|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਛਾਉਣੀ ਧਮਾਕੇ ਦੀ ਗੁੱਥੀ ਸੁਲਝੀ: ਪੁਲਿਸ ਅਦਾਰਿਆਂ 'ਤੇ ਹਮਲੇ ਦੀ ਸਾਜ਼ਿਸ਼ ਵਿਚਕਾਰ ਹੀ ਨਾਕਾਮ, ਛੇ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਉਨ੍ਹਾਂ ਨੇ ਪਾਕਿਸਤਾਨ ਦੀ ਗੁਪਤ ਏਜੰਸੀ ਆਈਐਸਆਈ-ਸਮਰਥਿਤ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੇ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੁਲਿਸ ਅਦਾਰਿਆਂ 'ਤੇ ਹਮਲਾ ਕ

NRI Post Desk · 42 ਦਿਨ ਪਹਿਲਾਂ · ਅੱਪਡੇਟ 45 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਛਾਉਣੀ ਧਮਾਕੇ ਦੀ ਗੁੱਥੀ ਸੁਲਝੀ: ਪੁਲਿਸ ਅਦਾਰਿਆਂ 'ਤੇ ਹਮਲੇ ਦੀ ਸਾਜ਼ਿਸ਼ ਵਿਚਕਾਰ ਹੀ ਨਾਕਾਮ, ਛੇ ਗ੍ਰਿਫ਼ਤਾਰ
📷 NRI Post Desk

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਉਨ੍ਹਾਂ ਨੇ ਪਾਕਿਸਤਾਨ ਦੀ ਗੁਪਤ ਏਜੰਸੀ ਆਈਐਸਆਈ-ਸਮਰਥਿਤ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੇ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੁਲਿਸ ਅਦਾਰਿਆਂ 'ਤੇ ਹਮਲਾ ਕਰਨ ਦੀ ਸਾਜ਼ਿਸ਼ ਨੂੰ ਵਿਚਕਾਰ ਹੀ ਨਾਕਾਮ ਕਰ ਦਿੱਤਾ, ਅਤੇ ਨਾਲ ਹੀ ਮਈ 2026 ਵਿੱਚ ਆਰਮੀ ਛਾਉਣੀ ਖਾਸਾ ਨੇੜੇ ਹੋਏ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਧਮਾਕੇ ਦੇ ਅਣਸੁਲਝੇ ਮਾਮਲੇ ਦੀ ਗੁੱਥੀ ਵੀ ਸੁਲਝਾ ਲਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਦੋ ਆਪਸ ਵਿੱਚ ਜੁੜੇ ਮਾਮਲਿਆਂ ਵਿੱਚ ਕੁੱਲ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਦਾਰਿਆਂ 'ਤੇ ਹਮਲੇ ਦੀ ਸਾਜ਼ਿਸ਼ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਦੀਪ ਸਿੰਘ ਵਾਸੀ ਫਤਿਹਗੜ੍ਹ ਕੋਰੋਟਾਨਾ, ਧਰਮਕੋਟ, ਮੋਗਾ, ਸੈਮੂਅਲ ਉਰਫ਼ ਸਾਮੂ ਅਤੇ ਸੰਦੀਪ ਸਿੰਘ ਉਰਫ਼ ਟਿੱਡੀ ਦੋਵੇਂ ਵਾਸੀ ਮੇਨੇਵਾਲਾ, ਮੋਗਾ ਵਜੋਂ ਕੀਤੀ ਗਈ ਹੈ। ਖਾਸਾ ਛਾਉਣੀ ਵਿਖੇ ਆਈਈਡੀ ਧਮਾਕੇ ਨੂੰ ਅੰਜ਼ਾਮ ਦੇਣ ਲਈ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਾਰਕੁੰਨਾਂ ਦੀ ਪਛਾਣ ਰਮਨਦੀਪ ਸਿੰਘ, ਜੱਜਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਕੇਕੜਾ, ਤਿੰਨੋਂ ਵਾਸੀ ਪੁਰਾਣੀ ਦਾਣਾ ਮੰਡੀ, ਅਟਾਰੀ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਆਈਐਸਆਈ ਦੇ ਕਾਰਕੁੰਨਾਂ ਨਾਲ ਕਥਿਤ ਸਬੰਧ ਸਾਹਮਣੇ ਆਏ ਹਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਇੰਸਪੈਕਟਰ ਜਨਰਲ ਆਫ਼ ਪੁਲਿਸ ਆਈਜੀਪੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦ ਪਾਰਲੇ ਹੈਂਡਲਰਾਂ ਦੇ ਗੁਰਗਿਆਂ ਵੱਲੋਂ ਪੁਲਿਸ ਅਦਾਰਿਆਂ 'ਤੇ ਹਮਲਾ ਕਰਕੇ ਅਮਨ-ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚਣ ਸਬੰਧੀ ਕੇਂਦਰੀ ਏਜੰਸੀਆਂ ਤੋਂ ਮਿਲੀ ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਇੱਕ ਮੋਟਰਸਾਈਕਲ ਨੂੰ ਰੋਕਿਆ ਅਤੇ ਨਵਦੀਪ ਸਿੰਘ ਨੂੰ ਉਸਦੇ ਸਾਥੀਆਂ ਸੈਮੂਅਲ ਉਰਫ਼ ਸਾਮੂ ਅਤੇ ਸੰਦੀਪ ਸਿੰਘ ਉਰਫ਼ ਟਿੱਡੀ ਸਮੇਤ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਸਬੰਧੀ, ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 11.10.2026 ਨੂੰ ਐਫਆਈਆਰ ਨੰਬਰ 441 ਦਰਜ ਕੀਤੀ ਗਈ ਹੈ। ਆਈਜੀਪੀ ਨੇ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ 5 ਮਈ 2026 ਦੀ ਰਾਤ ਨੂੰ ਕਰੀਬ 11 ਵਜੇ ਕੈਂਟ ਖਾਸਾ ਸਥਿਤ ਬ੍ਰਿਗੇਡ ਸਕਿਓਰਿਟੀ ਦੀ ਕੰਧ 'ਤੇ ਹੋਏ ਆਈਈਡੀ ਧਮ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!