ਬਟਾਲਾ ਵਿੱਚ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਗਾਂਧੀ ਨਗਰ ਕੈਂਪ ਦੇ ਘਰ ਵਿੱਚ ਬਣੇ ਚਰਚ ਦੇ ਪਾਦਰੀ ਬਲਵਿੰਦਰ ਕੁਮਾਰ ਲਾਡੀ ਦਾ ਉਸਦੇ ਆਪਣੇ ਹੀ ਘਰ ਵਿੱਚ ਗਲਾ ਰੇਤ ਕੇ ਕਤਲ ਕਰ ਦਿੱਤਾ ਗਿਆ। ਇਸ ਭਿਆਨਕ ਵਾਰਦਾਤ ਦੀ ਖ਼ਬਰ ਪਤਾ ਲੱਗਦਿਆਂ ਹੀ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਕੇ ਤੇ ਪਹੁੰਚ ਗਏ। ਕਰੀਬ ਚਾਲੀ ਸਾਲਾ ਪਾਦਰੀ ਬਲਵਿੰਦਰ ਕੁਮਾਰ ਲਾਡੀ ਨੇ ਆਪਣੇ ਘਰ ਵਿੱਚ ਹੀ ਚਰਚ ਬਣਾਇਆ ਹੋਇਆ ਸੀ ਅਤੇ ਉਹ ਉਸ ਵਿੱਚ ਪਾਦਰੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਇਕੱਲਾ ਹੀ ਰਹਿੰਦਾ ਸੀ, ਜਦੋਂਕਿ ਉਸਦੀ ਪਤਨੀ ਅਤੇ ਦੋ ਬੱਚੇ ਕਾਫ਼ੀ ਸਮੇਂ ਤੋਂ ਵੱਖ ਰਹਿ ਰਹੇ ਸਨ। ਮ੍ਰਿਤਕ ਦੇ ਭਰਾ ਮਹਿੰਦਰਪਾਲ ਅਤੇ ਭਤੀਜੇ ਸੰਨੀ ਅਨੁਸਾਰ ਵੀਰਵਾਰ ਸਵੇਰੇ ਕਰੀਬ ਨੌਂ ਵਜੇ ਬਲਵਿੰਦਰ ਕੁਮਾਰ ਲਾਡੀ ਦੇ ਘਰ ਦੋ ਮੁਲਜ਼ਮ ਆਏ ਸਨ, ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਨਰੇਸ਼ ਕੁਮਾਰ ਨੇ ਤੇਜ਼ਧਾਰ ਹਥਿਆਰ ਨਾਲ ਬਲਵਿੰਦਰ ਦੇ ਗਲ਼ੇ ਤੇ ਵਾਰ ਕੀਤਾ, ਜਿਸ ਕਾਰਨ ਉਸਦੀ ਸਾਹ ਦੀ ਨਲੀ ਕੱਟਣ ਨਾਲ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਘਟਨਾ ਨਾਲ ਸਬੰਧਤ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੁਲਜ਼ਮ ਨਰੇਸ਼ ਅਤੇ ਦੂਜਾ ਵਿਅਕਤੀ ਜਾਂਦੇ ਹੋਏ ਨਜ਼ਰ ਆ ਰਹੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀ.ਐੱਸ.ਪੀ. ਸਿਟੀ ਸੁਖਇੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਬਲਵਿੰਦਰ ਕੁਮਾਰ ਲਾਡੀ ਦੇ ਕਤਲ ਦੀ ਸੂਚਨਾ ਮਿਲੀ ਸੀ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਮੁਲਜ਼ਮ ਨਰੇਸ਼ ਕੁਮਾਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸਬੂਤ ਜੁਟਾਉਣੇ ਸ਼ੁਰੂ ਕਰ ਦਿੱਤੇ ਅਤੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੁਲਜ਼ਮ ਨਰੇਸ਼ ਕੁਮਾਰ ਨੂੰ ਵੀ.ਐੱਮ.ਐੱਸ. ਕਾਲਜ ਦੇ ਕੋਲੋਂ ਮਹਿਜ਼ ਚਾਰ ਘੰਟੇ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਕੋਲੋਂ ਕਤਲ ਵਿੱਚ ਵਰਤਿਆ ਗਿਆ ਕਟਰ ਵੀ ਬਰਾਮਦ ਕਰ ਲਿਆ ਹੈ। ਡੀ.ਐੱਸ.ਪੀ. ਸਿਟੀ ਸੁਖਇੰਦਰ ਸਿੰਘ ਨੇ ਦੱਸਿਆ ਕਿ ਗਾਂਧੀ ਕੈਂਪ ਦੇ ਹੀ ਰਹਿਣ ਵਾਲੇ ਮੁਲਜ਼ਮ ਨਰੇਸ਼ ਕੁਮਾਰ ਦੀ ਪਤਨੀ ਬਲਵਿੰਦਰ ਪਾਦਰੀ ਦੇ ਚਰਚ ਵਿੱਚ ਜਾਇਆ ਕਰਦੀ ਸੀ ਅਤੇ ਮੁਲਜ਼ਮ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਦੇ ਪਾਦਰੀ ਬਲਵਿੰਦਰ ਨਾਲ ਨਾਜਾਇਜ਼ ਸਬੰਧ ਹਨ। ਇਸੇ ਸ਼ੱਕ ਕਾਰਨ ਮੁਲਜ਼ਮ ਨੇ ਇੱਕ ਕਟਰ ਨਾਲ ਵੀਰਵਾਰ ਸਵੇਰੇ ਕਰੀਬ ਨੌਂ ਵਜੇ ਬਲਵਿੰਦਰ ਦੇ ਘਰ ਜਾ ਕੇ ਉਸਦਾ ਗਲਾ ਰੇਤ ਦਿੱਤਾ, ਜਿਸ ਦੌਰਾਨ ਬਲਵਿੰਦਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਉਸਨੂੰ ਇਲਾਜ ਲਈ ਬਟਾਲਾ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਅੱਧੇ ਘੰਟੇ ਬਾਅਦ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਵਾਰਦਾਤ ਦੇ ਚਾਰ ਘੰਟੇ ਬਾਅਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਕੀ ਇਸ ਕਤਲ ਵਿੱਚ ਉਸਦਾ ਕੋਈ ਹੋਰ ਸਾਥੀ ਵੀ ਸ਼ਾਮਲ ਸੀ।
ਚਰਚ ਵਿੱਚ ਪਾਦਰੀ ਦਾ ਗਲਾ ਰੇਤ ਕੇ ਕਤਲ, ਚਾਰ ਘੰਟਿਆਂ ਵਿੱਚ ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
ਬਟਾਲਾ ਵਿੱਚ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਗਾਂਧੀ ਨਗਰ ਕੈਂਪ ਦੇ ਘਰ ਵਿੱਚ ਬਣੇ ਚਰਚ ਦੇ ਪਾਦਰੀ ਬਲਵਿੰਦਰ ਕੁਮਾਰ ਲਾਡੀ ਦਾ ਉਸਦੇ ਆਪਣੇ ਹੀ ਘਰ ਵਿੱਚ ਗਲਾ ਰੇਤ ਕੇ ਕਤਲ ਕਰ ਦਿੱਤਾ ਗਿਆ। ਇਸ ਭਿਆਨਕ ਵਾਰਦਾਤ ਦੀ ਖ਼ਬਰ ਪਤਾ ਲੱਗਦਿ
NRI Post Desk · 46 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




