|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਛੇ ਸਾਲਾਂ ਬਾਅਦ ਖੁੱਲ੍ਹਾ ਉਹ ਰਾਜ਼, ਜਿਸ ਨੇ ਪੰਜਾਬ ਦੀ ਸਿਆਸਤ ਦਾ ਰੁਖ ਹੀ ਬਦਲ ਦਿੱਤਾ

ਉਸ ਸਮੇਂ ਦੀ ਗੱਲ ਹੈ ਜਦੋਂ ਦੇਸ਼ ਭਰ ਦੇ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਸਨ ਅਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸਤੰਬਰ 2020 ਵਿੱਚ ਸ਼ੁ

NRI Post Desk · 54 ਮਿੰਟ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਛੇ ਸਾਲਾਂ ਬਾਅਦ ਖੁੱਲ੍ਹਾ ਉਹ ਰਾਜ਼, ਜਿਸ ਨੇ ਪੰਜਾਬ ਦੀ ਸਿਆਸਤ ਦਾ ਰੁਖ ਹੀ ਬਦਲ ਦਿੱਤਾ
📷 NRI Post Desk

ਉਸ ਸਮੇਂ ਦੀ ਗੱਲ ਹੈ ਜਦੋਂ ਦੇਸ਼ ਭਰ ਦੇ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਸਨ ਅਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸਤੰਬਰ 2020 ਵਿੱਚ ਸ਼ੁਰੂ ਹੋਇਆ ਇਹ ਜਨ ਅੰਦੋਲਨ ਪੰਜਾਬ ਸਮੇਤ ਦੇਸ਼ ਭਰ ਵਿੱਚ ਗੂੰਜ ਰਿਹਾ ਸੀ। ਇਸੇ ਸੰਘਰਸ਼ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲੋਂ ਤੋੜ-ਵਿਛੋੜਾ ਹੋ ਗਿਆ ਸੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ। ਉਸ ਵੇਲੇ ਦੋਵੇਂ ਪਾਰਟੀਆਂ ਦੇ ਆਗੂ ਆਪਣੇ ਗੱਠਜੋੜ ਨੂੰ ਨਹੁੰ-ਮਾਸ ਦਾ ਰਿਸ਼ਤਾ ਕਹਿੰਦੇ ਸਨ, ਪਰ ਕਿਸਾਨੀ ਸੰਘਰਸ਼ ਨੇ ਇਹ ਰਿਸ਼ਤਾ ਇੱਕ ਝਟਕੇ ਵਿੱਚ ਤੋੜ ਦਿੱਤਾ ਅਤੇ ਅਕਾਲੀ-ਭਾਜਪਾ ਗੱਠਜੋੜ ਖੇਰੂੰ-ਖੇਰੂੰ ਹੋ ਗਿਆ। ਇਸ ਤੋੜ ਤੋਂ ਬਾਅਦ ਪੰਜਾਬ ਵਿੱਚ ਸੱਤਾ ਖੁੱਸਣ ਮਗਰੋਂ ਅਕਾਲੀ ਦਲ ਦੇ ਮੁੜ ਪੈਰ ਨਹੀਂ ਲੱਗੇ ਅਤੇ ਪਾਰਟੀ ਅੰਦਰ ਬਗ਼ਾਵਤ ਦਾ ਦੌਰ ਸ਼ੁਰੂ ਹੋ ਗਿਆ, ਜਿਸ ਵਿੱਚ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਵੱਖਰੀ ਪਾਰਟੀ ਬਣਾਈ ਗਈ, ਜਿਸ ਨੂੰ ਪਹਿਲਾਂ ਅਕਾਲੀ ਦਲ ਟਕਸਾਲੀ ਅਤੇ ਫਿਰ ਅਕਾਲੀ ਦਲ ਟਕਸਾਲੀ ਦਾ ਨਾਂ ਦਿੱਤਾ ਗਿਆ। ਇਸ ਮਗਰੋਂ ਅਕਾਲੀ ਦਲ ਪੁਨਰ ਸੁਰਜੀਤ ਹੋਂਦ ਵਿੱਚ ਆਇਆ, ਜਦੋਂਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਬਣਾਈ ਗਈ। ਪ੍ਰੇਮ ਸਿੰਘ ਚੰਦੂਮਾਜਰਾ, ਉਸ ਦਾ ਬੇਟਾ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਨੇ ਹਾਲ ਹੀ ਵਿੱਚ ਅਕਾਲੀ ਦਲ ਬ ਵਿੱਚ ਮੁੜ ਵਾਪਸੀ ਕਰ ਲਈ, ਜਦੋਂਕਿ ਸਾਬਕਾ ਪੰਚਾਇਤ ਮੰਤਰੀ ਸੁਰਜੀਤ ਸਿੰਘ ਰੱਖੜਾ ਪਿੱਛੇ ਜਿਹੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਹੁਣ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਦੇਖ ਅਕਾਲੀ ਦਲ ਬ ਅਤੇ ਭਾਜਪਾ ਨੇ ਫਿਰ ਤੋਂ ਜੱਫ਼ੀ ਪਾ ਲਈ ਹੈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਕਾਲੀ ਦਲ ਵੱਡੇ ਭਰਾ ਦਾ ਰੋਲ ਨਿਭਾਏਗਾ, ਬਾਰੇ ਰਸਮੀ ਐਲਾਨ ਕਰਕੇ ਸਾਰੀਆਂ ਕਿਆਸਅਰਾਈਆਂ ਨੂੰ ਦੂਰ ਕਰ ਦਿੱਤਾ ਹੈ, ਜਿਸ ਨਾਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਲਈ ਰਾਹ ਪੱਧਰਾ ਹੋ ਗਿਆ ਹੈ। ਦਿੱਲੀ ਵਿੱਚ ਸਿਆਸੀ ਗੱਠਜੋੜ ਦੇ ਰਸਮੀ ਐਲਾਨ ਤੋਂ ਪਹਿਲਾਂ ਮੰਚ ਉੱਤੇ ਸੁਖਬੀਰ ਸਿੰਘ ਬਾਦਲ ਦਾ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਤੋਂ ਪਹਿਲਾਂ ਤੋਂ ਹੀ ਸਿਆਸੀ ਹਲਕਿਆਂ ਵਿੱਚ ਚਰਚਾ ਪੂਰੇ ਜ਼ੋਰਾਂ 'ਤੇ ਸੀ ਕਿ ਅਗਲੇ ਵਰ੍ਹੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੋਵੇਂ ਪਾਰਟੀਆਂ ਇਕੱਠੇ ਲੜਣਗੀਆਂ, ਜੋ ਅੱਜ ਸੱਚ ਸਾਬਤ ਹੋ ਗਿਆ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਚੋਣਾਂ ਦੇ ਐਨ ਮੌਕੇ ਇਸ ਗੱਠਜੋੜ ਦੀ ਸਥਿਤੀ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਵਿਚਾਲੇ ਤਾਲਮੇਲ ਕਿਵੇਂ ਬਣੇਗਾ, ਕਿਉਂਕਿ ਇਹ ਗੱਠਜੋੜ ਸਿਰਫ਼ ਸੀਟਾਂ ਦੀ ਵੰਡ ਤੱਕ ਸੀਮਤ ਨਹੀਂ ਹੈ, ਬਲਕਿ ਭਾਜਪਾ ਨੂੰ ਦੂਜੀਆਂ ਪਾਰਟੀਆਂ ਛੱਡ ਕੇ ਆਉਣ ਵਾਲੇ ਆਪਣੇ ਨਵੇਂ ਆਗੂਆਂ ਦੀਆਂ ਸਿਆਸੀ ਇੱਛਾਵਾਂ ਅਤੇ ਪੁਰਾਣੇ ਸਹਿਯੋਗੀਆਂ ਨਾਲ ਤਾਲਮੇਲ ਵਿਚਕਾਰ ਸੰਤੁਲਨ ਬਣਾਉਣਾ ਪਵੇਗਾ। ਇਹ ਸਵਾਲ ਇਸ ਲਈ ਵੀ ਅਹਿਮ ਹੈ ਕਿਉਂਕਿ ਕੇਂਦਰ ਵਿੱਚ ਭ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਛੇ ਸਾਲਾਂ ਬਾਅਦ ਖੁੱਲ੍ਹਾ ਉਹ ਰਾਜ਼, ਜਿਸ ਨੇ ਪੰਜਾਬ ਦੀ ਸਿਆਸਤ ਦਾ ਰੁਖ ਹੀ ਬਦਲ ਦਿੱਤਾ — NRI Post