|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਚਾਰ ਸਾਲਾਂ ਬਾਅਦ ਟਰੰਪ ਦਾ ਉਹ ਫੈਸਲਾ ਜੋ ਦੁਨੀਆ ਨੂੰ ਹਿਲਾ ਦੇਵੇਗਾ, ਯੂਕਰੇਨ ਨੂੰ ਇਕੱਲੇ ਛੱਡਣ ਦੀ ਤਿਆਰੀ

ਚਾਰ ਸਾਲਾਂ ਤੋਂ ਚੱਲ ਰਹੀ ਰੂਸ-ਯੂਕਰੇਨ ਜੰਗ ਵਿੱਚ ਇੱਕ ਅਜਿਹਾ ਮੋੜ ਆਇਆ ਹੈ ਜਿਸ ਨੇ ਸਾਰੇ ਦੇਸ਼ਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਓਵਲ ਆਫਿਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੂਸ ਇੱਕ

NRI Post Desk · 34 ਦਿਨ ਪਹਿਲਾਂ · ਅੱਪਡੇਟ 15 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚਾਰ ਸਾਲਾਂ ਬਾਅਦ ਟਰੰਪ ਦਾ ਉਹ ਫੈਸਲਾ ਜੋ ਦੁਨੀਆ ਨੂੰ ਹਿਲਾ ਦੇਵੇਗਾ, ਯੂਕਰੇਨ ਨੂੰ ਇਕੱਲੇ ਛੱਡਣ ਦੀ ਤਿਆਰੀ
📷 NRI Post Desk

ਚਾਰ ਸਾਲਾਂ ਤੋਂ ਚੱਲ ਰਹੀ ਰੂਸ-ਯੂਕਰੇਨ ਜੰਗ ਵਿੱਚ ਇੱਕ ਅਜਿਹਾ ਮੋੜ ਆਇਆ ਹੈ ਜਿਸ ਨੇ ਸਾਰੇ ਦੇਸ਼ਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਓਵਲ ਆਫਿਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੂਸ ਇੱਕ ਵੱਡੀ ਮਸ਼ੀਨ ਹੈ ਜੋ ਲਗਾਤਾਰ ਅੱਗੇ ਵਧਦੀ ਜਾ ਰਹੀ ਹੈ ਅਤੇ ਮਾਸਕੋ ਨੇ ਯੂਕਰੇਨ ਦੇ ਇੱਕ ਵੱਡੇ ਹਿੱਸੇ ਤੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਯੂਕਰੇਨ ਇਸ ਜੰਗ ਵਿੱਚ ਰੂਸ ਤੋਂ ਪਿੱਛੇ ਹੈ ਅਤੇ ਕੀਵ ਆਪਣੀ ਸਥਿਤੀ ਬਰਕਾਰ ਰੱਖਣ ਵਿੱਚ ਨਾਕਾਮ ਹੋ ਰਿਹਾ ਹੈ, ਇਸ ਲਈ ਹੁਣ ਜੰਗ ਖ਼ਤਮ ਕਰਨ ਦੀ ਜ਼ਿੰਮੇਵਾਰੀ ਯੂਕਰੇਨ ਖ਼ੁਦ ਨਿਭਾਏ। ਟਰੰਪ ਨੇ ਯੂਕਰੇਨ ਨੂੰ ਦਿੱਤੀ ਜਾ ਰਹੀ ਅਮਰੀਕੀ ਆਰਥਿਕ ਸਹਾਇਤਾ ਤੇ ਵੀ ਸਵਾਲ ਚੁੱਕਦਿਆਂ ਪੁੱਛਿਆ ਕਿ ਇਸ ਨਾਲ ਵਾਸ਼ਿੰਗਟਨ ਨੂੰ ਕੀ ਹਾਸਲ ਹੋਇਆ ਹੈ, ਕਿਉਂਕਿ ਉਨ੍ਹਾਂ ਮੁਤਾਬਕ ਇਸ ਦੇ ਬਦਲੇ ਅਮਰੀਕਾ ਨੂੰ ਦੁੱਖ, ਮੌਤਾਂ ਅਤੇ ਭਾਰੀ ਆਰਥਿਕ ਨੁਕਸਾਨ ਤੋਂ ਇਲਾਵਾ ਕੁਝ ਨਹੀਂ ਮਿਲਿਆ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅਮਰੀਕਾ ਦੇ ਵਿਸ਼ੇਸ਼ ਦੂਤ ਸਟੀਵ ਵਿਟਕੌਫ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਵਿਚਾਲੇ ਨਾਰਵੇ ਦੀ ਰਾਜਧਾਨੀ ਓਸਲੋ ਵਿੱਚ ਮੁਲਾਕਾਤ ਹੋਈ ਸੀ, ਜਿਸ ਦੌਰਾਨ ਵਾਸ਼ਿੰਗਟਨ ਨੇ ਰੂਸ ਦੇ ਤਾਜ਼ਾ ਹਮਲਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜੰਗ ਰੋਕਣ ਲਈ ਸਹਿਮਤੀ ਨਾ ਬਣਨ ਦੇ ਕਾਰਨਾਂ ਬਾਰੇ ਟਰੰਪ ਨੇ ਦੱਸਿਆ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਜ਼ੇਲੇਂਸਕੀ ਵਿਚਾਲੇ ਡੂੰਘੀ ਦੁਸ਼ਮਣੀ ਹੈ ਅਤੇ ਦੋਵਾਂ ਨੇਤਾਵਾਂ ਦੀ ਆਪਸੀ ਨਫ਼ਰਤ ਉਨ੍ਹਾਂ ਨੂੰ ਇੱਕ ਮੇਜ਼ ਤੇ ਬੈਠ ਕੇ ਗੱਲਬਾਤ ਕਰਨ ਤੋਂ ਰੋਕ ਰਹੀ ਹੈ। ਇਸ ਨਰਮ ਰੁਖ਼ ਦੇ ਪਿੱਛੇ ਵੱਡਾ ਕਾਰਨ ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਕਾਰਨ ਅਮਰੀਕਾ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਹੋਇਆ ਭਾਰੀ ਵਾਧਾ ਹੈ, ਜਿਸ ਕਾਰਨ ਟਰੰਪ ਨੇ ਰੂਸ ਤੋਂ ਡੀਜ਼ਲ ਦੀ ਖ਼ਰੀਦ ਨੂੰ ਹਰੀ ਝੰਡੀ ਦੇ ਦਿੱਤੀ ਹੈ ਅਤੇ ਰੂਸ ਤੇ ਲੱਗੀਆਂ ਪਾਬੰਦੀਆਂ ਦੇ ਬਾਵਜੂਦ ਮਹਿੰਗਾਈ ਘਟਾਉਣ ਲਈ ਮਾਸਕੋ ਤੋਂ ਮਦਦ ਲੈ ਰਿਹਾ ਹੈ। ਦੂਜੇ ਪਾਸੇ ਅਗਲੇ ਮਹੀਨੇ ਅਮਰੀਕਾ ਵਿੱਚ ਹੋਣ ਵਾਲੀਆਂ ਮਿਡਟਰਮ ਚੋਣਾਂ ਵਿੱਚ ਟਰੰਪ ਦੀ ਰਿਪਬਲਿਕਨ ਪਾਰਟੀ ਦੀ ਸਥਿਤੀ ਮਜ਼ਬੂਤ ਨਾ ਮੰਨੇ ਜਾਣ ਕਾਰਨ ਵੀ ਇਹ ਰੁਖ਼ ਅਹਿਮ ਮੰਨਿਆ ਜਾ ਰਿਹਾ ਹੈ, ਜਦਕਿ ਟਰੰਪ ਪਿਛਲੇ ਕਈ ਮਹੀਨਿਆਂ ਤੋਂ ਜੰਗ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਸਨ ਅਤੇ ਇੱਕ ਸਮੇਂ ਇੱਕ ਸਾਲ ਦੇ ਅੰਦਰ ਜੰਗ ਖ਼ਤਮ ਕਰਨ ਦਾ ਦਾਅਵਾ ਵੀ ਕੀਤਾ ਸੀ, ਪਰ ਅਜਿਹਾ ਨਹੀਂ ਹੋ ਸਕਿਆ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!