ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਡਾ. ਸਤਿਬੀਰ ਸਿੰਘ ਗੋਸਲ ਦਾ ਚਾਰ ਸਾਲਾ ਕਾਰਜਕਾਲ ਮੁਕੰਮਲ ਹੋਣ ’ਤੇ ਯੂਨੀਵਰਸਿਟੀ ਵੱਲੋਂ ਉਨ੍ਹਾਂ ਨੂੰ ਭਾਵੁਕ ਵਿਦਾਇਗੀ ਦਿੱਤੀ ਗਈ। ਇਸ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਡਾ. ਗੋਸਲ ਦੀ ਅਗਵਾਈ ਦੌਰਾਨ ਹੋਈਆਂ ਅਹਿਮ ਪ੍ਰਾਪਤੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਵਿਦਾਇਗੀ ਮੌਕੇ ਯੂਨੀਵਰਸਿਟੀ ਵਿੱਚ ਤਿੰਨ ਵਿਸ਼ੇਸ਼ ਮੀਟਿੰਗਾਂ ਦਾ ਪ੍ਰਬੰਧ ਕੀਤਾ ਗਿਆ, ਜਿਨ੍ਹਾਂ ਵਿੱਚ ਪਹਿਲੀ ਮੀਟਿੰਗ ਉੱਚ ਅਧਿਕਾਰੀਆਂ ਨਾਲ, ਦੂਜੀ ਮੀਟਿੰਗ ਅਧਿਆਪਨ, ਗੈਰ-ਅਧਿਆਪਨ ਅਤੇ ਦਰਜਾ ਚਾਰ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਅਤੇ ਤੀਜੀ ਮੀਟਿੰਗ ਡਾ. ਗੋਸਲ ਦੇ ਨਿੱਜੀ ਦਫ਼ਤਰ ਦੇ ਸਟਾਫ ਨਾਲ ਕੀਤੀ ਗਈ। ਇਸ ਮੌਕੇ ਭਾਵੁਕ ਹੋਏ ਡਾ. ਗੋਸਲ ਨੇ ਆਪਣੇ ਕਾਰਜਕਾਲ ਦੌਰਾਨ ਮਿਲੇ ਸਹਿਯੋਗ ਲਈ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ, ਵਿਗਿਆਨੀਆਂ, ਗੈਰ-ਅਧਿਆਪਨ ਅਮਲੇ ਅਤੇ ਹੋਰ ਸਹਿਯੋਗੀ ਕਰਮਚਾਰੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੀਏਯੂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਯੂਨੀਵਰਸਿਟੀ ਦੀ ਬਿਹਤਰੀ ਲਈ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਹਰ ਸੰਭਵ ਯਤਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਮੁੱਚੇ ਸਟਾਫ ਦੇ ਸਹਿਯੋਗ ਤੋਂ ਬਿਨਾਂ ਇਹ ਕੰਮ ਸੰਭਵ ਨਹੀਂ ਸਨ, ਅਤੇ ਉਨ੍ਹਾਂ ਲਈ ਇਹ ਚਾਰ ਸਾਲ ਇੱਕ ਸਾਂਝੀ ਯਾਤਰਾ ਵਾਂਗ ਰਹੇ ਜੋ ਉਨ੍ਹਾਂ ਦੀਆਂ ਯਾਦਾਂ ਵਿੱਚ ਹਮੇਸ਼ਾ ਵਸੇ ਰਹਿਣਗੇ। ਦੱਸਣਯੋਗ ਹੈ ਕਿ ਵਾਈਸ ਚਾਂਸਲਰ ਬਣਨ ਤੋਂ ਪਹਿਲਾਂ ਡਾ. ਗੋਸਲ ਪੀਏਯੂ ਵਿੱਚ ਨਿਰਦੇਸ਼ਕ ਖੋਜ, ਵਧੀਕ ਨਿਰਦੇਸ਼ਕ ਖੋਜ, ਖੇਤੀ ਬਾਇਓਟੈਕਨਾਲੋਜੀ ਸਕੂਲ ਦੇ ਮੋਢੀ ਅਤੇ ਬਾਇਓਟੈਕਨਾਲੋਜੀ ਵਿਭਾਗ ਦੇ ਮੁਖੀ ਵਰਗੀਆਂ ਅਹਿਮ ਜ਼ਿੰਮੇਵਾਰੀਆਂ ਨਿਭਾ ਚੁੱਕੇ ਸਨ। ਪਲਾਂਟ ਬਰੀਡਿੰਗ ਵਿੱਚ ਪੀਐੱਚਡੀ ਕਰਨ ਵਾਲੇ ਡਾ. ਗੋਸਲ ਨੇ ਬਰਤਾਨੀਆ ਦੀ ਨੌਟਿੰਘਮ ਯੂਨੀਵਰਸਿਟੀ ਤੇ ਜੌਨ ਇੰਨਜ਼ ਸੈਂਟਰ, ਨੌਰਵਿਚ ਤੋਂ ਪੋਸਟ-ਡਾਕਟੋਰਲ ਖੋਜ ਕੀਤੀ ਅਤੇ ਅਮਰੀਕਾ ਤੋਂ ਵੀ ਆਪਣੇ ਵਿਸ਼ੇ ਵਿੱਚ ਸਿਖਲਾਈ ਹਾਸਲ ਕੀਤੀ। ਉਨ੍ਹਾਂ ਦੇ ਨਾਮ 20 ਖੋਜ ਪ੍ਰੋਜੈਕਟ, 207 ਖੋਜ ਪੇਪਰ, 12 ਕਿਤਾਬਾਂ ਅਤੇ 77 ਵਿਦਿਆਰਥੀਆਂ ਦੀ ਖੋਜ ਅਗਵਾਈ ਦਰਜ ਹੈ। ਉਨ੍ਹਾਂ ਦੀਆਂ ਵਿਗਿਆਨਕ ਪ੍ਰਾਪਤੀਆਂ ਲਈ ਲੰਡਨ ਦੀ ਰਾਇਲ ਸੁਸਾਇਟੀ ਦਾ ਸਨਮਾਨ, ਰੌਕਫੈਲਰ ਫਾਊਂਡੇਸ਼ਨ ਦੀ ਫੈਲੋਸ਼ਿਪ ਅਤੇ ਪੰਜਾਬ ਵਿਗਿਆਨ ਅਕਾਦਮੀ ਵੱਲੋਂ ਲਾਈਫਟਾਈਮ ਅਚੀਵਮੈਂਟ ਸਨਮਾਨ ਸਮੇਤ ਕਈ ਵੱਕਾਰੀ ਸਨਮਾਨ ਪ੍ਰਾਪਤ ਹੋਏ। ਇਸ ਮੌਕੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਡਾ. ਗੋਸਲ ਕਿਸਾਨਾਂ ਦੀਆਂ ਮੀਟਿੰਗਾਂ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵਿੱਚ ਖੁਦ ਸ਼ਾਮਲ ਹੁੰਦੇ ਰਹੇ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਖੇਤਰਾਂ ਵਿੱਚ ਕਿਸਾਨਾਂ ਦੇ ਨਾਲ ਖੜ੍ਹ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣ ਅਤੇ ਸਹਿਯੋਗ ਦੇਣ ਦੀ ਕੋਸ਼ਿਸ਼ ਵੀ ਕੀਤੀ। ਡਾ. ਰਿਆੜ ਨੇ ਕਿਹਾ ਕਿ ਪੀਏਯੂ ਦੇ ਅਧਿਕਾਰੀਆਂ, ਅਧਿਆਪਕਾਂ, ਵਿਗਿਆਨੀਆਂ, ਮੁਲਾਜ਼ਮਾਂ ਤੇ ਕਿਸਾਨਾਂ ਨਾਲ ਬਣਾਏ ਸਦਭਾਵਨਾ ਭਰੇ
ਚਾਰ ਸਾਲ ਬਾਅਦ ਖੁੱਲ੍ਹਿਆ ਰਾਜ਼! ਪੀਏਯੂ ਵਿੱਚ ਵੀਸੀ ਦੀ ਕੁਰਸੀ ਛੱਡਦੇ ਹੀ ਭਾਵੁਕ ਹੋਏ ਡਾ. ਗੋਸਲ, ਕੀ ਕਿਹਾ?
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਡਾ. ਸਤਿਬੀਰ ਸਿੰਘ ਗੋਸਲ ਦਾ ਚਾਰ ਸਾਲਾ ਕਾਰਜਕਾਲ ਮੁਕੰਮਲ ਹੋਣ ’ਤੇ ਯੂਨੀਵਰਸਿਟੀ ਵੱਲੋਂ ਉਨ੍ਹਾਂ ਨੂੰ ਭਾਵੁਕ ਵਿਦਾਇਗੀ ਦਿੱਤੀ ਗਈ। ਇਸ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ, ਅਧਿਆਪਕਾਂ
NRI Post Desk · 98 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




