਆਇਆ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
📷 NRI Post Desk

ਸੁਲਤਾਨਪੁਰ ਲੋਧੀ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਆਯੋਜਿਤ 70ਵੀਂ ਪੰਜਾਬ ਰਾਜ ਜ਼ਿਲ੍ਹਾ ਪੱਧਰ ਸਕੂਲ ਖੇਡਾਂ 2026-2027 ਵਿੱਚ ਉਸ ਸਮੇਂ ਇਤਿਹਾਸ ਰਚ ਦਿੱਤਾ, ਜਦੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਹੋਏ ਅੰਡਰ 21 ਲੜਕੀਆਂ ਦੇ ਵਾਲੀਬਾਲ ਮੁਕਾਬਲਿਆਂ ਵਿੱਚ ਕਪਤਾਨ ਜਸਰੀਤ ਕੌਰ ਦੀ ਅਗਵਾਈ ਹੇਠ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕੀਤਾ। ਇਹ ਸਿਰਫ਼ ਇੱਕ ਖੇਡ ਦਾ ਨਤੀਜਾ ਨਹੀਂ ਸੀ, ਸਗੋਂ ਉਸ ਮਿਹਨਤ ਅਤੇ ਲਗਨ ਦਾ ਫਲ ਸੀ, ਜੋ ਇਨ੍ਹਾਂ ਖਿਡਾਰਨਾਂ ਨੇ ਮੈਦਾਨ ਵਿੱਚ ਲਗਾਈ। ਜੇਤੂ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸਿਲਵਰ ਮੈਡਲ ਤੇ ਸਰਟੀਫਿਕੇਟਸ ਨਾਲ਼ ਸਨਮਾਨਿਤ ਕੀਤਾ ਗਿਆ, ਜੋ ਇਨ੍ਹਾਂ ਵਿਦਿਆਰਥੀਆਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਇਸ ਸਫ਼ਲਤਾ ਦੇ ਪਿੱਛੇ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ, ਜਿਨ੍ਹਾਂ ਵਿੱਚ ਅਮਰਦੀਪ ਕੁਮਾਰ ਡੀਪੀਈ ਤੇ ਅਮਨਦੀਪ ਕੌਰ ਡੀਪੀਈ ਨੇ ਵਿਦਿਆਰਥੀਆਂ ਦੇ ਮੈਚ ਕਰਵਾਉਣ ਵਿੱਚ ਆਪਣਾ ਅਹਿਮ ਰੋਲ ਨਿਭਾਇਆ। ਜਦੋਂ ਜੇਤੂ ਟੀਮ ਸਕੂਲ ਵਾਪਸ ਪਹੁੰਚੀ, ਤਾਂ ਪ੍ਰਿੰਸੀਪਲ ਮੋਨਾ ਘਈ ਵੱਲੋਂ ਜੇਤੂ ਵਿਦਿਆਰਥੀਆਂ ਤੇ ਦੋਵਾਂ ਡੀਪੀਈ ਅਧਿਆਪਕਾਂ ਦਾ ਸਕੂਲ ਆਉਣ ’ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ਼-ਨਾਲ਼ ਖੇਡਾਂ ਵਿੱਚ ਵੀ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਇਸ ਪ੍ਰੈਸੀਡੈਂਟ ਕੁਲਵਿੰਦਰ ਸਿੰਘ ਜੱਜ, ਪ੍ਰਿੰਸੀਪਲ ਮਧੂ ਸ਼ਰਮਾ ਜੂਨੀਅਰ ਵਿੰਗ, ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰਸ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜਸ ਤੇ ਸਟਾਫ਼ ਮੈਂਬਰ ਵਿਦਿਆਰਥੀਆਂ ਨਾਲ ਮੌਜੂਦ ਸਨ। ਇਸ ਪ੍ਰਾਪਤੀ ਨੇ ਇਹ ਸਾਬਤ ਕਰ ਦਿੱਤਾ ਕਿ ਜੇਕਰ ਵਿਦਿਆਰਥੀਆਂ ਨੂੰ ਸਹੀ ਮਾਰਗਦਰਸ਼ਨ ਅਤੇ ਸਹੂਲਤਾਂ ਮਿਲਣ, ਤਾਂ ਉਹ ਪੰਜਾਬ ਦਾ ਨਾਮ ਦੇਸ਼ ਅਤੇ ਦੁਨੀਆ ਵਿੱਚ ਰੌਸ਼ਨ ਕਰ ਸਕਦੇ ਹਨ। ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਵੀ ਖੇਡਾਂ ਨੂੰ ਇਸੇ ਤਰ੍ਹਾਂ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਹੋਰ ਵੀ ਵਿਦਿਆਰਥੀ ਇਸ ਮੁਕਾਬਲੇ ਵਿੱਚ ਹਿੱਸਾ ਲੈ ਕੇ ਸੂਬੇ ਦਾ ਨਾਮ ਰੌਸ਼ਨ ਕਰਨ। ਇਸ ਜਿੱਤ ਨੇ ਨਾ ਸਿਰਫ਼ ਸਕੂਲ, ਸਗੋਂ ਪੂਰੇ ਸੁਲਤਾਨਪੁਰ ਲੋਧੀ ਇਲਾਕੇ ਦੇ ਲੋਕਾਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!