|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਚਾਵਲਾ ਨੂੰ ਫਸਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਜਾਂ ਸਿਆਸੀ ਖੇਡ? ਅਸਲ ਸੱਚ ਆਉਣ ਵਾਲੇ ਦਿਨਾਂ ਵਿੱਚ ਲੁਕਿਆ

ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਵਾਈਟ ਸਿਟੀ ਹੋਟਲ ਵਿੱਚ ਇੱਕ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਹੱਕ ਵਿੱਚ ਨਿੱਤਰਦਿਆਂ ਉਨ੍ਹਾਂ ਖ਼ਿਲਾਫ਼ ਲਾਏ ਗਏ ਦੋਸ਼ਾਂ ਨੂੰ

NRI Post Desk · 66 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚਾਵਲਾ ਨੂੰ ਫਸਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਜਾਂ ਸਿਆਸੀ ਖੇਡ? ਅਸਲ ਸੱਚ ਆਉਣ ਵਾਲੇ ਦਿਨਾਂ ਵਿੱਚ ਲੁਕਿਆ
📷 NRI Post Desk

ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਵਾਈਟ ਸਿਟੀ ਹੋਟਲ ਵਿੱਚ ਇੱਕ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਹੱਕ ਵਿੱਚ ਨਿੱਤਰਦਿਆਂ ਉਨ੍ਹਾਂ ਖ਼ਿਲਾਫ਼ ਲਾਏ ਗਏ ਦੋਸ਼ਾਂ ਨੂੰ ਸਿਆਸੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ ਹੈ ਅਤੇ ਇਸ ਮਾਮਲੇ ਦੀ ਹਾਈ ਕੋਰਟ ਦੇ ਜੱਜ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਰੀਵਾਲ ਨੇ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਭਾਈ ਚਾਵਲਾ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਭਾਈ ਚਾਵਲਾ ਸ੍ਰੀ ਆਨੰਦਪੁਰ ਸਾਹਿਬ ਤੋਂ 2027 ਦੀਆਂ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਸਨ, ਜਿਸ ਕਾਰਨ ਉਹ ਕਈ ਸਿਆਸੀ ਵਿਰੋਧੀਆਂ ਦੀਆਂ ਅੱਖਾਂ ਵਿੱਚ ਰੜਕ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਡੂੰਘੀ ਸਾਜ਼ਿਸ਼ ਦੇ ਤਹਿਤ ਭਾਈ ਚਾਵਲਾ ਨੂੰ ਇਸ ਮਾਮਲੇ ਵਿੱਚ ਫਸਾਇਆ ਗਿਆ ਹੈ ਅਤੇ ਮੰਗ ਕੀਤੀ ਕਿ ਨਿਰਪੱਖ ਜਾਂਚ ਰਾਹੀਂ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਦੇ ਮੈਂਬਰ ਸਰਦਾਰ ਹਰਦੇਵ ਸਿੰਘ ਦੇਬੀ ਤੇ ਡਾ. ਖੁਸ਼ਹਾਲ ਸਿੰਘ ਸਿੰਘ ਬਰੂਵਾਲ ਨੇ ਕਿਹਾ ਕਿ ਭਾਈ ਚਾਵਲਾ ਲੰਮੇ ਸਮੇਂ ਤੋਂ ਧਾਰਮਿਕ ਤੇ ਸਮਾਜਿਕ ਸਰਗਰਮੀਆਂ ਵਿੱਚ ਯੋਗਦਾਨ ਪਾ ਰਹੇ ਹਨ ਅਤੇ ਇਲਾਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਹਨ, ਜਦਕਿ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਵੱਲੋਂ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦਾ ਸਿਆਸੀ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਇੱਕ ਮਹਿਲਾ ਵੱਲੋਂ ਲਾਏ ਗਏ ਜਬਰ-ਜਨਾਹ, ਬੰਧਕ ਬਣਾਉਣ ਤੇ ਧਮਕੀਆਂ ਦੇ ਦੋਸ਼ਾਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਘਟਨਾਵਾਂ ਅਤੇ ਸ਼ਿਕਾਇਤ ਦਰਜ ਕਰਵਾਉਣ ਦਰਮਿਆਨ ਰਹੇ ਸਮੇਂ ਸਮੇਤ ਮਾਮਲੇ ਦੇ ਸਾਰੇ ਪੱਖਾਂ ਦੀ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ। ਦੱਸਣਯੋਗ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਥਾਣੇ ਵਿੱਚ 21 ਅਗਸਤ ਨੂੰ ਇੱਕ ਮਹਿਲਾ ਦੀ ਸ਼ਿਕਾਇਤ ’ਤੇ ਭਾਈ ਚਾਵਲਾ ਖ਼ਿਲਾਫ਼ ਬੀਐੱਨਐੱਸ ਦੀਆਂ ਧਾਰਾਵਾਂ 64, 1272 ਤੇ 3512 ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਦਕਿ ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ, ਅਤੇ ਸ਼ਿਕਾਇਤਕਰਤਾ ਵੱਲੋਂ ਜੁਡੀਸ਼ੀਅਲ ਮੈਜਿਸਟਰੇਟ ਸਾਹਮਣੇ ਵੀ ਬਿਆਨ ਦਰਜ ਕਰਵਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਮੌਕੇ ਠੇਕੇਦਾਰ ਗੁਰਵਿੰਦਰ ਸਿੰਘ ਸਰਕਲ ਪ੍ਰਧਾਨ ਕੀਰਤਪੁਰ ਸਾਹਿਬ, ਕੁਲਵਿੰਦਰ ਸਿੰਘ ਸਰਕਲ ਪ੍ਰਧਾਨ ਦਿਹਾਤੀ ਕੀਰਤਪੁਰ ਸਾਹਿਬ, ਅਜਮੇਰ ਸਿੰਘ, ਮਨਜੀਤ ਸਿੰਘ ਨੀਟੂ, ਕਿਰਪਾਲ ਸਿੰਘ, ਮਲਕੀਤ ਸਿੰਘ ਢਾਹੇ, ਉਜਲ ਸਿੰਘ ਬੰਟੂ, ਗੁਰਮੁਖ ਸਿੰਘ ਵਿਰਕ ਅਤੇ ਬਲਦੇਵ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਇੱਕ ਵੱਖਰੇ ਬਿਆਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਹਲਕਾ ਅਨੰਦਪੁਰ ਸਾਹਿਬ ਦੀ ਪ੍ਰਧਾਨ ਬੀਬੀ ਹਰਦੀਪ ਕੌਰ ਕੋਟਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਿਆਸਤ ਦੀ ਭੇਟ ਚੜ੍ਹੇ ਹਨ,

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!