|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੰਡੀਗੜ੍ਹ 'ਚ ਕਿਰਤੀਆਂ ਦੇ ਹੱਕਾਂ ਦੀ ਲੜਾਈ ਨੇ ਲਿਆ ਭਿਆਨਕ ਮੋੜ, ਅਧਿਕਾਰੀਆਂ ਦੇ ਦਫ਼ਤਰਾਂ ਬਾਹਰ ਸਾੜੀਆਂ ਕਾਪੀਆਂ

ਚੰਡੀਗੜ੍ਹ ਦੇ ਪਲਾਜ਼ਾ ਸੈਕਟਰ-17 ਵਿਖੇ ਸ਼ੁੱਕਰਵਾਰ ਨੂੰ ਉਸ ਸਮੇਂ ਭਾਰੀ ਤਣਾਅ ਪੈਦਾ ਹੋ ਗਿਆ ਜਦੋਂ ਏਟਕ ਚੰਡੀਗੜ੍ਹ ਨਾਲ ਸਬੰਧਤ ਯੂਨੀਅਨਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਲੇਬਰ ਕੋਡ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਰੈਲੀ ਕਰਦਿਆਂ ਇਸ ਦੀਆ

NRI Post Desk · 4 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੰਡੀਗੜ੍ਹ 'ਚ ਕਿਰਤੀਆਂ ਦੇ ਹੱਕਾਂ ਦੀ ਲੜਾਈ ਨੇ ਲਿਆ ਭਿਆਨਕ ਮੋੜ, ਅਧਿਕਾਰੀਆਂ ਦੇ ਦਫ਼ਤਰਾਂ ਬਾਹਰ ਸਾੜੀਆਂ ਕਾਪੀਆਂ
📷 NRI Post Desk

ਚੰਡੀਗੜ੍ਹ ਦੇ ਪਲਾਜ਼ਾ ਸੈਕਟਰ-17 ਵਿਖੇ ਸ਼ੁੱਕਰਵਾਰ ਨੂੰ ਉਸ ਸਮੇਂ ਭਾਰੀ ਤਣਾਅ ਪੈਦਾ ਹੋ ਗਿਆ ਜਦੋਂ ਏਟਕ ਚੰਡੀਗੜ੍ਹ ਨਾਲ ਸਬੰਧਤ ਯੂਨੀਅਨਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਲੇਬਰ ਕੋਡ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਰੈਲੀ ਕਰਦਿਆਂ ਇਸ ਦੀਆਂ ਕਾਪੀਆਂ ਸਾੜ ਦਿੱਤੀਆਂ, ਜਿਸ ਨਾਲ ਇਹ ਸਪੱਸ਼ਟ ਹੋ ਗਿਆ ਕਿ ਕਿਰਤੀ ਵਰਗ ਹੁਣ ਆਪਣੇ ਹੱਕਾਂ ਦੀ ਰਾਖੀ ਲਈ ਕਿਸੇ ਵੀ ਹੱਦ ਤੱਕ ਜਾਣ ਨੂੰ ਤਿਆਰ ਹੈ। ਸੀਨੀਅਰ ਸਾਥੀ ਦੇਵੀ ਦਿਆਲ ਸ਼ਰਮਾ ਨੇ ਕਿਹਾ ਕਿ ਨਵੇਂ ਲੇਬਰ ਕੋਡ ਆਉਣ ਨਾਲ ਕਿਰਤੀਆਂ ਦੇ ਯੂਨੀਅਨ ਬਣਾਉਣ, ਸੰਗਠਿਤ ਹੋਣ ਅਤੇ ਮਾਲਕਾਂ ਜਾਂ ਅਫ਼ਸਰਾਂ ਖ਼ਿਲਾਫ਼ ਕਾਰਵਾਈਆਂ, ਰੈਲੀਆਂ ਅਤੇ ਰੋਸ ਪ੍ਰਦਰਸ਼ਨ ਕਰਨ ਦੇ ਹੱਕ ਖੁਸ ਜਾਣਗੇ ਅਤੇ ਇਹ ਕਾਲਾ ਕਾਨੂੰਨ ਕਿਰਤੀਆਂ ਨੂੰ ਨਾ-ਇਨਸਾਫ਼ੀ ਖ਼ਿਲਾਫ਼ ਲੜਨ ਤੋਂ ਰੋਕਣ ਲਈ ਲਾਗੂ ਕੀਤਾ ਜਾ ਰਿਹਾ ਹੈ। ਏਟਕ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਿਰਤੀਆਂ ਦੀ ਲੁੱਟ ਲਈ ਬਰਾਬਰ ਦੀਆਂ ਜ਼ਿੰਮੇਵਾਰ ਹਨ ਅਤੇ ਕਿਰਤੀਆਂ ਨੂੰ ਹੋਰ ਲੋਕ-ਪੱਖੀ ਸ਼ਕਤੀਆਂ ਨੂੰ ਇਕੱਠਾ ਕਰ ਕੇ ਲੋਕ ਹਿੱਤਾਂ ਦੀ ਰਾਖੀ ਲਈ ਭਵਿੱਖ ਵਿੱਚ ਲਗਾਤਾਰ ਸੰਘਰਸ਼ ਕਰਨੇ ਪੈਣਗੇ। ਜਨਰਲ ਸਕੱਤਰ ਸਤਿਆਵੀਰ ਨੇ ਕਿਰਤੀਆਂ ਦੇ ਹੱਕਾਂ ਦੀ ਰਾਖੀ ਲਈ ਕਚਿਹਰੀਆਂ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਲੇਬਰ ਕੋਡ ਵਿਚਲੀਆਂ ਦੁਸ਼ਵਾਰੀਆਂ ਅਤੇ ਗੁੰਝਲਾਂ ਬਾਰੇ ਦੱਸਿਆ। ਆਲ ਇੰਡੀਆ ਲਾਇਰਸ ਯੂਨੀਅਨ ਦੇ ਪ੍ਰਧਾਨ ਐਡਵੋਕੇਟ ਕਰਮ ਸਿੰਘ ਨੇ ਕਿਹਾ ਕਿ ਲੇਬਰ ਕੋਡਜ਼ ਦੀਆਂ ਧਾਰਾਵਾਂ ਬਹੁਤ ਗੁੰਝਲਦਾਰ ਬਣਾ ਦਿੱਤੀਆਂ ਗਈਆਂ ਹਨ, ਮਾਲਕਾਂ ਨੂੰ ਜ਼ਰੂਰ ਤੋਂ ਵੱਧ ਹੱਕ ਦਿੱਤੇ ਗਏ ਹਨ ਅਤੇ ਲੰਮੇ ਸਮੇਂ ਤੱਕ ਕੀਤੀ ਨੌਕਰੀ ਤੋਂ ਬਾਅਦ ਮਿਲਣ ਵਾਲੇ ਹੱਕ ਅਤੇ ਸਹੂਲਤਾਂ ਖ਼ਤਮ ਕੀਤੀਆਂ ਗਈਆਂ ਹਨ, ਜਿਸ ਨਾਲ ਕਿਰਤੀਆਂ ਲਈ ਕੰਮ ਅਤੇ ਭਵਿੱਖ ਸੁਰੱਖਿਆ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਫੈਕਟਰੀ ਮੁਲਾਜ਼ਮ, ਆਂਗਨਵਾੜੀ ਕਿਰਤੀ, ਈਟੀਟੀ ਅਧਿਆਪਕ ਅਤੇ ਹਰ ਵਰਗ ਦੇ ਕਾਮਿਆਂ ਦੀ ਸੰਘੀ ਘੁੱਟਣ ਲਈ ਕੇਂਦਰ ਅਤੇ ਸੂਬਾ ਸਰਕਾਰ ਕੇਂਦਰੀ ਏਜੰਸੀਆਂ ਅਤੇ ਪੁਲਿਸ ਦੇ ਡੰਡੇ ਦੀ ਨਾਜਾਇਜ਼ ਵਰਤੋਂ ਕਰ ਰਹੀ ਹੈ, ਜਦੋਂ ਕਿ ਸਮੇਂ ਦੀ ਲੋੜ ਹੈ ਕਿ ਸਰਕਾਰ ਕਿਰਤੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਸਾਰੂ ਤੇ ਚਿਰਜੀਵੀ ਹੱਲ ਲੱਭੇ। ਇਸ ਮੌਕੇ ਮੁਜ਼ਾਹਰਾਕਾਰੀਆਂ ਨੇ ਕਿਰਤੀਆਂ ਵਿਰੋਧੀ ਨਵੇਂ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ ਅਤੇ ਦੇਸ਼ ਦੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਇਕਜੁੱਟ ਹੋ ਕੇ ਸਾਂਝੀ ਲੜਨ ਦਾ ਪ੍ਰਣ ਲਿਆ। ਇਸ ਮੌਕੇ ਭੁਪਿੰਦਰ ਸਿੰਘ, ਪ੍ਰੀਤਮ ਸਿੰਘ ਹੁੰਦਲ, ਬਲਵਿੰਦਰ ਸਿੰਘ ਜੜੋਤ, ਗੁਰਦਿਆਲ ਸਿੰਘ, ਅੰਮ੍ਰਿਤ ਲਾਲ, ਸ਼ਿੰਗਾਰਾ ਸਿੰਘ, ਦਿਲਬਾਗ ਸਿੰਘ, ਰਜੀਵ ਕੁਮਾਰ, ਗੁਰਮੀਤ ਸਿੰਘ, ਦਰਸ਼ਨ ਸਿੰਘ ਬਾਗੜੀ, ਕੇਹਰ ਸਿੰਘ, ਰਮੇਸ਼ ਕੁਮਾਰ ਅਤੇ ਅਸ਼ੋਕ ਕੁਮਾਰ ਸਮੇਤ ਲਗਭਗ 30 ਇਕਾਈਆਂ ਦੇ ਸਾਥੀ ਸ਼ਾਮਲ ਹੋਏ, ਅਤੇ ਅਖੀਰ ਵਿੱਚ ਪ੍ਰੀਤਮ ਸਿੰਘ ਹੁੰਦਲ ਨੇ ਸਾਰਿਆਂ ਦਾ ਧੰਨਵਾਦ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਚੰਡੀਗੜ੍ਹ 'ਚ ਕਿਰਤੀਆਂ ਦੇ ਹੱਕਾਂ ਦੀ ਲੜਾਈ ਨੇ ਲਿਆ ਭਿਆਨਕ ਮੋੜ, ਅਧਿਕਾਰੀਆਂ ਦੇ ਦਫ਼ਤਰਾਂ ਬਾਹਰ ਸਾੜੀਆਂ ਕਾਪੀਆਂ — NRI Post