|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੰਡੀਗੜ੍ਹ 'ਚ ਹੋਈ ਬੰਦ ਕਮਰੇ ਦੀ ਮੀਟਿੰਗ! 12 ਨਵੰਬਰ ਦੀ ਡੈੱਡਲਾਈਨ ਤੋਂ ਬਾਅਦ ਪੰਜਾਬ 'ਚ ਕੀ ਹੋਣ ਵਾਲਾ ਹੈ?

ਲੁਧਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਧੜਕਣ ਵਧਾ ਦਿੱਤੀ ਹੈ। ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਅਤੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸੰਦੀਪ ਕੁਮਾਰ ਭੁਬੰ

NRI Post Desk · 26 ਦਿਨ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੰਡੀਗੜ੍ਹ 'ਚ ਹੋਈ ਬੰਦ ਕਮਰੇ ਦੀ ਮੀਟਿੰਗ! 12 ਨਵੰਬਰ ਦੀ ਡੈੱਡਲਾਈਨ ਤੋਂ ਬਾਅਦ ਪੰਜਾਬ 'ਚ ਕੀ ਹੋਣ ਵਾਲਾ ਹੈ?
📷 NRI Post Desk

ਲੁਧਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਧੜਕਣ ਵਧਾ ਦਿੱਤੀ ਹੈ। ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਅਤੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸੰਦੀਪ ਕੁਮਾਰ ਭੁਬੰਕ ਨੇ ਦੱਸਿਆ ਕਿ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸਬ ਕਮੇਟੀ ਪੰਜਾਬ ਸਰਕਾਰ ਨਾਲ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ। ਇਸ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਬੰਧੀ ਵਿਸਥਾਰ ਪੂਰਵਕ ਗੱਲਬਾਤ ਹੋਈ, ਜਿਸ ਨੇ ਮੁਲਾਜ਼ਮਾਂ ਵਿੱਚ ਆਸ ਦੀ ਕਿਰਣ ਜਗਾਈ ਹੈ। ਇਸ ਮੌਕੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਸਬ ਕਮੇਟੀ ਨੂੰ ਅਪੀਲ ਕੀਤੀ ਕਿ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਪੰਜਾਬ ਦੇ ਮੁਲਾਜ਼ਮਾਂ ਦੇ ਜੀਪੀਫੰਡ ਖਾਤੇ ਖੋਲ੍ਹੇ ਜਾਣ ਅਤੇ ਐੱਨਪੀਐੱਸ ਦੀ ਕਟੌਤੀ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਹਾਲਾਂਕਿ, ਇਸ ਮੀਟਿੰਗ ਦਾ ਅਸਲੀ ਰਹੱਸ 12 ਨਵੰਬਰ ਨੂੰ ਸਾਹਮਣੇ ਆਵੇਗਾ, ਜਦੋਂ ਸਬ ਕਮਰੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਗੱਲਬਾਤ ਕਰਨ ਲਈ ਜਥੇਬੰਦੀ ਨੂੰ ਦੁਬਾਰਾ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਇਸ ਮੌਕੇ ਆਗੂਆਂ ਨੇ ਸਰਕਾਰ ਨੂੰ ਸਪਸ਼ਟ ਚਿਤਾਵਨੀ ਦਿੱਤੀ ਕਿ ਜੇਕਰ 12 ਨਵੰਬਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੋਈ ਠੋਸ ਫ਼ੈਸਲਾ ਨਾ ਕੀਤਾ ਗਿਆ ਤਾਂ 18 ਨਵੰਬਰ ਨੂੰ ਪੂਰੇ ਪੰਜਾਬ ਵਿੱਚ ਜਿਲਾ ਹੈਡ ਕੁਆਰਟਰਾਂ ’ਤੇ ਮੁਲਾਜ਼ਮਾਂ ਵੱਲੋਂ ਮੋਟਰਸਾਈਕਲ-ਸਕੂਟਰ ਰੈਲੀਆਂ ਕਰਕੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਇਸ ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਰਣਵੀਰ ਸਿੰਘ ਢੰਡੇ, ਜਰਨੈਲ ਸਿੰਘ ਔਜਲਾ ਸੂਬਾ ਮੀਤ ਪ੍ਰਧਾਨ, ਜਗਸੀਰ ਸਿੰਘ ਫਿਰੋਜ਼ਪੁਰ, ਜਗਤਾਰ ਸਿੰਘ ਰਾਜੋਆਣਾ, ਕੁਲਜਿੰਦਰ ਸਿੰਘ ਬੱਦੋਵਾਲ, ਰਾਕੇਸ਼ ਕੁਮਾਰ, ਸੰਗਤ ਰਾਮ ਕਪੂਰਥਲਾ, ਗੁਰਮੇਲ ਸਿੰਘ ਵਿਰਕ ਪਟਿਆਲਾ, ਧਰਮਿੰਦਰ ਸਿੰਘ ਮਾਨਸਾ, ਪ੍ਰਭਜੋਤ ਸਿੰਘ ਸੈਣੀ, ਹਰਕਮਲ ਸਿੰਘ, ਪ੍ਰਹਿਲਾਦ ਚੰਦ, ਸਰਬਜੀਤ ਸਿੰਘ, ਪਰਮਜੀਤ ਸਿੰਘ ਹੁਸ਼ਿਆਰਪੁਰ ਤੇ ਹਰਜੋਤ ਸਿੰਘ ਆਦਿ ਮੁਲਾਜ਼ਮ ਆਗੂ ਮੌਜੂਦ ਸਨ। ਹੁਣ ਸਾਰਿਆਂ ਦੀਆਂ ਨਜ਼ਰਾਂ 12 ਨਵੰਬਰ ਵੱਲ ਲੱਗੀਆਂ ਹੋਈਆਂ ਹਨ, ਕਿਉਂਕਿ ਇਹ ਮੀਟਿੰਗ ਤੈਅ ਕਰੇਗੀ ਕਿ ਪੰਜਾਬ ਵਿੱਚ ਮੁਲਾਜ਼ਮਾਂ ਦਾ ਅੰਦੋਲਨ ਰੁਕੇਗਾ ਜਾਂ ਨਵਾਂ ਮੋੜ ਲਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!