ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜਸਟਿਸ ਨੇ ਦਿੜ੍ਹਬਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲਿਸ ਨੂੰ ਬਿਨਾਂ ਕਿਸੇ ਪੱਖਪਾਤ ਦੇ ਨਿਰਪੱਖ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਨਾਲ ਇਸ ਮਾਮਲੇ ਦੇ ਕਈ ਰਾਜ਼ ਖੁੱਲ੍ਹਣ ਦੀ ਆਸ ਬੱਝੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਦਿੜ੍ਹਬਾ ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਮੁੱਖ ਜਸਟਿਸ ਨੇ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ ਅਤੇ ਢੁਕਵੀਂ ਜਾਂਚ ਕਰਨ ਲਈ ਕਿਹਾ ਹੈ, ਜਦੋਂਕਿ ਇਸ ਵੇਲੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ ਅਤੇ ਜਾਂਚ ਦੇ ਤੱਥ ਨਸ਼ਰ ਨਹੀਂ ਕੀਤੇ ਜਾ ਸਕਦੇ। ਦੱਸਣਯੋਗ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਨੇ ਪੰਚਾਇਤ ਦੇ ਦਬਾਅ ਕਾਰਨ ਖ਼ੁਦਕੁਸ਼ੀ ਕਰ ਲਈ ਸੀ, ਜਦੋਂ ਉਸ ਨੇ ਵਿੱਤ ਮੰਤਰੀ ਦੇ ਪ੍ਰੋਗਰਾਮ ਵਿੱਚ ਨਸ਼ੇ ਦਾ ਮੁੱਦਾ ਚੁੱਕਿਆ ਸੀ। ਹੁਣ ਇਸ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ, ਕਿਉਂਕਿ ਪੀੜਤ ਗੁਲਜ਼ਾਰ ਸਿੰਘ ਦੀ ਹਸਪਤਾਲ ਲਿਆਉਣ ਸਮੇਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਬਜ਼ੁਰਗ ਦੀ ਸਲਫਾਸ ਨਿਗਲਣ ਤੋਂ ਬਾਅਦ ਦੀ ਹੈ। ਇਸ ਵੀਡੀਓ ਵਿੱਚ ਬਜ਼ੁਰਗ ਆਪਣੇ ਵੱਲੋਂ ਸਲਫਾਸ ਨਿਗਲਣ ਪਿੱਛੇ ਕਾਰਨਾਂ ਅਤੇ ਉਸ ਨੂੰ ਮਜਬੂਰ ਕਰਨ ਵਾਲੇ ਲੋਕਾਂ ਦਾ ਨਾਮ ਲੈਂਦਾ ਸੁਣਾਈ ਦੇ ਰਿਹਾ ਹੈ, ਜਿਸ ਵਿੱਚ ਉਹ ਕਹਿ ਰਿਹਾ ਹੈ ਕਿ ਕੱਲ ਸਾਡੇ ਪਿੰਡ ਚੀਮਾ ਆਇਆ ਸੀ ਅਤੇ ਮੈਂ ਸਵਾਲ ਕੀਤਾ ਸੀ, ਇਸ ਗੱਲ ਦਾ ਚੀਮਾ ਵੀ ਜ਼ਿੰਮੇਵਾਰ ਹੈ ਅਤੇ ਮੇਰੀ ਮੌਤ ਦਾ ਵੀ ਜ਼ਿੰਮੇਵਾਰ ਹੈ, ਜਦੋਂਕਿ ਇੱਕ ਪੰਚਾਇਤ ਦਾ ਸਰਪੰਚ ਵੀ ਮੇਰੀ ਮੌਤ ਦਾ ਜ਼ਿੰਮੇਵਾਰ ਹੈ। ਬਜ਼ੁਰਗ ਨੇ ਕਿਹਾ ਕਿ ਉਸ ਨੇ ਚਿੱਟੇ ਬਾਰੇ ਸਵਾਲ ਪੁੱਛਿਆ ਸੀ, ਕਿਉਂਕਿ ਉਸ ਦਾ ਮੁੰਡਾ ਚਿੱਟਾ ਪੀਂਦਾ ਹੈ ਅਤੇ ਨਸ਼ੇ ਤੋਂ ਪੀੜਤ ਹੈ, ਅਤੇ ਚਿੱਟੇ ਕਾਰਨ ਉਸ ਦੇ ਘਰ ਦਾ ਸਾਰਾ ਕੁੱਝ ਹੀ ਵਿਕ ਗਿਆ। ਉਸ ਨੇ ਕਿਹਾ ਕਿ ਨਸ਼ੇ ਨੇ ਮੈਨੂੰ ਇੰਨਾ ਬੇਰੁਜ਼ਗਾਰ ਕਰ ਦਿੱਤਾ ਕਿ ਮੈਂ ਮੰਗਣ ਤੋਂ ਵੀ ਮਜਬੂਰ ਹੋ ਗਿਆ, ਪਰ ਚਿੱਟਾ ਕਿਤੇ ਵੀ ਬੰਦ ਨਹੀਂ ਹੋਇਆ। ਦੱਸ ਦਈਏ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿੱਚ ਐਤਵਾਰ ਨੂੰ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ਦੌਰਾਨ ਆਪਣੇ ਮੁੰਡੇ ਦੇ ਨਸ਼ੇ ਦੀ ਲਤ ਤੋਂ ਪ੍ਰੇਸ਼ਾਨ ਗੁਲਜ਼ਾਰ ਸਿੰਘ ਨਾਮ ਦੇ ਬਜ਼ੁਰਗ ਨੇ ਦੁਖੀ ਹੋ ਕੇ ਪ੍ਰੋਗਰਾਮ ਦੌਰਾਨ ਵਿੱਤ ਮੰਤਰੀ ਅੱਗੇ ਨਸ਼ੇ ਨੂੰ ਲੈ ਕੇ ਸਵਾਲ ਕੀਤੇ ਸਨ ਅਤੇ ਪੁੱਛਿਆ ਸੀ ਕਿ ਮੇਰਾ ਮੁੰਡਾ ਸਰੇਆਮ ਚਿੱਟਾ ਪੀ ਜਾਂਦਾ ਹੈ, ਤੁਸੀਂ ਚਿੱਟਾ ਕਿਉਂ ਨਹੀਂ ਬੰਦ ਕਰਦੇ। ਜਾਣਕਾਰੀ ਅਨੁਸਾਰ, ਇਸ ਦੌਰਾਨ ਜਦੋਂ ਪੁਲਿਸ ਨੇ ਬਜ਼ੁਰਗ ਨੂੰ ਪਾਸੇ ਕਰ ਦਿੱਤਾ ਤਾਂ ਪਿੰਡ ਤੂਰ ਵੰਜਾਰਾ ਦੇ ਸਰਪੰਚ ਅਤੇ ਕੁੱਝ ਹੋਰ ਵਿਅਕਤੀਆਂ ਵੱਲੋਂ ਉਸ ਉੱਪਰ ਕਥਿਤ ਤੌਰ 'ਤੇ ਦਬਾਅ ਬਣਾਇਆ ਗਿਆ ਕਿ ਉਹ ਸਵੇਰੇ ਖੜ੍ਹ ਕੇ ਮਾਫ਼ੀ ਮੰਗੇ ਕਿ ਉਸ ਨੇ ਮੰਤਰੀ ਨੂੰ ਸਵਾਲ ਕਿਉਂ ਕੀਤਾ, ਅਤੇ ਇਸ ਅਪਮਾਨ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਗਿਆ ਸੀ ਅਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਹੁਣ ਹਾਈ ਕੋਰਟ ਦੇ ਹਸਤਕਸ਼ੇਪ ਤੋਂ ਬਾਅਦ ਇਹ ਸਵਾਲ ਉੱਠ ਰਿਹਾ ਹ
ਚੀਮਾ ਦੇ ਪ੍ਰੋਗਰਾਮ ਤੋਂ ਬਾਅਦ ਮੌਤ ਦੇ ਰਾਜ਼ ਦਾ ਪਰਦਾਫਾਸ਼: ਵੀਡੀਓ ਵਿੱਚ ਬਜ਼ੁਰਗ ਨੇ ਲਏ ਕਿਨ੍ਹਾਂ ਦੇ ਨਾਮ?
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜਸਟਿਸ ਨੇ ਦਿੜ੍ਹਬਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲਿਸ ਨੂੰ ਬਿਨਾਂ ਕਿਸੇ ਪੱਖਪਾਤ ਦੇ ਨਿਰਪੱਖ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਨਾਲ ਇਸ ਮਾਮਲੇ ਦੇ
NRI Post Desk · 69 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।



